Nabaz-e-punjab.com

ਪੰਜਾਬ ਸਰਕਾਰ ਵਿੱਦਿਅਕ ਅਦਾਰਿਆਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਸਿੱਧੂ

ਸਰਕਾਰੀ ਕਾਲਜ ਵਿੱਚ ਵਿਦਿਆਰਥਣਾਂ ਲਈ ਬਣਾਏ ਹੋਸਟਲ ਦੀ ਚਾਰਦੀਵਾਰੀ ਲਈ 5 ਲੱਖ ਦੀ ਗਰਾਂਟ ਦਾ ਚੈੱਕ ਸੌਂਪਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਪੰਜਾਬ ਸਰਕਾਰ ਵਿੱਦਿਅਕ ਅਦਾਰਿਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਸਬੰਧੀ ਵਿਆਪਕ ਯੋਜਨਾਵਾਂ ਉਲੀਕੀਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਕਾਲਜ ਫੇਜ਼-6 ਵਿੱਚ ਵਿਦਿਆਰਥਣਾਂ ਅਤੇ ਪ੍ਰੋਫੈਸਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਮੰਤਰੀ ਨੇ ਕਾਲਜ ਵਿੱਚ ਰਾਖਵੀਂ ਸ਼੍ਰੇਣੀ ਦੀਆਂ ਵਿਦਿਆਰਥਣਾਂ ਲਈ ਬਣਾਏ ਗਏ ਹੋਸਟਲ ਦੀ ਚਾਰਦੀਵਾਰੀ ਲਈ ਪ੍ਰਿੰਸੀਪਲ ਕੋਮਲ ਬਰੋਕਾ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ।
ਸ੍ਰੀ ਸਿੱਧੂ ਨੇ ਕਿਹਾ ਕਿ ਵਿੱਦਿਅਕ ਅਦਾਰਿਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਨਾਲ ਲੈਸ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਉਹ ਸਥਾਨ ਹਨ, ਜਿਥੇ ਦੇਸ਼ ਦੇ ਭਵਿੱਖ ਦਾ ਨਿਰਮਾਣ ਹੁੰਦਾ ਹੈ। ਇਥੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ/ਵਿਦਿਆਰਥਣਾਂ ਨੇ ਹੀ ਕੱਲ ਨੂੰ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਵਿੱਦਿਅਕ ਅਦਾਰਿਆਂ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਇਨ੍ਹਾਂ ਸੰਸਥਾਵਾਂ ਨੂੰ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਸ੍ਰੀ ਸਿੱਧੂ ਨੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਭ ਨੂੰ ਮਹਿਲਾ ਦਿਵਸ ਦੀਆਂ ਵਧਾਈ ਦਿੰਦਿਆਂ ਕਿਹਾ ਕਿ ਅੌਰਤ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਸਾਨੂੰ ਅੌਰਤਾਂ ਦੀ ਮਹੱਤਤਾ ਨੂੰ ਸਮਝਦੇ ਹੋਏ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਸਥਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਅੌਰਤਾਂ ਕਿਸੇ ਵੀ ਖੇਤਰ ਵਿੱਚ ਮਰਦਾਂ ਨਾਲੋਂ ਘੱਟ ਨਹੀਂ ਹਨ ਅਤੇ ਹਰ ਮੁਹਾਜ ’ਤੇ ਆਪਣੀ ਭੁਮਿਕਾ ਬਾਖੁਭੀ ਨਿਭਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਵੀ ਅੌਰਤਾਂ ਨੂੰ ਸਕਸ਼ਤ ਕਰਨ ਲਈ ਵੱਡੇ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। ਜਿੱਥੇ ਮਾਈ ਭਾਗੋ ਵਿੱਦਿਆ ਸਕੀਮ ਤਹਿਤ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਉਚ ਸਿੱਖਿਆ ਹਾਸਲ ਕਰਨ ਵਿੱਚ ਸਹਾਇਤਾ ਦੇਣ ਲਈ ਸਾਈਕਲ ਦਿੱਤੇ ਜਾ ਰਹੇ ਹਨ ਉਥੇ ਪੰਚਾਇਤੀ ਰਾਜ ਵਿੱਚ ਅੌਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇ ਕੇ ਲੋਕਤੰਤਰ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਗਿਆ ਹੈ। ਇਸ ਮੌਕੇ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਕਾਂਗਰਸ ਆਗੂ ਜੀ.ਐਸ.ਰਿਆੜ, ਵਾਈਸ ਪ੍ਰਿੰਸੀਪਲ ਜਸਵਿੰਦਰ ਕੌਰ ਸੰਧੂ, ਕਾਲਜ ਕੌਂਸਲ ਮੈਂਬਰ ਹਰਜੀਤ ਗੁਜਰਾਲ, ਕੰਵਲ ਸੰਜੀਵ, ਪ੍ਰੋ. ਜੀਐਸ ਸੇਖੋਂ, ਪ੍ਰੋ. ਪ੍ਰਦੀਪ ਰਤਨ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…