
ਵਿਜੀਲੈਂਸ ਵੱਲੋਂ ਦਵਿੰਦਰ ਸਿੰਘ ਸੰਧੂ ਤੇ ਸਾਗਰ ਭਾਟੀਆ ਵੀ ਗ੍ਰਿਫ਼ਤਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਗਸਤ:
ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਵੀਰਵਾਰ ਨੂੰ ਡਬਲਿਊ.ਡਬਲਿਊ.ਆਈ.ਸੀ.ਐਸ ਦੇ ਡਾਇਰੈਕਟਰ ਦਵਿੰਦਰ ਸਿੰਘ ਸੰਧੂ ਅਤੇ ਸੀਨੀਅਰ ਟਾਊਨ ਪਲਾਨਰ (ਸੇਵਾਮੁਕਤ) ਸਾਗਰ ਭਾਟੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਨੂੰ ਭਲਕੇ 20 ਅਗਸਤ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਨ੍ਹਾਂ ਖ਼ਿਲਾਫ਼ 17 ਸਤੰਬਰ 2020 ਨੂੰ ਧਾਰਾ 409, 420, 465, 467, 468, 471, 120-ਬੀ ਆਈਪੀਸੀ ਅਤੇ 7 (ਏ) (ਬੀ) (ਸੀ) ਅਤੇ 7-ਏ, 13 (1) ਰ/ਵ 13(2) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਕੇਸ ਦਰਜ ਕੀਤਾ ਗਿਆ ਸੀ।