Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ: ਅਰੁਣਾ ਚੌਧਰੀ ਸਮਾਜਿਕ ਸੁਰੱਖਿਆ ਮੰਤਰੀ ਨੇ ਵੱਖ-ਵੱਖ ਆਂਗਨਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਸੋਮਵਾਰ ਨੂੰ ਵੱਖ-ਵੱਖ ਆਂਗਨਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਬੇ ਭਰ ਦੀਆਂ ਸਾਰੀਆਂ ਆਂਗਨਵਾੜੀ ਯੂਨੀਅਨਾਂ ਜਿਨ੍ਹਾਂ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਸਮੇਤ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਆਈਟੀਯੂ) ਅਤੇ ਆਲ ਇੰਡੀਆ ਆਂਗਨਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਪੰਜਾਬ (ਏਆਈਟੀਯੂਸੀ) ਨੇ ਹਿੱਸਾ ਲਿਆ। ਇਸ ਮੌਕੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵਾ ਅਤੇ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵੀ ਹਾਜ਼ਰ ਸਨ। ਸ੍ਰੀ ਅਰੁਣਾ ਚੌਧਰੀ ਨੇ ਕਿਹਾ ਕਿ ਰਾਜ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਵੀਆਂ ਨੀਤੀਆਂ ਤੇ ਲੋੜੀਂਦਾ ਢਾਂਚਾ ਮੁਹੱਈਆ ਕਰਵਾਉਣ ਲਈ ਸੁਹਿਰਦਤਾ ਨਾਲ ਯਤਨਸ਼ੀਲ ਹੈ। ਉਨ੍ਹਾਂ ਆਂਗਨਵਾੜੀ ਯੂਨੀਅਨਾਂ ਵੱਲੋਂ ਰੱਖੀਆਂ ਮੰਗਾਂ ਨੂੰ ਬੜੀ ਗ਼ੌਰ ਨਾਲ ਸੁਣਦਿਆਂ ਕਿਹਾ ਕਿ ਆਂਗਨਵਾੜੀ ਵਰਕਰਾਂ, ਹੈਲਪਰਾਂ ਦੇ ਨਾਲ ਨਾਲ ਕਰੈੱਚ ਵਰਕਰਾਂ ਦੀ ਤਨਖ਼ਾਹ ਸਮੇਂ ਸਿਰ ਨੇ ਨਿਯਮਤ ਢੰਗ ਨਾਲ ਅਦਾ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਦਾਖ਼ਲ ਹੋਏ 3-6 ਸਾਲ ਦੇ ਬੱਚਿਆਂ ਨੂੰ ਆਂਗਨਵਾੜੀ ਕੇਂਦਰਾਂ ਵਿੱਚ ਭੇਜਣ ਸਬੰਧੀ ਮੰਗ ਨੂੰ ਯਕੀਨੀ ਬਣਾਉਣ ਬਾਰੇ ਮੰਤਰੀ ਨੇ ਇਸ ਮੁੱਦੇ ਨੂੰ ਜਲਦੀ ਸਿੱਖਿਆ ਵਿਭਾਗ ਨਾਲ ਵਿਚਾਰਨ ਦਾ ਭਰੋਸਾ ਦਿੱਤਾ। ਸ੍ਰੀਮਤੀ ਚੌਧਰੀ ਨੇ ਕੇਂਦਰਾਂ ਵਿੱਚ ਖ਼ਰਾਕ ਤੇ ਰਾਸ਼ਨ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਸਬੰਧੀ ਨਿਰਦੇਸ਼ ਦਿੱਤੇ ਅਤੇ ਕਿਸੇ ਕਿਸਮ ਦੀ ਕੋਈ ਕੁਤਾਹੀ ਤੋਂ ਨੂੰ ਬਰਦਾਸ਼ਤ ਨਾ ਕਰਨ ਸਬੰਧੀ ਸੁਚੇਤ ਕਰਦਿਆਂ ਬਦਲਦੇ ਸਮੇਂ ਤੇ ਲੋੜਾਂ ਦੇ ਮੱਦੇਨਜ਼ਰ ਆਂਗਨਵਾੜੀ ਵਰਕਰਾਂ ਨੂੰ ਮਾਡਰਨ ਤਕਨੀਕਾਂ ਤੋਂ ਵਾਕਿਫ ਕਰਾਉਣ ਹਿੱਤ ਇਨ੍ਹਾਂ ਕੇਂਦਰਾਂ ਨੂੰ ਹੋਰ ਆਧੁਨਿਕ ਬਣਾਉਣ ਦੀ ਵਕਾਲਤ ਵੀ ਕੀਤੀ। ਉਨ੍ਹਾਂ ਆਂਗਨਵਾੜੀ ਕੇਂਦਰਾਂ ਦਾ ਸਮਾਂ 15 ਜੁਲਾਈ ਤੱਕ ਸਵੇਰੇ 7:30 ਤੋਂ ਬਦਲਕੇ ਸਵੇਰੇ 10 ਵਜੇ ਕਰਨ ਦਾ ਐਲਾਨ ਕੀਤਾ। ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮਾਜਕ ਸੁਰੱਖਿਆ ਤੇ ਸਿਹਤ ਸੇਵਾਵਾਂ ਜਿਵੇਂ ਈਐਸਆਈ, ਪੀਪੀਐਫ ਆਦਿ ਮੁਹੱਈਆ ਕਰਾਉਣ ਸਬੰਧੀ ਮੰਗਾਂ ਬਾਬਤ ਮੁੜ ਬੋਲਦਿਆਂ ਸ੍ਰੀਮਤੀ ਚੌਧਰੀ ਨੇ ਇਸ ਮੁੱਦੇ ਨੂੰ ਪੂਰੀ ਸੁਹਿਰਦਤਾ ਨਾਲ ਸਿਹਤ ਵਿਭਾਗ ਨਾਲ ਵਿਚਾਰਨ ਦੀ ਗੱਲ ਆਖੀ। ਹਰੇਕ ਵਰਕਰ ਨੂੰ 200 ਰੁਪਏ ਵਿੱਤੀ ਸਹਾਇਤਾ ਅਤੇ ਗਰਭਵਤੀ ਅੌਰਤਾਂ ਨੂੰ ਫਾਰਮ ਭਰਨ ਆਦਿ ਕੰਮਾਂ ਵਿੱਚ ਸਹਿਯੋਗ ਦੇਣ ਵਾਲੇ ਹਰੇਕ ਹੈਲਪਰ ਨੂੰ 100 ਰੁਪਏ ਵਿੱਤੀ ਸਹਾਇਤਾ ਦੇਣ ਦੀ ਮੰਗ ਨੂੰ ਪੂਰਾ ਕਰਨ ਸਬੰਧੀ ਮੰਤਰੀ ਨੇ ਵਿੱਤ ਵਿਭਾਗ ਦਾ ਨਾਲ ਉਕਤ ਮੁੱਦੇ ਪ੍ਰਤੀ ਹਮਦਰਦੀ ਭਰਿਆ ਰੁਖ਼ ਅਖ਼ਤਿਆਰ ਕਰਨ ਦਾ ਭਰੋਸਾ ਵੀ ਦਿੱਤਾ। ਮੰਤਰੀ ਨੇ ਦੱਸਿਆ ਕਿ ਯੂਨੀਅਨਾਂ ਦੀ ਹੋਰ ਮੰਗਾਂ ਜਿਵੇਂ ਹਰੇਕ ਆਂਗਣਵਾੜੀ ਵਰਕਰ ਨੂੰ 1500 ਰੁਪਏ ਤੇ ਹੈਲਪਰ ਨੂੰ 750 ਰੁਪਏ ਦੇ ਹਿਸਾਬ ਨਾਲ ਤਨਖ਼ਾਹ ਦੇਣਾ, ਆਵਾਜਾਈ ਭੱਤਾ 200 ਰੁਪਏ ਕਰਨ, ਅਡਵਾਈਜ਼ਰੀ ਬੋਰਡ ਤੇ ਬਾਲ ਭਲਾਈ ਬੋਰਡ ਕੌਂਸਲ ਦੇ ਐਂਬਿਟ ’ਚੋਂ 8 ਬਲਾਕਾਂ ਨੂੰ ਬਾਹਰ ਰੱਖਣ ਅਤੇ ਸੂਬਾ ਸਰਕਾਰ ਅਧੀਨ ਲੈ ਕੇ ਆਉਣ, ਮਿੰਨੀ ਕੇਂਦਰਾਂ ਨੂੰ ਮੇਨ ਕੇਂਦਰ ਘੋਸ਼ਿਤ ਕਰਨ, ਸਿਰਫ ਆਂਗਣਵਾੜੀ ਵਰਕਰਾਂ ਵਿੱਚੋਂ ਹੀ ਸੁਪਰਵਾਈਜ਼ਰ ਦੀ ਭਰਤੀ ਕਰਨਾ ਅਤੇ ਨਿੱਜੀ ਸਹਿਮਤੀ ਦੇ ਆਧਾਰ ’ਤੇ ਵਰਕਰਾਂ ਤੇ ਹੈਲਪਰਾਂ ਦੀਆਂ ਆਪਸੀ ਬਦਲੀਆਂ ਕਰਾਉਣ ਆਦਿ ਮੰਗਾਂ ਪ੍ਰਤੀ ਵੀ ਖੁਲ੍ਹ-ਦਿਲੀ ਤੇ ਭਰੋਸੇਯੋਗਤਾ ਵਾਲਾ ਵਤੀਰਾ ਅਖ਼ਤਿਆਰ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ