Nabaz-e-punjab.com

ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਵੇ ਸੂਬਾ ਸਰਕਾਰ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਪਈ ਕੁਦਰਤੀ ਮਾਰ ਦੇ ਨੁਕਸਾਨ ਦੀ ਭਰਪਾਈ ਲਈ ਪੀੜਤਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ, ਤਾਂ ਜੋ ਪੀੜਤ ਲੋਕ ਮੁੜ ਤੋਂ ਆਪਣੇ ਪੈਰਾਂ ’ਤੇ ਖੜੇ ਹੋ ਸਕਣ। ਅੱਜ ਇੱਥੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪੰਜਾਬ ਦੀ ਕਾਂਗਰਸ ਸਰਕਾਰ ਤੋਂ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰਨ, ਲੋਕਾਂ ਦੇ ਤਬਾਹ ਹੋਏ ਘਰਾਂ ਅਤੇ ਉਨ੍ਹਾਂ ਦੇ ਖਰਾਬ ਹੋਏ ਸਮਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ ਕਰਦਾ ਹੈ ਅਤੇ ਇਹ ਮੁਆਵਜ਼ਾ ਰਾਸ਼ੀ ਨਿਰਧਾਰਤ ਸਮੇਂ ’ਤੇ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਆਪਣੀ ਜ਼ਿੰਦਗੀ ਲੀਹ ਤੇ ਲਿਆਉਣ ਲਈ ਕਰਜ਼ਾ ਨਾ ਲੈਣਾ ਪਏ।
ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਨਾ ਖਾਣੇ ਦਾ ਪ੍ਰਬੰਧ ਹੈ ਅਤੇ ਨਾ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਖੇਤਰਾਂ ਵਿੱਚ ਲੋਕ ਮੈਡੀਕਲ ਸਹੂਲਤਾਂ ਤੋਂ ਵੀ ਵਾਂਝੇ ਹਨ ਅਤੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਤੋਂ ਵੀ ਮੰਗ ਕੀਤੀ ਕਿ ਹੜ੍ਹਾਂ ਤੋਂ ਬਾਅਦ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਦਾ ਗਠਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਦੇ ਦੌਰਾ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਐਲਾਨੀ 100 ਕਰੋੜ ਦੀ ਰਾਸ਼ੀ ਬਹੁਤ ਘੱਟ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਪੰਜਾਬ ਲਈ ਵਿਸ਼ੇਸ਼ ਵਿੱਤੀ ਪੈਕੇਜ਼ ਜਾਰੀ ਕੀਤਾ ਜਾਵੇ। ਇਸ ਮੌਕੇ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁਰਜੀਤ ਸਿੰਘ, ਰਣਧੀਰ ਸਿੰਘ, ਕੰਵਲਜੀਤ ਸਿੰਘ, ਜਸਵੰਤ ਸਿੰਘ, ਬੀਰਦਵਿੰਦਰ ਸਿੰਘ, ਜਗਦੇਵ ਸਿੰਘ, ਹਾਕਮ ਸਿੰਘ, ਤਰਸੇਮ ਸਿੰਘ, ਇਕਬਾਲ ਸਿੰਘ, ਪ੍ਰੀਤਮ ਸਿੰਘ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ ਅਤੇ ਤੇਜਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ, ਮੰਤਰੀ ਨੇ ਦਿੱਤਾ ਭਰੋਸਾ

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ, ਮੰਤਰੀ ਨੇ ਦਿੱਤਾ ਭਰੋਸਾ ਮੈਰੀਟੋਰੀਅਸ ਟ…