Nabaz-e-punjab.com

ਪੰਜਾਬ ਸਰਕਾਰ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ: ਸਿੱਧੂ

ਕੈਬਨਿਟ ਮੰਤਰ ਸਿੱਧੂ ਵੱਲੋਂ ਫੇਜ਼-3ਬੀ2 ਦੇ ਵੱਖ ਵੱਖ ਪਾਰਕਾਂ ਵਿੱਚ ਦੋ ਓਪਨ ਏਅਰ ਜਿੰਮਾਂ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ:
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੀਤੀ ਸ਼ਾਮ ਕੌਂਸਲਰ ਕੁਲਜੀਤ ਸਿੰਘ ਬੇਦੀ ਦੇ ਵਾਰਡ ਵਿੱਚ ਇੱਥੋਂ ਦੇ ਫੇਜ਼-3ਬੀ2 (ਵਾਰਡ ਨੰਬਰ-17) ਵਿੱਚ ਦੋ ਵੱਖ ਵੱਖ ਪਾਰਕਾਂ ਵਿੱਚ ਸਥਾਪਿਤ ਕੀਤੇ ਓਪਨ ਏਅਰ ਜਿੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸਬੰਧੀ ਵਿਆਪਕ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਮੁਹਾਲੀ ਮੈਡੀਕਲ ਹੱਬ ਬਣੇਗਾ ਅਤੇ ਸਰਕਾਰੀ ਮੈਡੀਕਲ ਕਾਲਜ ਦੀ ਉਸਾਰੀ ਤੋਂ ਬਾਅਦ ਸ਼ਹਿਰ ਦਾ ਨਾਂ ਵਿਸ਼ਵ ਪੱਧਰ ’ਤੇ ਚਮਕੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਕਤ ਕੀਤਾ ਜਾਵੇਗਾ। ਇਨ੍ਹਾਂ ਪਾਰਕਾਂ ਵਿੱਚ ਕਸਰਤ ਕਰਨ ਲਈ ਓਪਨ ਏਅਰ ਜਿਮਾਂ ਤੋਂ ਇਲਾਵਾ ਬੱਚਿਆਂ ਦੇ ਖੇਡਣ ਲਈ ਝੂਲੇ ਅਤੇ ਬਜ਼ੁਰਗਾਂ ਦੇ ਬੈਠਣ ਲਈ ਬੈਂਚ ਲਗਾਏ ਜਾਣਗੇ।
ਇਸ ਤੋਂ ਪਹਿਲਾਂ ਸਾਬਕਾ ਕੌਂਸਲਰ ਅਮਰੀਕ ਸਿੰਘ ਭੱਟੀ ਅਤੇ ਪੀਪੀਸੀਸੀ ਦੇ ਸਕੱਤਰ ਰਾਮ ਸਰੂਪ ਜੋਸ਼ੀ ਨੇ ਸ੍ਰੀ ਸਿੱਧੂ ਦਾ ਸਵਾਗਤ ਕਰਦਿਆਂ ਉਨ੍ਹਾਂ ਵੱਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੌਂਸਲਰ ਕੁਲਜੀਤ ਸਿੰਘ ਬੇਦੀ ਜਿੱਥੇ ਆਪਣੇ ਵਾਰਡ ਦੀਆਂ ਸਹੂਲਤਾਂ ਅਤੇ ਸਮੱਸਿਆਵਾਂ ਦੇ ਹੱਲ ਪ੍ਰਤੀ ਹਮੇਸ਼ਾ ਜਾਗਰੂਕ ਰਹਿੰਦੇ ਹਨ, ਉਸ ਦੇ ਨਾਲ ਹੀ ਪਾਣੀ ਅਤੇ ਹੋਰ ਮਸਲਿਆਂ ਨੂੰ ਹੱਲ ਕਰਵਾਉਣ ਲਈ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਬੇਦੀ ਭਾਵੇਂ ਬਾਰਿਸ਼ ਦਾ ਮੌਸਮ ਹੋਵੇ ਜਾਂ ਹੋਰ ਕੋਈ ਵੀ ਸਮੱਸਿਆ ਹੋਵੇ, ਆਪਣੇ ਵਾਰਡ ਦੇ ਲੋਕਾਂ ਦੀ ਪੂਰੀ ਚੌਕੀਦਾਰੀ ਕਰਦੇ ਹਨ।
ਇਸ ਮੌਕੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਜਿਮਾਂ ਦਾ ਉਦਘਾਟਨ ਕਰਨ ਲਈ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ। ਉਨ੍ਹਾਂ ਆਪਣੇ ਵਾਰਡ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਲਾਕੇ ਦੀ ਚੌਕੀਦਾਰ ਵਜੋਂ ਸੇਵਾ ਨਿਭਾਉਂਦੇ ਰਹਿਣਗੇ। ਇਸ ਮੌਕੇ ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਕੌਂਸਲਰ ਤਰਨਜੀਤ ਕੌਰ ਗਿੱਲ, ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਨਵਨੀਤ ਤੋਖੀ, ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਹਰਕੇਸ਼ ਚੰਦ ਸ਼ਰਮਾ, ਜਥੇਦਾਰ ਅਰਜਨ ਸਿੰਘ ਸ਼ੇਰਗਿੱਲ, ਦਲਜੀਤ ਸਿੰਘ ਕਾਨੂੰਗੋਈ, ਤਿਲਕ ਰਾਜ, ਜੀਪੀਐਸ ਗਿੱਲ, ਜਤਿੰਦਰ ਸਿੰਘ ਜੌਲੀ, ਡਾ. ਲਖਵਿੰਦਰ ਸਿੰਘ, ਡਾ. ਕੋਛੜ, ਤਿਲਕ ਰਾਜ ਸ਼ਰਮਾ, ਨਰਿੰਦਰ ਮੋਦੀ, ਰਣਜੋਧ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅੌਰਤਾਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…