ਪੰਜਾਬ ਸਰਕਾਰ ਸਿੱਖਿਆ ਖੇਤਰ ਦੇ ਵਿਕਾਸ ਲਈ ਵਚਨਬੱਧ: ਸਿੱਧੂ

ਵਿਧਾਇਕ ਸਿੱਧੂ ਵੱਲੋਂ ਗੀਗੇਮਾਜਰਾ ਦੇ ਸਰਕਾਰੀ ਸਕੂਲ ਵਿੱਚ ਬਣੇ ਨਵੇਂ ਕਮਰਿਆਂ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ:
ਪੰਜਾਬ ਸਰਕਾਰ ਸੂਬੇ ਦੀ ਬਿਹਤਰੀ ਲਈ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ ਅਤੇ ਕੀਤੇ ਗਏ ਚੋਣ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਸੂਬੇ ਦੀ ਤਰੱਕੀ ਨੂੰ ਮੁੱਖ ਰੱਖਦਿਆਂ ਸਿੱਖਿਆ ਦੇ ਖੇਤਰ ਨੂੰ ਤਰਜੀਹੀ ਤੌਰ ਤੇ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਢਾਂਚੇ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਿਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪਿੰਡ ਗੀਗੇਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 9 ਲੱਖ ਰੁਪਏ ਦੀ ਗਰਾਂਟ ਨਾਲ ਬਣਾਏ ਗਏ ਦੋ ਕਮਰਿਆਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇੱਥੇ ਇਹ ਵਰਨਣ ਯੋਗ ਕਿ ਇਹ ਗਰਾਂਟ ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਸ੍ਰੀਮਤੀ ਅੰਬਿਕਾ ਸੋਨੀ ਦੇ ਕੋਟੇ ਵਿੱਚੋਂ ਕੁਝ ਸਮਾਂ ਪਹਿਲਾਂ ਸਕੂਲ ’ਚ ਕਮਰਿਆਂ ਦੀ ਉਸਾਰੀ ਲਈ ਸਰਦਾਰ ਸਿੱਧੂ ਵੱਲੋਂ ਹੀ ਦਿੱਤੀ ਗਈ ਸੀ।
ਇਸ ਮੌਕੇ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸਿੱਖਿਆ ਹੀ ਮਨੁੱਖ ਦੀ ਤਰੱਕੀ ਦਾ ਇਕ ਮਾਤਰ ਰਾਹ ਹੈ। ਸਿੱਖਿਆ ਵਿਹੂਣਾ ਮਨੁੱਖ ਮਿਹਨਤ ਦੇ ਬਾਵਜੂਦ ਬੁਲੰਦੀਆਂ ਹਾਸਲ ਕਰਨ ਤੋਂ ਵਾਝਾਂ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਗੀਗੇ ਮਾਜਰਾ ਦੇ ਸਰਕਾਰੀ ਸਕੂਲ ਵਿਚ ਨਵੇਂ ਕਮਰਿਆਂ ਦੀ ਉਸਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਢਾਂਚੇ ਦੀ ਬਿਹਤਰੀ ਲਈ ਹੋਰ ਵੀ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਯੋਗਤਾ ਪ੍ਰਾਪਤ ਕਾਬਲ ਅਧਿਆਪਕ ਭਰਤੀ ਕੀਤੇ ਜਾਂਦੇ ਹਨ ਜਿਨ੍ਹਾਂ ਦਾ ਪੜ੍ਹਾਈ ਦੇ ਖੇਤਰ ਵਿਚ ਡੂੰਘਾ ਤਜ਼ਰਬਾ ਹੁੰਦਾ ਹੈ ਇਸ ਲਈ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਪੜਾਉਣ ਨੂੰ ਪਹਿਲ ਦੇਣੀ ਚਾਹੀਦੀ ਹੈ।
ਸਕੂਲ ਵਿੱਚ ਪੱਖੇ ਲਗਾਉਣ ਅਤੇ ਹੋਰ ਸਹੂਲਤਾਂ ਮਹੁੱਈਆ ਕਰਵਾਉਣ ਲਈ ਸ੍ਰੀ ਸਿੱਧੂ ਅਤੇ ਬਲਾਕ ਕਾਂਗਰਸੀ ਕਮੇਟੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ ਸਮੇਤ ਹੋਰ ਪਤਵੰਤਿਆਂ ਵੱਲੋਂ 50 ਹਜ਼ਾਰ ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਪ੍ਰਿਸੰੀਪਲ ਹਰਿੰਦਰ ਕੌਰ, ਮਾਸਟਰ ਲਾਭ ਸਿੰਘ, ਗੁਰਚਰਨ ਸਿੰਘ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੌਰੀ, ਗੁਰਮੇਲ ਸਿੰਘ, ਸੁਭਾਸ਼ ਚੰਦ ਸ਼ਰਮਾ, ਕੁਲਵੰਤ ਸਿੰਘ, ਕੁਲਬੀਰ ਚੰਦ, ਧਰਮ ਸਿੰਘ, ਮਲ੍ਹਾਰਾ ਸਿੰਘ, ਕਾਕਾ ਸਿੰਘ, ਐਕਸੀਅਨ ਪੰਚਾਇਤ ਵਿਭਾਗ ਕੁਲਦੀਪ ਸਿੰਘ ਗਰਚਾ, ਐਸ.ਡੀ.ਓ ਪ੍ਰਦੀਪ ਕੁਮਾਰ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…