ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ਵਧਾ ਕੇ ਲੋਕਾਂ ਨਾਲ ਧੋਖਾ ਕੀਤਾ: ਕੁਲਜੀਤ ਬੇਦੀ

ਜਲੰਧਰ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਆਪ ਸਰਕਾਰ ਨੇ ਲੋਕਾਂ ਨੂੰ ਦਿੱਤਾ ਵੋਟ ਪਾਉਣ ਦਾ ਤੋਹਫ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਰੇਟ ਵਧਾਏ ਜਾਣ ਦੀ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਹਾਲੇ ਜਲੰਧਰ ਵਿੱਚ ਹੋਈ ਲੋਕ ਸਭਾ ਜ਼ਿਮਨੀ ਚੋਣ ਨੂੰ ਕੁਝ ਘੰਟੇ ਹੀ ਬੀਤੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਭਾਰੀ ਲੀਡ ਨਾਲ ਜਿਤਾਇਆ ਹੈ ਪਰ ਇਸ ਜਿੱਤ ਤੋਂ ਤੁਰੰਤ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਜਲੀ ਦੇ ਰੇਟ ਵਿੱਚ ਵਾਧਾ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਨਵੀਆਂ ਦਰਾਂ ਲਾਗੂ ਹੋਣਗੀਆਂ ਜਿਸ ਅਨੁਸਾਰ 0 ਤੋਂ ਲੈ ਕੇ 100 ਯੂਨਿਟ ਤੱਕ 70 ਪੈਸੇ ਪ੍ਰਤੀ ਯੂਨਿਟ ਵਧੇ ਹਨ ਜਦੋਂ ਕਿ 0 ਤੋਂ ਲੈ ਕੇ 100 ਯੂਨਿਟ ਤੱਕ 3.49 ਤੋਂ ਵਧ ਕੇ 4.19 ਰੁਪਏ ਹੋ ਜਾਣਗੇ, 101-300 ਯੂਨਿਟ ਤੱਕ 80 ਪੈਸੇ ਪ੍ਰਤੀ ਯੂਨਿਟ ਵਧੇ ਹਨ, 101-300 ਯੂਨਿਟ ਤੱਕ 5.84 ਤੋਂ ਵਧਾ ਕੇ 6.64 ਰੁਪਏ ਕੀਤੇ ਗਏ ਹਨ, 300 ਤੋਂ ਉੱਪਰ 45 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਇਸੇ ਤਰਾਂ 2 ਕਿੱਲੋਵਾਟ ਤੱਕ ਫਿਕਸ ਚਾਰਜ 35 ਤੋਂ ਵਧ ਕੇ 50 ਰੁਪਏ ਪ੍ਰਤੀ ਕਿਲੋਵਾਟ ਤੱਕ ਵਧਾਇਆ ਗਿਆ ਹੈ।
ਕੁਲਜੀਤ ਬੇਦੀ ਨੇ ਕਿਹਾ ਕਿ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵਾਂਗ ਪੰਜਾਬ ਵਿੱਚ ਦੋ ਮਹੀਨੇ ਅੰਦਰ ਫਿਲਹਾਲ 600 ਯੂਨਿਟ ਬਿਜਲੀ ਹੁਣੇ ਵੀ ਪਹਿਲਾਂ ਵਾਂਗ ਮੁਫ਼ਤ ਮਿਲੇਗੀ ਅਤੇ ਪੰਜਾਬ ਸਰਕਾਰ ਇਸ ਦੀ ਸਬਸਿਡੀ ਦੇਵੇਗੀ ਪਰ ਮੁੱਖ ਮਤਰੀ ਭਗਵੰਤ ਮਾਨ ਇਹ ਵੀ ਦੱਸਣ ਕਿ ਜਿਨ੍ਹਾਂ ਲੋਕਾਂ ਨੂੰ ਬਿਜਲੀ ਦਾ ਇਹ ਵਧੇ ਬਿੱਲ ਦੇਣੇ ਪੈਣਗੇ ਕੀ ਉਨ੍ਹਾਂ ਲੋਕਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਕੀ ਕੋਈ ਕਸੂਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪਟਰੋਲ ਅਤੇ ਡੀਜ਼ਲ ਦੇ ਵਧੇ ਹੋਏ ਰੇਟਾਂ ਕਾਰਨ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਸਰਕਾਰ ਲੋਕਾਂ ਦੇ ਮੂੰਹੋਂ ਰੋਟੀ ਖੋਹਣ ਦਾ ਕੰਮ ਕਰ ਰਹੀ ਹੈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਧੇ ਹੋਏ ਰੇਟ ਫੌਰੀ ਤੌਰ ਤੇ ਵਾਪਸ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…