ਪੰਜਾਬ ਸਰਕਾਰ ਆਪ ਦੇ ਦੁਆਰ: ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਪਿੰਡ ਸਨੇਟਾ ਵਿੱਚ ਸੁਵਿਧਾ ਕੈਂਪ ਲਗਾ ਕੇ ਚਾਰ ਪਿੰਡਾਂ ਦੀਆਂ ਸੁਣੀਆਂ ਮੁਸ਼ਕਲਾਂ, ਅਧਿਕਾਰੀ ਵੀ ਰਹੇ ਮੌਜੂਦ

ਨਬਜ਼-ਏ-ਪੰਜਾਬ, ਮੁਹਾਲੀ, 25 ਜਨਵਰੀ:
ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸਨੇਟਾ ਵਿੱਚ ਸੁਵਿਧਾ ਕੈਂਪ ਲਗਾ ਕੇ ਚਾਰ ਸਨੇਟਾ ਸਮੇਤ ਪਿੰਡਾਂ ਰਾਏਪੁਰ ਕਲਾਂ, ਗੋਬਿੰਦਗੜ੍ਹ, ਧੀਰਪੁਰ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਈ ਮਸਲੇ ਮੌਕੇ ’ਤੇ ਹੀ ਹੱਲ ਕੀਤੇ ਗਏ ਜਦੋਂਕਿ ਬਾਕੀ ਸਮੱਸਿਆਵਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਸਾਰਥਿਕ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ-ਦਲ ’ਚੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਮੁੜ ਮੁੱਖਧਾਰਾ ਵਿੱਚ ਲਿਆਉਣ ਲਈ ਪਿੰਡਾਂ ਵਿੱਚ ਸਟੇਡੀਅਮ ਅਤੇ ਖੇਡ ਮੈਦਾਨ ਤਿਆਰ ਕਰਵਾ ਕੇ ਪਿੰਡਾਂ ਦਾ ਮਾਹੌਲ, ਨੌਜਵਾਨਾਂ ਲਈ ਢੁਕਵਾਂ ਅਤੇ ਪਾਏਦਾਰ ਬਣਾਇਆ ਜਾ ਰਿਹਾ ਹੈ, ਤਾਂ ਜੋ ਨੌਜਵਾਨ ਸਹੀ ਮਾਇਨਿਆਂ ਵਿੱਚ ਸਮੇਂ ਦੇ ਹਾਣੀ ਬਣ ਸਕਣ। ‘ਆਪ’ ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਬਿਊਰੋ ਰਾਹੀਂ ਪਲੇਸਮੈਂਟ ਕੈਂਪ ਲਗਾ ਕੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਕੈਂਪ ਵਿੱਚ ਜ਼ਿਆਦਾਤਰ ਲੋਕਾਂ ਨੇ ਰੋਜ਼ਮੱਰਾ ਦੇ ਕੰਮਾਂ ਸਮੇਤ ਪਿੰਡਾਂ ਦੀਆਂ ਟੁੱਟੀਆਂ ਸੜਕਾਂ, ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਨੂੰ ਪਹਿਲੇ ਦੇ ਆਧਾਰ ’ਤੇ ਕਰਵਾਉਣ ਦੀ ਮੰਗ ਕੀਤੀ। ਵਿਧਾਇਕ ਨੇ ਮੌਕੇ ’ਤੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਾਰਵਾਈ ਰਿਪੋਰਟ ਦੇਣ ਲਈ ਕਿਹਾ।

ਇਸ ਮੌਕੇ ਐਸਡੀਐਮ ਸ੍ਰੀਮਤੀ ਦਮਨਦੀਪ ਕੌਰ, ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ, ਗੁਰਦੇਸ਼ ਸਿੰਘ ਸਰਪੰਚ ਸਨੇਟਾ, ਸਾਬਕਾ ਕੌਂਸਲਰ ਆਰਪੀ ਸ਼ਰਮਾ ਤੇ ਹਰਪਾਲ ਸਿੰਘ ਚੰਨਾ, ‘ਆਪ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਅਕਵਿੰਦਰ ਸਿੰਘ ਗੋਸਲ, ਰਮੇਸ਼ਵਰ ਸਨੇਟਾ, ਰੂਪ ਚੰਦ ਸਨੇਟਾ, ਜੌਨੀ ਸਨੇਟਾ, ਨਿਰਮੈਲ ਸਿੰਘ ਸਨੇਟਾ, ਗੁਰਸੇਵਕ ਸਿੰਘ ਸਰਪੰਚ ਮੌਲੀ ਤੇ ਅਵਤਾਰ ਸਿੰਘ ਮੌਲੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁ…