ਪੰਜਾਬ ਸਰਕਾਰ ਆਪ ਦੇ ਦੁਆਰ: ਐਸਡੀਐਮ ਸਰਬਜੀਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਅਧੀਨ ਮੁੱਖ ਮੰਤਰੀ ਭਗਵੰਤ ਮਾਨ ਆਦੇਸ਼ਾਂ ਦੀ ਪਾਲਣਾ ਤਹਿਤ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਦੀ ਅਨੁਸਾਰ ਅੱਜ ਮੁਹਾਲੀ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਸ੍ਰੀਮਤੀ ਸਰਬਜੀਤ ਕੌਰ ਵੱਲੋਂ ਪਿੰਡ ਨੰਗਿਆਰੀ ਅਤੇ ਗੀਗੇਮਾਜਰਾ ਦਾ ਸਮੇਤ ਨਾਇਬ ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ, ਸੁੱਚਾ ਸਿੰਘ, ਖੇਤੀਬਾੜੀ ਅਫ਼ਸਰ, ਸ੍ਰੀਮਤੀ ਜੀਵਨ ਜੋਤੀ ਪੰਚਾਇਤ ਸਕੱਤਰ, ਫੀਲਡ ਕਾਨੂੰਗੋ ਅਤੇ ਭੁਪਿੰਦਰ ਸਿੰਘ ਹਲਕਾ ਪਟਵਾਰੀ ਨਾਲ ਦੌਰਾ ਕੀਤਾ ਗਿਆ। ਇਨ੍ਹਾਂ ਪਿੰਡਾਂ ਵਿੱਚ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਜਿਵੇਂ ਕਿ ਅੰਮ੍ਰਿਤ ਸਰੋਵਰ, ਵੇਸਟ ਮੈਨੇਜਮੈਂਟ ਸਿਸਟਮ, ਸੀਵਰੇਜ ਸਿਸਟਮ, ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਸਕਰੀਨਿੰਗ ਚੈਂਬਰ ਤੋਂ ਇਲਾਵਾ ਪਿੰਡਾਂ ਵਿੱਚ ਖੇਡ ਮੈਦਾਨ, ਡਿਸਪੈਂਸਰੀ, ਸਕੂਲ, ਸੜਕਾਂ ਆਦਿ ਦਾ ਜਾਇਜ਼ਾ ਲਿਆ ਗਿਆ ਅਤੇ ਚੱਲ ਰਹੇ ਕੰਮਾਂ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਕੁੱਝ ਕੰਮ ਜੋ ਅਜੇ ਤੱਕ ਸ਼ੁਰੂ ਨਹੀਂ ਹੋਏ ਉਨ੍ਹਾਂ ਨੂੰ ਜਲਦ ਸ਼ੁਰੂ ਕਰਨ ਲਈ ਪੰਚਾਇਤ ਨੂੰ ਪ੍ਰੇਰਿਤ ਕੀਤਾ ਗਿਆ।
ਮੌਕੇ ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਮਾਲ ਅਧਿਕਾਰੀਆਂ ਵੱਲੋਂ 10 ਇੰਤਕਾਲਾਂ ਦਾ ਫੈਸਲਾ ਕੀਤਾ ਗਿਆ। ਐਸਡੀਐਮ ਨੇ ਲੋਕਾਂ ਨੂੰ ਪਿੰਡਾਂ ਵਿੱਚ ਸਾਫ-ਸਫਾਈ ਰੱਖਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਖੇਤੀਬਾੜੀ ਅਫ਼ਸਰ ਨੇ ਵੀ ਲੋਕਾਂ ਨੂੰ ਆਉਣ ਵਾਲੇ ਸੀਜਨ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ। ਜਿਸ ’ਤੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…