ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਸ਼ਹਿਰੀ ਸਲਾਹਕਾਰ ਬੋਰਡ ਦਾ ਗਠਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 17 ਫਰਵਰੀ:
ਪੰਜਾਬ ਸਰਕਾਰ ਨੇ ਪੰਜਾਬ ਰਾਜ ਸ਼ਹਿਰੀ ਸਲਾਹਕਾਰ ਬੋਰਡ ਦਾ ਗਠਨ ਕਰ ਦਿੱਤਾ ਹੈ ਜਿਸ ਦਾ ਮਕਸਦ ਅਟਲ ਮਿਸ਼ਨ ਫਾਰ ਰੀਜੂਵੀਨੇਸ਼ਨ ਐਂਡ ਅਰਬਨ ਟਰਾਂਸਫੋਰਮੇਸ਼ਨ (ਏ.ਐਮ.ਆਰ.ਯੂ.ਟੀ.) ਦੇ ਨਿਯਮਾਂ ਹੇਠ ਲੋੜੀਂਦੇ ਜਾਇਦਾਦ ਟੈਕਸ, ਲੇਵੀ ਅਤੇ ਹੋਰ ਫੀਸਾਂ ਦੀਆਂ ਦਰਾਂ ਦਾ ਜਾਇਜ਼ਾ ਲੈਣਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ/ਪ੍ਰਮੁੱਖ ਸਕੱਤਰ/ਸਕੱਤਰ ਸਥਾਨਕ ਸਰਕਾਰ ਪੰਜਾਬ (ਪ੍ਰਸ਼ਾਸਕੀ ਸਕੱਤਰ) ਇਸ ਬੋਰਡ ਦੇ ਚੇਅਰਮੈਨ ਹੋਣਗੇ।
ਬੁਲਾਰੇ ਅਨੁਸਾਰ ਮਿੳਂੂਸੀਪਲ ਕਾਰਪੋਰੇਸ਼ਨ ਜਲੰਧਰ ਅਤੇ ਪਟਿਆਲਾ ਦੇ ਮੇਅਰ ਇਸ ਦੇ ਮੈਂਬਰ ਹੋਣਗੇ। ਇਸੇ ਤਰ੍ਹਾਂ ਹੀ ਮਿਊਂਸੀਪਲ ਕਾਰਪੋਰੇਸ਼ਨ ਲੁਧਿਆਣਾ ਅਤੇ ਐਸ.ਏ.ਐਸ. ਨਗਰ ਦੇ ਕਮਿਸ਼ਨਰ ਵੀ ਇਸ ਦੇ ਮੈਂਬਰ ਹੋਣਗੇ। ਬੁਲਾਰੇ ਅਨੁਸਾਰ ਕਾਨੂੰਨ/ਮਿੳਂੂਸੀਪਲ ਦੇ ਪ੍ਰਸ਼ਾਸਨ ਦੇ ਖੇਤਰ ਵਿੱਚ ਗਿਆਨ ਅਤੇ ਮੁਹਾਰਤ ਰੱਖਣ ਵਾਲਾ ਇਕ ਵਿਅਕਤੀ ਸੂਬਾ ਸਰਕਾਰ ਵੱਲਂੋ ਇਸ ਬੋਰਡ ਵਿੱਚ ਨਾਮਜ਼ਦ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਜਾਇਦਾਦ ਤੇ ਲੇਖਾ ਅੰਕਣ ਦੇ ਮੁਲਾਂਕਣ ਅਤੇ ਇੰਜੀਨੀਅਰਿੰਗ ਤੇ ਸ਼ਹਿਰੀ ਯੋਜਨਾਬੰਦੀ ਦੇ ਖੇਤਰ ਵਿੱਚ ਮੁਹਾਰਤ ਅਤੇ ਗਿਆਨ ਰੱਖਣ ਵਾਲਾ ਇੱਕ-ਇੱਕ ਵਿਅਕਤੀ ਬੋਰਡ ਵਿੱਚ ਨਾਮਜ਼ਦ ਕੀਤਾ ਜਾਵੇਗਾ। ਬੁਲਾਰੇ ਅਨੁਸਾਰ ਡਾਇਰੈਕਟਰ ਸਥਾਨਕ ਸਰਕਾਰ ਇਸ ਬੋਰਡ ਦੇ ਮੈਂਬਰ ਸਕੱਤਰ ਹੋਣਗੇ। ਮੇਅਰ ਨਾ ਹੋਣ ਦੀ ਸੂਰਤ ਵਿੱਚ ਮੇਅਰ ਦੀਆਂ ਸ਼ਕਤੀਆਂ ਵਰਤਣ ਵਾਲਾ ਵਿਅਕਤੀ ਇਸ ਬੋਰਡ ਦਾ ਮੈਂਬਰ ਮੰਨਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…