Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਨੇ ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਐਲਾਨੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ- ਪੰਜਾਬ ਸਰਕਾਰ ਨੇ ਰਾਜ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਹ ਖੁਲਾਸਾ ਕਰਦਿਆਂ ਰਾਜ ਸਰਕਾਰ ਦੇ ਇਕ ਅਧਿਕਾਰਕ ਬੁਲਾਰੇ ਨੇ ਇੱਥੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨ੍ਹਾਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿੱਚ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ