nabaz-e-punjab.com

ਪੰਜਾਬ ਸਰਕਾਰ ਅੌਰਤਾਂ ਪ੍ਰਤੀ ਵਧਦੇ ਅਪਰਾਧਾਂ ’ਤੇ ਕਾਬੂ ਕਰਨ ਵਿੱਚ ਨਾਕਾਮ: ਕਾਹਲੋਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਪੰਜਾਬ ਵਿੱਚ ਅੌਰਤਾਂ ਤੇ ਵੱਧ ਰਹੇ ਅਤਿਆਚਾਰਾਂ ਕੁੱਟ ਮਾਰ ਅਤੇ ਬਲਾਤਕਾਰ ਦੀਆਂ ਵੱਧਦੀਆਂ ਘਟਨਾਵਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਅੌਰਤਾਂ ਪ੍ਰਤੀ ਵਾਪਰਦੇ ਅਪਰਾਧਾਂ ਉੱਪਰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ। ਮੁਹਾਲੀ ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਸ੍ਰੀ ਪਰਮਜੀਤ ਸਿੰਘ ਕਾਹਲੋਂ ਅੱਜ ਇਥੇ ਜਾਰੀ ਬਿਆਨ ਵਿੱਚ ਕਿਹਾ ਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਦੇ ਰਾਜ ਵਿੱਚ ਅੌਰਤਾਂ ਨਾਲ ਹੋਣ ਵਾਲੀਆਂ ਘਟਨਾਵਾਂ ਵਿੱਚ ਭਾਰੀ ਵਾਧਾ ਹੋਇਆ ਹੈ। ਸ੍ਰੀ ਕਾਹਲੋਂ ਨੇ ਕਿਹਾ ਕਿ ਬੀਤੇ ਦਿਨੀਂ ਇੱਕ ਸਿੱਖ ਬੀਬੀ ਦੇ ਕਕਾਰ ਕਤਲ ਕਰਨਾ ਬਹੁਤ ਨਿੰਦਣਯੋਗ ਹੈ ਉਹਨਾਂ ਕਿਹਾ ਕਿ ਸਰਕਾਰ ਲਾਅ ਐਂਡ ਆਰਡਰ ਕਾਬੂ ਵਿੱਚ ਰੱਖਣ ਦੀ ਥਾਂ ਤੇ ਧੱਕੇ ਨਾਲ ਮਿਉੱਸਪਲ ਚੋਣਾਂ ਜਿੱਤਣ ਲਈ ਆਪਣੀ ਸਾਰੀ ਤਾਕਤ ਝੋਕ ਰਹੀ ਹੈ। ਸ੍ਰੀ ਕਾਹਲੋਂ ਨੇ ਸਰਕਾਰ ਵਲੋੱ ਅਕਾਲੀ ਵਰਕਰਾਂ ਅਤੇ ਆਗੂਆਂ ਤੇ ਕੇਸ ਰਜਿਸਟਰ ਕਰਨ ਦੀ ਨਿਖੇਧੀ ਕੀਤੀ ਹੈ ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਅੌਰਤਾਂ ਤੇ ਜ਼ੁਲਮ ਕਰਨ ਵਾਲਿਆਂ ਤੇ ਸਖਤ ਕਾਰਵਾਈ ਕਰੇ ਅਤੇ ਅਕਾਲੀ ਵਰਕਰਾਂ ’ਤੇ ਪਾਏ ਝੂਠੇ ਕੇਸ ਵਾਪਸ ਲਵੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…