Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਵੱਲੋਂ ਡੇਰਾਬਸੀ ਵਿੱਚ 20 ਕਰੋੜ ਦੀ ਲਾਗਤ ਨਾਲ ਬਾਇਓ ਸੀਐਨਜੀ ਪਲਾਂਟ ਲਗਾਇਆ ਜਾਵੇਗਾ: ਸਿੱਧੂ ਮੰਤਰੀ ਸਿੱਧੂ ਨੇ ਕ੍ਰਿਸ਼ਨ ਸਿੰਘ ਬਠਲਾਣਾ ਦੇ ਖੇਤ ਵਿੱਚ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀ ਮਸ਼ੀਨ ਬੇਲਰ ਦਾ ਕੀਤਾ ਨਿਰੀਖਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਕਤੂਬਰ: ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧ ਲਈ ਸਬਸਿਡੀ ਤੇ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਏਗੀ ਤਾਂ ਜੋ ਕਿਸਾਨ ਇਸ ਦੀ ਸੁਚੱਜੀ ਸੰਭਾਲ ਕਰ ਸਕਣ ਅਤੇ ਇਸ ਨੂੰ ਅੱਗ ਲਗਾਉਣ ਦੀ ਬਜਾਏ ਜ਼ਮੀਨ ਵਿਚ ਹੀ ਦਬਾਉਣ ਜਿਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉੱਥੇ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇਗਾ। ਇਸ ਗੱਲ ਦੀ ਜਾਣਕਾਰੀ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪਿੰਡ ਬਠਲਾਣਾ ਦੇ ਕਿਸਾਨ ਕ੍ਰਿਸ਼ਨ ਸਿੰਘ ਦੇ ਖੇਤਾਂ ਵਿਚ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀ ਆਧੁਨਿਕ ਮਸ਼ੀਨ ਬੇਲਰ ਦਾ ਨਿਰੀਖਣ ਕਰਨ ਉਪ੍ਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਸ੍ਰੀ ਸਿੱਧੂ ਨੇ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਡੇਰਾਬਸੀ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਬਾਇਓ ਸੀ.ਐਨ.ਜੀ. ਪਲਾਂਟ ਲਗਾਇਆ ਜਾਵੇਗਾ। ਜਿਸ ਨਾਲ ਫਸਲਾਂ ਦੀ ਰਹਿੰਦ -ਖੂੰਹਦ ਤੇ ਮੁੱਖ ਤੌਰ ਉੱਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਪੱਕਾ ਹੱਲ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਲਾਂਟ ਲਗਾਉਣ ਲੲਂੀ ਮਹਿੰਦਰਾ ਵੇਸਟ ਟੂ ਐਨਰਜੀ ਸਲਿਊਸ਼ਨਸ ਲਿਮਿਟਡ ਨਾਲ ਐਮ.ਓ.ਯੂ ਤੇ ਹਸਤਾਖਰ ਕੀਤੇ ਗਏ ਹਨ ਅਤੇ ਸਰਕਾਰ ਵਲੋਂ 10 ਏਕੜ ਜ਼ਮੀਨ ਦਿੱਤੀ ਗਈ ਹੈ। ਇਸ ਪਲਾਂਟ ਦੇ ਲੱਗਣ ਨਾਲ ਇਸ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ। ਸ੍ਰੀ ਸਿੱਧੂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੀਜ਼ਨ ਦੌਰਾਨ ਸਹਿਕਾਰੀ ਸਭਾਵਾਂ ਨੂੰ ਜੋ ਸਬਸਿਡੀ ਤੇ ਮਸ਼ੀਨਰੀ ਦਿੱਤੀ ਗਈ ਹੈ। ਉਸ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਧਰਤੀ ਵਿਚ ਹੀ ਦਬਾਉਣ। ਇਸ ਮੌਕੇ ਮੰਡਲ ਭੂਮੀ ਰੱਖਿਆ ਅਫਸਰ ਇੰਜੀਨੀਅਰ ਜਗਮੋਹਨ ਸਿੰਘ ਕਾਹਲੋਂ ਨੇ ਦੱਸਿਆ ਕਿ ਭੂਮੀ ਅਤੇ ਪਾਣੀ ਸੰਭਾਲ ਵਿਭਾਗ ਪੰਜਾਬ, ਪੰਜਾਬ ਦੇ ਮਸ਼ੀਨਰੀ ਮੰਡਲ ਵਲੋਂ ਸੋਨਾਲੀਕਾ ਅਤੇ ਕਲਾਜ਼ ਕੰਪਨੀ ਦੇ ਸਹਿਯੋਗ ਨਾਲ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀ ਮਸ਼ੀਨ ਕਿਸਾਨਾਂ ਨੂੰ ਅਰਪਿਤ ਕੀਤੀ ਗਈ ਹੈ ਅਤੇ ਇਸ ਬੇਲਰ ਮਸ਼ੀਨ ਨੂੰ ਤਜ਼ਰਬੇ ਦੇ ਤੌਰ ਤੇ ਪੇਸ਼ ਕੀਤਾ ਗਿਆ ਹੈ। ਇਸ ਮਸ਼ੀਨ ਦੀ ਕਾਮਯਾਬੀ ਉਪ੍ਰੰਤ ਮਸ਼ੀਨਾਂ ਨੂੰ ਸਰਕਾਰੀ ਤੌਰ ਤੇ ਖਰੀਦ ਕਰਕੇ ਪ੍ਰਤੀ ਘੰਟੇ ਦੇ ਹਿਸਾਬ ਨਾਲ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਾਂ ਜੋ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੀ ਸੁਚੱਜੇ ਢੰਗ ਨਾਲ ਸਾਭ-ਸੰਭਾਲ ਹੋ ਸਕੇ। ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਭੂਮੀ ਪਾਲ ਮੋਹਾਲੀ ਸ੍ਰੀ ਅਨਿੱਲ ਕੁਮਾਰ ਸ਼ਰਮਾ, ਕਿਸਾਨ ਆਗੂ ਟਹਿਲ ਸਿੰਘ ਮਾਣਕਪੁਰ, ਸ਼ੇਰ ਸਿੰਘ ਦੈੜੀ, ਜੀ ਐਸ ਰਿਆੜ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਠੇਕੇਦਾਰ ਮੋਹਣ ਸਿੰਘ ਬਟਲਾਣਾ, ਗੁਰਧਿਆਨ ਸਿੰਘ ਦੁਰਾਲੀ ਸਮੇਤ ਹੋਰ ਕਿਸਾਨ ਅਤੇ ਪਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ