Nabaz-e-punjab.com

ਪੀੜਤ ਡੇਅਰੀ ਮਾਲਕਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਦੇਵੇ ਪੰਜਾਬ ਸਰਕਾਰ: ਬੱਬੀ ਬਾਦਲ

ਪੀੜਤ ਡੇਅਰੀ ਮਾਲਕਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ਮੁੱਖ ਮੰਤਰੀ ਨੂੰ ਮਿਲਾਂਗੇ: ਸੰਘਰਸ਼ ਵਿੱਢਣ ਦੀ ਚਿਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਵੀ ਸੋਮਵਾਰ ਨੂੰ ਕੰਡਾਲਾ ਵਿੱਚ ਡੇਅਰੀ ਫਾਰਮਾਂ ਦਾ ਦੌਰਾ ਕਰਕੇ ਪੀੜਤ ਪਸ਼ੂ ਪਾਲਕਾਂ ਜਰਨੈਲ ਸਿੰਘ ਰਾਜੂ ਅਤੇ ਤਰਸੇਮ ਲਾਲ ਨਾਲ ਗੱਲ ਕੀਤੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤਾਂ ਨੂੰ ਫੌਰੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁੱਖ ਮੰਤਰੀ ਰਾਹਤ ਕੋਸ਼ ’ਚੋਂ ਤਿੰਨੇ ਡੇਅਰੀ ਫਾਰਮਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੁਆਵਜ਼ੇ ਸਬੰਧੀ ਵਿੱਚ ਡੇਅਰੀ ਮਾਲਕਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਨੂੰ ਵੀ ਮਿਲਣਗੇ ਤਾਂ ਜੋ ਇਹ ਜਾਂਚ ਅਤੇ ਮੁਆਵਜ਼ੇ ਦੀ ਰਾਸ਼ੀ ਸਰਕਾਰੀ ਦਫ਼ਤਰਾਂ ਦੀਆਂ ਫਾਈਲਾਂ ਵਿੱਚ ਹੀ ਦਫ਼ਨ ਨਾ ਹੋ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੀੜਤ ਪਸ਼ੂ ਪਾਲਕਾਂ ਦੀ ਬਾਂਹ ਨਹੀਂ ਫੜੀ ਤਾਂ ਟਕਸਾਲੀ ਦਲ ਸੰਘਰਸ਼ ਵਿੱਢਣ ਤੋਂ ਪਿੱਛੇ ਨਹੀਂ ਹਟੇਗਾ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਰਕਾਰ ਨੇ ਸਿਰਫ਼ ਜਾਂਚ ਦੇ ਹੁਕਮ ਦੇ ਕੇ ਆਪਣਾ ਪੱਲਾ ਛੁੱਡਾ ਲਿਆ ਹੈ ਪਰ ਕਾਂਗਰਸ ਸਰਕਾਰ ਇਨ੍ਹਾਂ ਪਸ਼ੂਆਂ ਨੂੰ ਸਮੇਂ ਸਿਰ ਮੈਡੀਕਲ ਸਹੂਲਤਾਂ ਦੇਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਮੈਡੀਕਲ ਸਹੂਲਤਾਂ ਦਿੱਤੀਆਂ ਵੀ ਗਈਆਂ ਹਨ। ਉਨ੍ਹਾਂ ਦਾ ਸਾਰਾ ਖਰਚ ਵੀ ਡੇਅਰੀ ਫਾਰਮਾਂ ਦੇ ਮਾਲਕਾਂ ਨੇ ਆਪਣੀ ਜੇਬ ’ਚੋਂ ਕੀਤਾ ਹੈ।
ਇਸ ਮੌਕੇ ਐਨਆਰਆਈ ਮਨਪ੍ਰੀਤ ਸਿੰਘ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਕੰਡਾਲਾ, ਗੁਰਪ੍ਰੀਤ ਸਿੰਘ, ਸਤਵਿੰਦਰ ਧਰਮਗੜ੍ਹ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਰਸ਼ਪਾਲ ਸਿੰਘ ਬਾਕਰਪੁਰ, ਹਰਨੇਕ ਸਿੰਘ ਸਫ਼ੀਪੁਰ, ਜੋਗਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…