nabaz-e-punjab.com

ਪੰਜਾਬ ਸਰਕਾਰ ਵੱਲੋਂ ਐਸੋਸੀਏਟਿਡ ਸਕੂਲਾਂ ਦੀ ਮਾਨਤਾ ਵਿੱਚ 31 ਮਾਰਚ 2020 ਤੱਕ ਦਾ ਵਾਧਾ

ਪੀਪੀਐਸਓ ਵੱਲੋਂ ਸੂਬਾ ਸਰਕਾਰ ਦੇ ਫੈਸਲੇ ਦਾ ਸਵਾਗਤ, ਐਸੋਸੀਏਟ ਸਕੂਲਾਂ ਨੂੰ ਪੱਕੇ ਤੌਰ ’ਤੇ ਮਾਨਤਾ ਦੇਣ ਦੀ ਗੁਹਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਪੰਜਾਬ ਸਰਕਾਰ ਵੱਲੋਂ 2100 ਸਕੂਲਾਂ ਵਿੱਚ ਪੜ੍ਹਦੇ 4 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਆਕਸੀਜ਼ਨ ਦਿੰਦੇ ਹੋਏ ਸਬੰਧਤ ਸਕੂਲਾਂ ਦੀ ਮਾਨਤਾ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਹੁਣ ਇਹ ਮਾਨਤਾ 31 ਮਾਰਚ 2020 ਤੱਕ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਸਾਲ 2011 ਵਿੱਚ ਪੰਜਾਬ ਦੇ ਤਤਕਾਲੀ ਸਿੱਖਿਆ ਮੰਤਰੀ ਜੱਥੇਦਾਰ ਸੇਵਾ ਸਿੰਘ ਸੇਖਵਾਂ ਵੱਲੋਂ 3000 ਹਜਾਰ ਪੰਜਾਬ ਵਿੱਚ ਖੋਲੇ ਗਏ ਐਸੋਸੀਏਟਿਡ ਸਕੂਲਾਂ ਐਸੋਸੀਏਸ਼ਨ ਪ੍ਰਦਾਨ ਕੀਤੀ ਗਈ ਸੀ। ਸਮੇਂ ਸਮੇਂ ਸਰਕਾਰ ਵੱਲੋਂ ਇਨ੍ਹਾਂ ਦੀ ਮਾਨਤਾ ਵਿੱਚ ਸਾਲ ਦਰ ਸਾਲ ਵਾਧਾ ਕੀਤਾ ਜਾਂਦਾ ਰਿਹਾ ਹੈ। ਇਨ੍ਹਾਂ ਸਕੂਲਾਂ ਦਾ ਸਾਰਥਿਕ ਹੱਲ ਲੱਭਣ ਲਈ ਪੰਜਾਬ ਕੈਬਨਿਟ ਵੱਲੋਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਜਿਹੜੇ ਸਕੂਲ 31 ਮਾਰਚ 2019 ਤੱਕ ਸਿੱਖਿਆ ਬੋਰਡ ਦੇ ਐਫੀਲੀਏਸ਼ਨ ਸਬੰਧੀ ਤਿਆਰ ਕੀਤੇ ਗਏ ਨਿਯਮਾਂ ਵਿੱਚ ਨਿਰਧਾਰਤ ਸ਼ਰਤਾਂ ਪੁਰੀਆਂ ਕਰਕੇ ਐਫੀਲੀਏਸ਼ਨ ਪ੍ਰਾਪਤ ਕਰਨ ਜਿਹੜਾ ਐਫੀਲੀਏਸ਼ਨ ਨਹੀ ਪ੍ਰਾਪਤੀ ਕੀਤੀ ਉਨ੍ਹਾਂ ਦੀ ਮਾਨਤਾ ਵਿੱਚ ਵਾਧਾ ਕਰਨ ਲਈ ਪ੍ਰਫਾਰਮਾ ਜਾਰੀ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜੇਸ਼ਨ ਦੇ ਸਕੱਤਰ ਜਨਰਲ ਤੇਜਪਾਲ ਸਿੰਘ ਅਤੇ ਹਰਬੰਸ ਸਿੰਘ ਬਾਦਸ਼ਾਹਪੁਰ ਨੇ ਕਿਹਾ ਕਿ ਇਸ ਸਬੰਧੀ ਆਰਗੇਨਾਈਜੇਸ਼ਨ ਦਾ ਵਫਦ ਕਈ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਐਸੋਸੀਏਟਿਡ ਸਕੂਲ ਵਿੱਚ 200 ਰੁਪਏ ਤੋਂ 500 ਰੁਪਏ ਫੀਸ ਲੈਕੇ ਲੱਖਾਂ ਬੱਚਿਆਂ ਨੂੰ ਮਿਆਰੀ ਵਿਦਿਆ ਪ੍ਰਦਾਨ ਕੀਤੀ ਜਾ ਰਹੀ ਹੈ। ਜਿਸ ਦਾ ਸਬੂਤ ਸਿੱਖਿਆ ਬੋਰਡ ਦੇ ਪਿਛਲੇ ਦੋ ਸਾਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਸ਼ੇ੍ਰਣੀ ਦੇ ਘੋਸ਼ਿਤ ਨਤੀਜੀਆਂ ਤੋਂ ਹੁੰਦੀ ਹੈ ਜਿਸ ਵਿੱਚ ਇਨ੍ਹਾਂ ਸਕੂਲਾਂ ਦਾ ਨਤੀਜਾ ਸਰਕਾਰੀ ਸਕੂਲ ਨਾਲ ਵਧੀਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਕੋਈ ਵੀ ਐਸੋਸੀਏਟਿਡ ਸਕੂਲ ਐਫੀਲੀਏਸ਼ਨ ਦੀ ਸਖਤ ਸਰਤਾਂ ਅਨੁਸਾਰ ਮਾਨਤਾ ਪ੍ਰਾਪਤ ਨਹੀ ਕਰ ਸਕਦਾ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਮੰਗ ਕੀਤੀ ਕਿ ਇਨ੍ਹਾਂ ਸਕੂਲਾਂ ਦੀ ਐਸੋਸੀਏਸ਼ਨ ਨੂੰ ਸਥਾਈ ਤੌਰ ’ਤੇ ਮਾਨਤਾ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…