nabaz-e-punjab.com

ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ)ਦੀ ਅਗਵਾਈ ਹੇਠ ਕਮੇਟੀ ਗਠਿਤ

2 ਮਹੀਨਿਆਂ ਵਿੱਚ ਕਮੇਟੀ ਦੇਵੇਗੀ ਆਪਣੀ ਰਿਪੋਰਟ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਫਰਵਰੀ :
ਪੰਜਾਬ ਸਰਕਾਰ ਨੇ ਅੱਜ ਰਾਜ ਵਿੱਚ ਪਰਾਲੀ ਦੇ ਨਿਬੇੜੇ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ ਜਿਸਦਾ ਚੇਅਰਮੈਨ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੂੰ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱÎਸਿਆ ਕਿ ਪੰਜਾਬ ਰਾਜ ਦੇ ਕਿਸਾਨਾਂ ਵੱਲੋਂ ਪਰਾਲੀ ਦੇ ਨਿਬੇੜੇ ਸਬੰਧੀ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਸਰਕਾਰ ਨੂੰ ਬੇਨਤੀ ਕੀਤੀ ਗਈ ਸੀ, ਜਿਸਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਇਹ ਕਮੇਟੀ ਗਠਿਤ ਕੀਤੀ ਗਈ ਹੈ।
ਬੁਲਾਰੇ ਨੇ ਦੱÎਸਿਆ ਕਿ ਇਸ ਕਮੇਟੀ ਵਿੱਚ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਚੇਅਰਮੈਨ ਤੋਂ ਇਲਾਵਾ ਸਕੱਤਰ ਖੇਤੀਬਾੜੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਪਰਸਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਪ੍ਰਤੀਨਿਧ, ਏ.ਡੀ.ਜੀ.ਪੀ. ਇੰਟੈਲੀਜੈਂਸ ਜਾਂ ਉਨ੍ਹਾਂ ਵੱਲੋਂ ਨਾਮਜ਼ਦ ਵਿਅਕਤੀ ਅਤੇ ਖੇਤੀ ਸੰਗਠਨਾਂ ਦੇ ਪ੍ਰਤੀਨਿਧਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਇਹ ਕਮੇਟੀ 2 ਮਹੀਨਿਆਂ ਵਿੱਚ ਆਪਣੀ ਰਿਪੋਰਟ ਆਪਣੀਆਂ ਸਿਫਾਰਿਸ਼ਾਂ ਸਮੇਤ ਸਰਕਾਰ ਨੂੰ ਪੇਸ਼ ਕਰੇਗੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…