Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਆਸ਼ੂ ”ਐਮ.ਐਸ.ਪੀ ਤੋਂ ਘੱਟ ਮੁੱਲ ਕਿਸਾਨਾਂ ਨੂੰ ਦੇਣ ਵਾਲੇ ਆੜ•ਤੀਆਂ ਵਿਰੁੱਧ ਹੋਵੇਗੀ ਕਾਰਵਾਈ” ਸੂਬੇ ਵਿੱਚ 7030525 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 9075.09 ਕਰੋੜ ਰੁਪਏ ਦਾ ਕੀਤਾ ਭੁਗਤਾਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 27 ਅਕਤੂਬਰ- ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪੂਰੀ ਤਰ•ਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਤੈਅ ਐਮ.ਐਸ.ਪੀ ਤੋਂ ਘੱਟ ਮੁੱਲ ਦੇਣ ਵਾਲੇ ਆੜ•ਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਕਤ ਪ੍ਰਗਟਾਵਾ ਕੈਬਨਿਟ ਮੰਤਰੀ ਖੁਰਾਕ ਤੇ ਸਿਵਲ ਸਪਲਾਈ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਇੱਥੇ ਜਾਰੀ ਬਿਆਨ ਵਿਚ ਕੀਤਾ। ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਐਗਰੀਕਲਚਰ ਪਰਡਿਊਸ ਮਾਰਕਿਟ ਰੂਲਜ਼ ਐਕਟ 1962 ਅਨੁਸਾਰ ਰਾਜ ਦੇ ਸਾਰੇ ਆੜ•ਤੀਆਂ ਵਲੋਂ ਜਿਣਸਾਂ ਦੀ ਖ੍ਰੀਦ ਸਬੰਧੀ ਪੇਸ਼ ਕੀਤੇ ਗਏ ਬਿੱਲ ਦੇ ਬਦਲੇ ਵਿਚ ਰਾਜ ਸਰਕਾਰ ਵਲੋਂ ਬਿੱਲ ਪੇਸ਼ ਕੀਤੇ ਜਾਣ ਦੇ 48 ਘੰਟਿਆਂ ਵਿਚ ਹੀ ਆੜ•ਤੀਆਂ ਦੇ ਖਾਤਿਆਂ ਵਿਚ ਬਣਦੀ ਰਕਮ ਟਰਾਂਸਫਰ ਕਰ ਦਿੱਤੀ ਜਾਂਦੀ ਹੈ ਅਤੇ ਅੱਗੇ ਆੜ•ਤੀਆਂ ਨੇ ਕਿਸਾਨਾਂ ਨੂੰ ਅਕਾਂਊਟ ਪੇਅ ਚੈਕ ਰਾਹੀਂ ਵੇਚੀ ਗਈ ਜਿਣਸ ਦੀ ਅਦਾਇਗੀ ਕਰਨੀ ਹੁੰਦੀ ਹੈ। ਸ੍ਰੀ ਆਸ਼ੂ ਨੇ ਕਿਹਾ ਕਿ ਉਨ•ਾਂ ਦੇ ਧਿਆਨ ਵਿਚ ਆਇਆ ਹੈ ਕਿ ਰਾਜ ਦੇ ਕੁਝ ਆੜ•ਤੀਆਂ ਕਿਸਾਨਾਂ ਨੂੰ ਝੋਨੇ ਦੀ ਖ੍ਰੀਦ ਸਬੰਧੀ ਦਿੱਤੀ ਜਾਣ ਵਾਲੀ ਰਾਸ਼ੀ ਅਕਾਂਊਟ ਪੇਅ ਚੈੱਕ ਰਾਹੀਂ ਨਾ ਦੇ ਕੇ ਸਗੋਂ ਨਕਦ ਦੇ ਰਹੇ ਹਨ ਜੋ ਕਿ ਨਿਯਮਾਂ ਦੇ ਉਲਟ ਹੈ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਉਨ•ਾਂ ਦੇ ਧਿਆਨ ਵਿਚ ਇਹ ਵੀ ਆਇਆ ਹੈ ਕਿ ਆੜ•ਤੀ ਸਰਕਾਰ ਵਲੋਂ ਤੈਅ ਘੱਟੋਂ-ਘੱਟ ਖ੍ਰੀਦ ਮੁੱਲ (ਐਮ.ਐਸ.ਪੀ) ਵੀ ਕਿਸਾਨਾਂ ਨੂੰ ਨਹੀਂ ਦੇ ਰਹੇ ਅਤੇ ਮਨਮਰਜੀ ਦੀ ਕੀਮਤ ਅਦਾ ਕੀਤੀ ਜਾ ਰਹੀ ਹੈ। ਸ੍ਰੀ ਆਸ਼ੂ ਨੇ ਇਸ ਕਾਰਵਾਈ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਕਿਸਾਨਾਂ ਨਾਲ ਕਿਸੇ ਕਿਸਮ ਦੀ ਠੱਗੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਨ•ਾਂ ਨੂੰ ਉਨ•ਾਂ ਦੀ ਜਿਣਸ ਦਾ ਪੂਰਾ ਭਾਅ ਦੁਆਇਆ ਜਾਵੇਗਾ ਅਤੇ ਉਨ•ਾਂ ਇਸ ਕਾਰਵਾਈ ਵਿਚ ਲੱਗੇ ਆੜ•ਤੀਆਂ ਨੂੰ ਵੀ ਇਹ ਠੱਗੀ ਬੰਦ ਕਰਨ ਦੀ ਚਿਤਾਵਨੀ ਦਿੱਤੀ। ਕੈਬਨਿਟ ਮੰਤਰੀ ਨੇ ਖ੍ਰੀਦ ਕਾਰਜ ਵਿਚ ਲੱਗੇ ਸਮੂਹ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤਾ ਕਿ ਉਹ ਕਿਸਾਨਾਂ ਨੂੰ ਤੈਅ ਨਿਯਮਾਂ ਅਨੁਸਾਰ ਵੇਚੀ ਗਈ ਜਿਣਸ ਦੀ ਅਦਾਇਗੀ ਸਮੇਂ ਸਿਰ ਅਤੇ ਸਰਕਾਰ ਵਲੋਂ ਤੈਅ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਅਨੁਸਾਰ ਅਕਾਂਉੂਟ ਪੇਅ ਚੈਕ ਰਾਹੀਂ ਕਰਵਾਉਣ। ਪੰਜਾਬ ਵਿੱਚ 26 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 7030525 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜ•ਤੀਆਂ/ ਕਿਸਾਨਾਂ ਨੂੰ ਉਨ•ਾਂ ਦੇ ਖਾਤਿਆਂ ਵਿੱਚ 9075.09 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 6970230 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 60295 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 2374517 ਟਨ, ਮਾਰਕਫੈੱਡ ਵੱਲੋਂ 1636181 ਟਨ ਅਤੇ ਪਨਸੱਪ ਵੱਲੋਂ 1391577 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 711369 ਟਨ ਅਤੇ 727945 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 128641 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ