ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ: ਕੁਲਵੰਤ ਸਿੰਘ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਟੌਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਨਬਜ਼-ਏ-ਪੰਜਾਬ, ਮੁਹਾਲੀ, 3 ਅਗਸਤ:
ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਲਈ ਸੂਬੇ ਭਰ ਵਿੱਚ ਵਿਦਿਆਰਥੀ ਅਤੇ ਅਧਿਆਪਕ ਵਰਗ ਦੇ ਲਈ ਸਾਜਗਾਰ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ। ਸਰਕਾਰੀ ਸੈਕੰਡਰੀ ਸਕੂਲ ਮਟੌਰ (ਸੈਕਟਰ 70) ਦੇ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਦੇ ਤਹਿਤ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਕੀਤੇ ਜਾਂਦੇ ਕੰਮ ਸਿਰਫ਼ ਐਲਾਨਾਂ ਤੱਕ ਹੀ ਸੀਮਤ ਹੁੰਦੇ ਸੀ ਪ੍ਰੰਤੂ ਹੁਣ ਸਰਕਾਰ ਦੇ ਕੰਮਾਂ ਦਾ ਅਸਰ ਵੀ ਸਾਹਮਣੇ ਆ ਰਿਹਾ ਹੈ ਅਤੇ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦੇ ਵਿੱਚ ਦਾਖਿਲ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਵਧਣੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਸੇਵਾਵਾਂ ਨੂੰ ਸਹੀ ਲੀਹਾਂ ਉੱਤੇ ਲੈ ਕੇ ਆਉਣ ਦੇ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਵੱਲੋਂ ਖ਼ੁਦ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਵੀ ਇਲਾਕੇ ਵਿੱਚ ਵੀ ਲੋਕਾਂ ਦੀ ਮੰਗ ਅਤੇ ਇਲਾਕੇ ਦੀ ਲੋੜ ਹੁੰਦੀ ਹੈ, ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋੱ ਲੋੜੀਂਦੇ ਪ੍ਰਾਜੈਕਟ ਨੂੰ ਤੁਰੰਤ ਪੂਰਾ ਕਰਨ ਦੇ ਵੱਲ ਕਦਮ ਵਧਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਕੂਲ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਸਕੂਲ ਦੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ।
ਇੱਥੇ ਇਹ ਗੱਲ ਵਰਨਣਯੋਗ ਹੈ ਕਿ ਸਕੂਲ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਸ਼ਿਲਪੀ ਨੇ 98.87 ਪ੍ਰਤੀਸ਼ਤ ਅੰਕ ਹਾਸਲ ਕਰਕੇ ਜ਼ਿਲੇ ਵਿੱਚ ਪਹਿਲਾਂ ਸਥਾਨ ਹਾਸਿਲ ਕੀਤਾ ਹੈ ਅਤੇ ਸਕੂਲ ਵਿਦਿਆਰਥੀ ਅੰਸ਼ੂ ਨੇ ਅੰਗਰੇਜ਼ੀ ਮੀਡੀਅਮ ਹੁੰਦੇ ਹੋਏ 95 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ। ਸਕੂਲ ਦੇ ਅੱਠਵੀਂ ਕਲਾਸ ਦੇ 8 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ ਜਦੋਂਕਿ 28 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੇ ਵਿਦਿਆਰਥੀ ਰਨਦੀਪ ਸਿੰਘ ਨੇ ਦਸਵੀਂ ਦੀ ਪ੍ਰੀਖਿਆ ’ਚੋਂ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਅਤੇ ਸਕੂਲ ਦੇ 45 ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਵਿੱਚ ਦਾਖ਼ਲਾ ਹਾਸਲ ਕੀਤਾ ਹੈ।
ਇਸ ਇਨਾਮ ਵੰਡ ਸਮਾਰੋਹ ਦੌਰਾਨ ਡੀਈਓ ਸੈਕੰਡਰੀ ਗਿਨੀ ਦੁੱਗਲ, ਸਾਬਕਾ ਕੌਸਲਰ ਹਰਪਾਲ ਸਿੰਘ ਚੰਨਾ, ਰਣਦੀਪ ਸਿੰਘ, ਜਸਪਾਲ ਸਿੰਘ, ਕਿਰਨਜੀਤ, ਤਰਲੋਚਨ ਸਿੰਘ ਮਟੌਰ, ਸੁਰਿੰਦਰ ਸਿੰਗਲਾ, ਡਾ. ਕੁਲਦੀਪ ਸਿੰਘ, ਦੀਪ ਚੰਦ, ਸਿਤਾਰ ਖਾਨ, ਸਤਪਾਲ ਸਿੰਘ,ਅਜੀਤਪਾਲ ਸਿੰਘ, ਇੰਦਰਜੀਤ ਕੌਰ, ਕੁਲਦੀਪ ਸਿੰਘ ਸੈਣੀ ਅਤੇ ਪ੍ਰਿੰਸੀਪਲ ਨਰਿੰਦਰ ਕੌਰ ਵੀ ਮੌਜੂਦ ਸਨ।

Load More Related Articles

Check Also

ਪਹਿਲਗਾਮ ਅੱਤਵਾਦੀ ਹਮਲਾ: ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ 5-5 ਕਰੋੜ ਮੁਆਵਜ਼ਾ ਦੇਣ ਦੀ ਮੰਗ

ਪਹਿਲਗਾਮ ਅੱਤਵਾਦੀ ਹਮਲਾ: ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ 5-5 ਕਰੋੜ ਮੁਆਵਜ਼ਾ ਦੇਣ ਦੀ ਮੰਗ ਨਬਜ਼-ਏ-ਪੰ…