nabaz-e-punjab.com

ਪੰਜਾਬ ਸਰਕਾਰ ਵਲੋਂ 673 ਸਟਾਫ ਨਰਸਾਂ ਅਤੇ 919 ਹੈਲਥ ਵਰਕਰਾਂ ਦੀ ਨਿਯੁਕਤੀ- ਬ੍ਰਹਮ ਮਹਿੰਦਰਾ

1592 ਕਰਮਚਾਰੀਆਂ ਦੀ ਨਿਯੁਕਤੀ ਨਾਲ ਸਿਹਤ ਸੇਵਾਵਾਂ ’ਚ ਹੋਵੇਗਾ ਵਿਆਪਕ ਸੁਧਾਰ

ਸਿਹਤ ਵਿਭਾਗ ਦੀ ਨਵ-ਨਿਯੁਕਤੀਆਂ ਨਾਲ ਪੇਂਡੂ ਖੇਤਰਾਂ ’ਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਹੋਣਗੀਆਂ

ਅਮਰਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਅਪਰੈਲ:
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਅਧੀਨ 673 ਸਟਾਫ ਨਰਸਾਂ ਅਤੇ 919 ਹੈਲਥ ਵਰਕਰਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਨਵ-ਨਿਯੁਕਤ ਪੈਰਾਮੈਡੀਕਲ ਸਟਾਫ ਨੂੰ ਸਿਹਤ ਵਿਭਾਗ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ, ਸਬ-ਡਿਵੀਜ਼ਨਲ ਹਸਪਤਾਲਾਂ,ਕਿਮਊਨਟੀ ਹੈਲਥ ਸੈਂਟਰਜ਼, ਪ੍ਰਾਇਮਰੀ ਹੈਲਥ ਸੈਂਟਰਜ਼ ਅਤੇ ਸਬ-ਸੈਂਟਰਜ਼ ਵਿਖੇ ਨਿਯੁਕਤ ਕੀਤਾ ਜਾਵੇਗਾ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਪੰਜਾਬ ਵੱਲੋਂ 1592 ਕਰਮਚਾਰੀਆਂ ਦੀ ਨਿਯੁਕਤੀ ਸਬੰਧੀ ਪ੍ਰਵਾਨੀ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵਿਚ ਸਟਾਫ ਦੀ ਕਮੀ ਸਦਕਾ ਪਿਛਲੇ ਇਕ ਦਹਾਕੇ ਤੋਂ ਸੂਬੇ ਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਬੁਰੀ ਤਰਂਾਂ ਪ੍ਰਭਾਵਿਤ ਹੋ ਰਹੀਆਂ ਸੀ ਪਰ ਹੁੱਣ ਇਸ ਭਰਤੀ ਨਾਲ ਸਿਹਤ ਵਿਭਾਗ ਨੂੰ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿਚ ਵੱਡੇ ਪੱਧਰ ’ਤੇ ਸਫਲਤਾ ਮਿਲੇਗੀ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਿਯੁਕਤੀ ਪੱਤਰ ਦੇਣ ਸਬੰਧੀ ਕਿਸੇ ਵੀ ਕਿਸਮ ਦਾ ਸਮਾਗਮ ਆਯੋਜਿਤ ਨਹੀ ਕੀਤਾ ਜਾ ਰਿਹਾ ਅਤੇ ਨਵ-ਨਿਯੁਕਤ ਕਰਮਚਾਰੀਆਂ ਦੇ ਨਿਯੁਕਤੀ ਪੱਤਰ ਉਹਨਾਂ ਦੇ ਪੋਸਟਲ ਪਤੇ ਅਤੇ ਸਬੰਧਤ ਸਿਵਲ ਸਰਜਨਾਂ ਨੂੰ ਸਿੱਧੇ ਤੌਰ ’ਤੇ ਇਕ ਹਫਤੇ ਦੋਰਾਨ ਭੇਜੇ ਜਾਣਗੇ। ਇਸ ਵਿਸ਼ੇਸ਼ ਪ੍ਰਕਿਰਿਆ ਨੂੰ ਵਿਭਾਗ ਦੇ ਅਧਿਕਾਰੀਆਂ ਅਤੇ ਨਵ-ਨਿਯੁਕਤ ਕਰਮਚਾਰਆਂ ਦੀ ਕੀਮਤੀ ਸਮੇਂ ਦੀ ਬਚਤ ਕਰਨ ਅਤੇ ਸਰਕਾਰ ਉਤੇ ਪੈਣ ਵਾਲੇ ਫਲਾਤੂ ਖਰਚ ਨੂੰ ਘਟਾਉਣ ਲਈ ਲਾਗੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਟਾਫ ਨਰਸਾਂ ਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰ ਲਿਆ ਗਿਆ ਹੈ ਜਦਕਿ ਮਲਟੀ ਪਰਪਸ ਹੈਲਥ ਵਰਕਰਾਂ ਦੀ ਭਰਤੀ ਸਬੰਧੀ ਕਾਉਂਸਲਿੰਗ ਦੀ ਜਾਣਕਾਰੀ ਦੋ ਦਿਨਾਂ ਅੰਦਰ ਸਿਹਤ ਵਿਭਾਗ ਦੀ ਵੈਬ-ਸਾਈਟ ’ਤੇ ਪਾ ਦਿੱਤੀ ਜਾਵੇਗੀ।
ਉਨ੍ਹਂਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਨਿਯੁਕਤੀ ਪੱਤਰ ਪ੍ਰਾਪਤ ਕਰਨ ਉਪਰੰਤ ਤੁਰੰਤ ਸਬੰਧਤ ਦਫਤਰਾਂ ’ਤੇ ਹਾਜਰ ਹੋਣ। ਉਨਂਾਂ ਇਹ ਵੀ ਦੱਸਿਆ ਕਿ ਸਟਾਫ ਨਰਸਾਂ ਦੀ ਪੋਸਟਿੰਗ ਪ੍ਰਕਿਰਿਆ ਪਾਰਦਰਸ਼ਤਾ ਦੇ ਅਧਾਰ ’ਤੇ ਮੈਰਿਟ ਅਨੁਸਾਰ ਮੁਕੰਮਲ ਕੀਤੀ ਗਈ ਹੈ ਅਤੇ ਮਲਟੀ ਪਰਪਸ ਹੈਲਥ ਵਰਕਰਾਂ ਦੀ ਪੋਸਟਿੰਗ ਪ੍ਰਕਿਰਿਆ ਵੀ ਮੈਰਿਟ ਅਨੁਸਾਰ ਹੀ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਦੱਸਿਆ ਕਿ ਪੈਰਾਮੈਡੀਕਲ ਸਟਾਫ ਦੀ ਨਿਯੁਕਤੀਆਂ ਨਾਲ ਮਲੇਰਿਆ, ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਮੌਸਮੀ ਬਿਮਾਰੀਆਂ ਨੂੰ ਜਿਆਦਾ ਸਤਰਕਤਾ ਨਾਲ ਕਾਬੂ ਕੀਤਾ ਜਾ ਸਕੇਗਾ ਜਦਕਿ ਸਟਾਫ ਨਰਸਾਂ ਨਾਲ ਹਸਪਤਾਲਾਂ ਦੀ ਆਈ.ਪੀ.ਡੀ. ਅਤੇ ਓ.ਪੀ.ਡੀ. ਵਿਚ ਸੁਧਾਰ ਹੋਵੇਗਾ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…