nabaz-e-punjab.com

ਪੰਜਾਬ ਸਰਕਾਰ ਵੱਲੋਂ ਚਮਕੌਰ ਸਾਹਿਬ ਵਿੱਚ ੳੱੁਤਰੀ ਭਾਰਤ ਦੀ ਪਹਿਲੀ ਹੁਨਰ ਵਿਕਾਸ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ

ਚਮਕੌਰ ਸਾਹਿਬ ਵਿਖੇ ਵਿਸ਼ਵ ਪੱਧਰੀ ਹੁਨਰ ਵਿਕਾਸ ਯੂਨੀਵਰਸਿਟੀ ਬਣਾਉਣ ਲਈ ਚੰਨੀ ਵਲੋਂ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਚਮਕੌਰ ਸਾਹਿਬ ਵਿਖੇ ਹੁਨਰ ਵਿਕਾਸ ਯੂਨੀਵਰਸਿਟੀ ਬਣਾਉਣ ਦਾ ਬਜਟ ਭਾਸ਼ਣ ਵਿਚ ਕੀਤਾ ਐਲਾਨ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚਮਕੌਰ ਸਾਹਿਬ\ਚੰਡੀਗੜ੍ਹ, 20 ਜੂਨ:
ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੀ ਧਰਤੀ ਚਮਕੌਰ ਸਾਹਿਬ ਵਿਖੇ ੳੱੁਤਰੀ ਭਾਰਤ ਦੀ ਪਹਿਲੀ ਹੁਨਰ ਵਿਕਾਸ ਯੂਨੀਵਰਸਿਟੀ ਖੋਲਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਸਬੰਧੀ ਕੀਤੇ ਗਏ ਫੈਸਲੇ ਤੋਂ ਬਾਅਦ ਅੱਜ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਆਪਣੇ ਬਜਟ ਭਾਸ਼ਣ ਵਿਚ ਚਮਕੌਰ ਸਾਹਿਬ ਵਿਖੇ ਹੁਨਰ ਵਿਕਾਸ ਯੂਨੀਵਰਸਿਟੀ ਖੋਲਣ ਦਾ ਐਲਾਨ ਕੀਤਾ ਗਿਆ। ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਹਲਕਾ ਚਮਕੌਰ ਸਾਹਿਬ ਦੇ ਮੋਹਤਬਾਰ ਵਿਅਕਤੀਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਹੁਨਰ ਵਿਕਾਸ ਯੂਨੀਵਰਸਿਟੀ ਦੀ ਸਥਾਪਨਾ ਹਲਕਾ ਚਮਕੌਰ ਸਾਹਿਬ ਦੇ ਵਿਕਾਸ ਵਿਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ।
ਸ੍ਰੀ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਯੂਨੀਵਰਸਿਟੀ ਹੁਨਰ ਵਿਕਾਸ ਦੇ ਖੇਤਰ ਵਿਚ ੳੱੁਤਰੀ ਭਾਰਤ ਦੀ ਪਹਿਲੀ ਯੂਨੀਵਰਸਿਟੀ ਹੋਵੇਗੀ।ਉਨ੍ਹਾਂ ਦੱਸਿਆ ਕਿ ਇਹ ਯੂਨੀਵਰਸਿਟੀ 100 ਏਕੜ ਰਕਬੇ ਵਿਚ ਸਥਾਪਤ ਕੀਤੀ ਜਾਵੇਗੀ ਅਤੇ ਇਸ ਦੀ ਸਥਾਪਨਾ ਲਈ ਪਹਿਲੇ ਫੇਜ਼ ਵਿਚ 100 ਕਰੋੜ ਰੁਪਏ ਖਰਚੇ ਜਾਣਗੇ। ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਦੇਸ਼ ਵਿਚ ਇਸ ਤੋਂ ਪਹਿਲਾਂ ਸਿਰਫ ਦੋ ਹੁਨਰ ਵਿਕਾਸ ਯੁਨੀਵਰਸਿਟੀਆਂ ਹਨ, ਪਰ ਇਨਾਂ ਯੂਨੀਵਰਸਿਟੀਆਂ ਦੇ ਮੁਕਾਬਲੇ ਪੰਜਾਬ ਵਿਚ ਸਥਾਪਤ ਕੀਤੀ ਜਾਣ ਵਾਲੀ ਯੂਨੀਵਰਸਿਟੀ ਵਿਸ਼ਵ ਦੀ ਸਾਰੀਆਂ ਅਤਿਅਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਯੁਨੀਵਰਸਿਟੀ ਵਿਚ ਹੁਨਰ ਵਿਕਾਸ ਨਾਲ ਸਬੰਧਤ 10ਵੀਂ ਤੋਂ ਲੈ ਕੇ ਪੀ.ਐਚ.ਡੀ ਤੱਕ ਦੇ ਕਿੱਤਾਮੁੱਖੀ ਕੋਰਸ ਚਲਾਏ ਜਾਣਗੇ। ਸ੍ਰੀ ਚੰਨੀ ਨੇ ਦੱਸਿਆ ਕਿ ਯੂਨੀਵਰਸਿਟੀ ਦੇ 100 ਫੀਸਦੀ ਵਿਦਿਆਰਥੀ ਨੂੰ ਰੋਜਗਾਰ ਯਕੀਨੀ ਬਣਾਇਆ ਜਾਵੇਗਾ ਅਤੇ ਯੁਨੀਵਰਸਿਟੀ ਦਾ ਅਕਾਦਮਿਕ ਢਾਂਚਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰੋਜ਼ਗਾਰ ਦੇ ਮੌਕਿਆਂ ਨੂੰ ਧਿਆਨ ਵਿਚ ਰੱਖ ਕੇ ਬਣਾਇਆ ਜਾਵੇਗਾ।
ਇਸ ਦੇ ਨਾਲ ਹੀ ਸ੍ਰੀ ਚੰਨੀ ਨੇ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਨਾਲ ਪੰਜਾਬ ਅਤੇ ਚਮਕੌਰ ਸਾਹਿਬ ਇਲਾਕੇ ਦੇ ਲੋਕਾਂ ਨੂੰ ਰੁਜ਼ਗਾਰ ਦੇ ਸਿੱਧੇ ਅਤੇ ਅਸਿੱਧੇ ਅਨੇਕਾਂ ਮੌਕੇ ਪੈਦਾ ਹੋਣਗੇ। ਸ੍ਰੀ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਸਮ ਪਿਤਾ ਗੁਰੁ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਅਤੇ ਚਮਕੌਰ ਦੀ ਗੜੀ ਦੇ ਯੁੱਧ ਦੌਰਾਨ ਸ਼ਹੀਦ ਹੋਏ ਬਾਕੀ ਸਿੰਘਾਂ ਦੀ ਯਾਦ ਵਿਚ ਉਸਾਰੇ ਜਾ ਰਹੇ ‘ਥੀਮ ਪਾਰਕ’ ਦੀ ਉਸਾਰੀ ਦਾ ਕੰਮ ਮੁੜ ਤੋਂ ਸ਼ੁਰੂ ਕਰਕੇ ਜਲਦ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਪਿਛਲੀ ਸਰਕਾਰ ਵਲੋਂ ਪਿਛਲੇ ਦਸ ਸਾਲਾਂ ਦੌਰਾਨ ਇਸ ਇਤਿਹਾਸਕ ਪਾਰਕ ਦੀ ਉਸਾਰੀ ਦਾ ਕੰਮ ਸੌੜੀ ਰਾਜਸੀ ਸੋਚ ਕਾਰਨ ਰੋਕਿਆ ਹੋਇਆ ਸੀ। ਚਮਕੌਰ ਸਾਹਿਬ ਹਲਕੇ ਦੇ ਮੋਹਤਬਰਾਂ ਨੇ ਪੰਜਾਬ ਸਰਕਾਰ ਵਲੋਂ ਅੱਜ ਚਮਕੌਰ ਸਾਹਿਬ ਦੇ ਵਿਕਾਸ ਲਈ ਬਜਟ ਵਿਚ ਕੀਤੇ ਵੱਡੇ ਐਲਾਨਾਂ ਲਈ ਹਲਕਾ ਵਿਧਾਇਕ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਸੇਸ਼ ਧੰਨਵਾਦ ਕੀਤਾ ਅਤੇ ਲੱਡੂ ਖਵਾ ਕੇ ਮੂੰਹ ਮਿੱਠਾ ਕਰਵਾਇਆ।
ਇਸ ਮੌਕੇ ਨਗਰ ਕੌਂਸਲ ਚਮਕੌਰ ਸਾਹਿਬ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ, ਈ.ਓ ਨਗਰ ਕੌਸਲ ਸ੍ਰੀ ਭੁਪਿੰਦਰ ਸਿੰਘ, ਵਾਈਸ ਪ੍ਰਧਾਨ ਸੰਦੀਪ ਕੌਰ ਸ਼ੇਖਰ, ਐਮ.ਸੀ ਸੋਨੂੰ ਖਾਨ, ਐਮ.ਸੀ ਆਸ਼ਾ ਰਾਣੀ, ਅਵਤਾਰ ਸਿੰਘ ਸਿੱਧੂ (ਰਾਜਸੀ ਸਲਾਹਕਾਰ) ਅਤੇ ਸੈਨੀ. ਇੰਸਪੈਕਟਰ ਅਜੈ ਕੁਮਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…