nabaz-e-punjab.com

ਪੰਜਾਬ ਸਰਕਾਰ ਵੱਲੋਂ ਮਗਰਾ ਗਊਸ਼ਾਲਾ ਨੂੰ ਅਪਗਰੇਡ ਕਰਨ ਲਈ 1 ਕਰੋੜ ਦੀ ਰਾਸ਼ੀ ਮਨਜ਼ੂਰ

ਮੁਹਾਲੀ ਨਿਗਮ ਨੇ ਕੁਝ ਸਮਾਂ ਪਹਿਲਾਂ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦੇ ਮੱਦੇਨਜ਼ਰ ਪਾਸ ਕੀਤਾ ਸੀ ਮਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮਗਰਾ ਗਊਸ਼ਾਲਾ ਨੂੰ ਲੋੜ ਅਨੁਸਾਰ ਅਪਗਰੇਡ ਕਰਨ ਲਈ ਇਕ ਕਰੋੜ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਸਬੰਧੀ ਕੁਝ ਦਿਨ ਪਹਿਲਾਂ ਹੀ ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮਗਰਾ ਗਊਸ਼ਾਲਾ ਦੇ ਵਿਸਥਾਰ ਲਈ 1 ਕਰੋੜ ਰੁਪਏ ਖ਼ਰਚਣ ਦਾ ਮਤਾ ਪਾਸ ਕੀਤਾ ਗਿਆ ਸੀ। ਜਿਸ ਨੂੰ ਪ੍ਰਵਾਨਗੀ ਲਈ ਪੰਜਾਬ ਸਰਕਾਰ ਕੋਲ ਭੇਜਿਆ ਗਿਆ। ਸਰਕਾਰ ਨੇ ਪਹਿਲਕਦਮੀ ਕਰਦਿਆਂ ਉਕਤ ਰਾਸ਼ੀ ਮਨਜ਼ੂਰ ਕਰ ਦਿੱਤੀ ਹੈ। ਇਸ ਰਾਸ਼ੀ ਦੀ ਵਰਤੋਂ ਲਾਲੜੂ ਨੇੜੇ ਪਿੰਡ ਮਗਰਾ ਸਥਿਤ ਗਊਸ਼ਾਲਾ ਦੇ ਵਿਸਥਾਰ ਅਤੇ ਇਸ ਨੂੰ ਅਪਗਰੇਡ ਕਰਨ ਲਈ ਕੀਤੀ ਜਾਵੇਗੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਅੰਦਰ ਲਾਵਾਰਿਸ ਪਸ਼ੂਆਂ ਕਾਰਨ ਸਮਾਜਿਕ-ਆਰਥਿਕ ਢਾਂਚੇ ਨੂੰ ਦਰਪੇਸ਼ ਖ਼ਤਰੇ ਸਬੰਧੀ ਵਿਚਾਰਚਰਚਾ ਲਈ ਨਗਰ ਨਿਗਮ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਵੱਖ ਵੱਖ ਢੰਗ ਤਰੀਕਿਆਂ ’ਤੇ ਵਿਚਾਰਚਰਚਾ ਕੀਤੀ ਗਈ ਅਤੇ ਅਤੇ ਇਹ ਦੇਖਿਆ ਗਿਆ ਕਿ ਮੁਹਾਲੀ ਸਾਹਮਣੇ ਸਭ ਤੋਂ ਵੱਡੀ ਸਮੱਸਿਆ ਅਜਿਹੇ ਲਾਵਾਰਿਸ ਪਸ਼ੂਆਂ ਨੂੰ ਰੱਖਣ ਲਈ ਜਗ੍ਹਾ ਦੀ ਕਮੀ ਹੈ। ਮੀਟਿੰਗ ਵਿੱਚ ਮੌਜੂਦ ਮੈਂਬਰਾਂ ਨੇ ਜਾਣੂ ਕਰਵਾਇਆ ਕਿ ਮੁਹਾਲੀ ਵਿੱਚ ਸਿਰਫ਼ ਇੱਕ ਗਊਸ਼ਾਲਾ ਹੈ ਜੋ ਆਪਣੀ ਸਮਰੱਥਾ ਮੁਤਾਬਕ ਪੂਰੀ ਤਰ੍ਹਾਂ ਭਰੀ ਹੋਈ ਹੈ ਅਤੇ ਇੱਥੇ ਹੋਰ ਆਵਾਰਾ ਪਸ਼ੂ ਨਹੀਂ ਰੱਖੇ ਜਾ ਸਕਦੇ। ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਿੰਡ ਮਗਰਾ ਵਿਖੇ ਮੌਜੂਦ ਗਊਸ਼ਾਲਾ ਦੇ ਵਿਸਥਾਰ ਸਬੰਧੀ ਮਤਾ ਪਾਸ ਕੀਤਾ ਗਿਆ।
ਮੀਟਿੰਗ ਦੌਰਾਨ ਇਹ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਗਊਸ਼ਾਲਾ ਦੇ ਨਾਲ ਲੱਗਦੀ ਜ਼ਮੀਨ ਦਾ ਵੱਡਾ ਹਿੱਸਾ ਪੰਜਾਬ ਸਰਕਾਰ ਵੱਲੋਂ ਨਵੀਂ ਗਊਸ਼ਾਲਾ ਦੇ ਨਿਰਮਾਣ ਲਈ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਇਹ ਮਤਾ ਪਾਸ ਕੀਤਾ ਗਿਆ ਕਿ ਨਵੀਂ ਗਊਸ਼ਾਲਾ ਲਈ ਰੱਖੀ ਗਈ ਇਸ ਜ਼ਮੀਨ ’ਤੇ ਪਿੰਡ ਮਗਰਾ ਵਿੱਚ ਪਹਿਲਾਂ ਤੋਂ ਹੀ ਮੌਜੂਦ ਗਊਸ਼ਾਲਾ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਇਹ ਅਨੁਮਾਨ ਲਗਾਇਆ ਗਿਆ ਕਿ ਇਸ ਖਾਲੀ ਜਗ੍ਹਾ ’ਤੇ ਗਊਸ਼ਾਲਾ ਦੇ ਵਿਸਥਾਰ ਲਈ 1 ਕਰੋੜ ਰੁਪਏ ਦੀ ਰਾਸ਼ੀ ਦੀ ਜ਼ਰੂਰਤ ਹੋਵੇਗੀ। ਉਕਤ ਰਕਮ ਦੀ ਮਨਜ਼ੂਰੀ ਲਈ ਇਹ ਮਤਾ ਅੱਗੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਭੇਜਿਆ ਗਿਆ ਸੀ। ਮੰਤਰੀ ਨੇ ਇਸ ਮਾਮਲੇ ਨੂੰ ਫੌਰੀ ਤੌਰ ’ਤੇ ਵਿਚਾਰਦਿਆਂ ਪਿੰਡ ਮਗਰਾ ਵਿੱਚ ਮੌਜੂਦ ਗਊਸ਼ਾਲਾ ਦੇ ਵਿਸਥਾਰ ਅਤੇ ਅਪਗੇ੍ਰਡੇਸ਼ਨ ਲਈ ਤੁਰੰਤ 1 ਕਰੋੜ ਰੁਪਏ ਦੀ ਵਿੱਤੀ ਪ੍ਰਵਾਨਗੀ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਵਿੱਚ ਹੁਣ ਤੱਕ ਮਗਰਾ ਗਊਸ਼ਾਲਾ ਵਿੱਚ ਸੈਂਕੜੇ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਅਕਾਲੀ ਵਿਧਾਇਕ ਐਨਕੇ ਸ਼ਰਮਾ ਨੇ ਵੱਡੇ ’ਤੇ ਇਸ ਮਾਮਲੇ ਨੂੰ ਚੁੱਕਿਆ ਗਿਆ ਸੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…