nabaz-e-punjab.com

ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਡਾਇਲਸਿਸ ਸੇਵਾ ਸ਼ੁਰੂ ਕਰਨ ਦਾ ਐਲਾਨ

ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਸੁਵਿਧਾ ਲਈ 58 ਰੇਡੀਓਗਰਾਫਰਾਂ ਦੀ ਭਰਤੀ ਕੀਤੀ ਗਈ: ਬ੍ਰਹਮ ਮਹਿੰਦਰਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਜੂਨ:
ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਰਾਜ ਦੇ ਸਾਰੇ ਜਿਲ੍ਹਾ ਸਰਕਾਰੀ ਹਸਪਤਾਲਾਂ, ਸਰਕਾਰੀ ਮੈਡੀਕਲ ਕਾਲਜਾਂ ਵਿਚ ਮੁਫਤ ਡਾਇਲਸਿਸ ਸੇਵਾ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਹੈ। ਇਸ ਸੇਵਾ ਦਾ ਰਸਮੀ ਐਲਾਨ ਅੱਜ ਸੰਸਦੀ ਮਾਮਲੇ ਅਤੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਵਿਧਾਨ ਸਭਾ ਵਿਚ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸੂਬੇ ਦੇ ਗਰੀਬ ਅਤੇ ਲੋੜਵੰਦਾਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਇਆ ਕਰਵਾਉਣ ਲਈ ਵਚਨਬੱਧ ਹੈ ਇਸ ਲਈ ਸਰਕਾਰ ਵਲੋਂ ਡਾਇਲਸਿਸ ਦੀ ਮੁਫਤ ਸੇਵਾ ਰਾਜ ਦੇ 28 ਸਰਕਾਰੀ ਸੰਸਥਾਨਾਂ ਵਿਚ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਸਿਹਤ ਵਿਭਾਗ ਦੇ ਸਾਲ 2016-17 ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸੂਬੇ 28 ਸੰਸਥਾਨਾਂ ( ਸਮੇਤ ਮੈਡੀਕਲ ਕਾਲਜ) ਵਿਚ 11,596 ਡਾਇਲਸਿਸ ਕੀਤੇ ਗਏ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਮੁਹੱਈਆ ਕੀਤੇ ਗਏ ਅੰਕੜੇ ਅਨੁਸਾਰ ਇਕ ਮਰੀਜ ’ਤੇ ਲਗਭਗ 400 ਤੋਂ 450 ਰੁਪਏ ਤੱਕ ਦਾ ਖਰਚ ਆਉਂਦਾ ਹੈ। ਮੰਤਰੀ ਨੇ ਦੱਸਿਆ ਕਿ ਹੁੱਣ ਸਾਰੇ ਜਿਲ੍ਹਾ ਹਸਪਤਾਲਾਂ, ਮੈਡੀਕਲ ਕਾਲਜਾਂ, ਤਿੰਨ ਸਬ-ਡਵੀਜ਼ਨਲ (ਅਬੋਹਰ, ਬਟਾਲਾ ਅਤੇ ਦਸੂਹਾ) ਹਸਪਤਾਲਾਂ ਵਿੱਚ ਇਹ ਸੇਵਾ ਮੁਫਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਫਤ ਸੇਵਾ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਲਈ ਹੋਰ ਸਬ-ਡਵੀਜ਼ਨ ਹਸਪਤਾਲਾਂ ਜਾਂ ਇਲਾਕੇ ਦੀ ਲੋੜ ਨੂੰ ਧਿਆਂਨ ਵਿਚ ਰੱਖਦੇ ਹੋਏ, ਨਵੇਂ ਡਾਇਲਸਿਸ ਯੂਨਿਟ ਵੀ ਸਥਾਪਿਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਮੁੱਫਤ ਡਾਇਲਸਿਸ ਸੇਵਾ ਮੁਹੱਈਆ ਕਰਵਾਉਣ ਲਈ ਲਗਭਗ 1 ਕਰੋੜ ਰੁਪਏ ਦੀ ਲਾਗਤ ਆਵੇਗੀ।ਇਹ ਮੁਫਤ ਸੇਵਾ ਨਾਲ ਨਿਜੀ ਹਸਪਤਾਲਾਂ ਵਿਚ ਇਲਾਜ ਕਰਵਾ ਰਹੇ ਮਰੀਜ ਵੀ ਸਰਕਾਰੀ ਹਸਪਤਾਲਾਂ ਦਾ ਰੁੱਖ ਕਰਨਗੇ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਦੁਆਰਾ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ ਵਿਚ ਹੋਰ ਸੁਧਾਰ ਲਿ਼ਆਉਣ ਲਈ 58 ਰੇਡੀਓਗਰਾਫਰਾਂ ਅਤੇ 2 ਈ.ਸੀ.ਜੀ ਟੈਕਨੀਸ਼ਨਾਂ ਦੀ ਭਰਤੀ ਵੀ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸੇਵਾਵਾਂ ਮੁਹੱਇਆ ਕਰਵਾਉਣ ਲਈ ਹੋਰ ਭਰਤੀਆਂ ਵੀ ਕੀਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …