Nabaz-e-punjab.com

ਕਿਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਸਿੱਧੂ

ਕਿਰਤ ਮੰਤਰੀ ਸਿੱਧੂ ਨੇ 75 ਰਜਿਸਟਰਡ ਕਾਮਿਆਂ ਨੂੰ ਸਰਟੀਫਿਕੇਟ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ:
ਪੰਜਾਬ ਸਰਕਾਰ ਕਿਰਤੀਆਂ ਦੀ ਸਰਬਪੱਖੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਉਪਰਾਲੇ ਕਰ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੈਕਟਰ-82ਏ ਅਧੀਨ ਆਉਂਦੀ ਨਿਰਮਾਣ ਅਧੀਨ ਏਮੀਟ ਯੂਨੀਵਰਸਿਟੀ ਕੈਂਪਸ ਵਿੱਚ ‘ਦਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ’ ਵੱਲੋਂ ਲਗਾਏ ਗਏ ਕੈਂਪ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਾਈਟ ’ਤੇ ਕੰਮ ਕਰ ਰਹੇ 75 ਕਾਮੇ ਬੋਰਡ ਨਾਲ ਰਜਿਸਟਰ ਹੋ ਚੁੱਕੇ ਹਨ, ਜਦਕਿ ਕਿ ਬਾਕੀਆਂ ਦੇ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਵੀ ਤੇਜ਼ ਹੈ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਰਜਿਸਟਰਡ ਕਾਮਿਆਂ ਨੂੰ ਰਜਿਸਟ੍ਰੇਸ਼ਨ ਪ੍ਰਮਾਣ ਪੱਤਰ ਵੀ ਵੰਡੇ ਗਏ। ਉਨ੍ਹਾਂ ਕਰਮਚਾਰੀਆਂ ਨੂੰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਚਲਾਈਆਂ ਜਾ ਰਹੀਆਂ 16 ਵੱਖ-ਵੱਖ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ।
ਉਨ੍ਹਾਂ ਮਜ਼ਦੂਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਕੰਮ ਕਰਨ ਵਾਲੀਆਂ ਥਾਵਾਂ ’ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ, ਇਸ ਤੋਂ ਇਲਾਵਾ ਉਨ੍ਹਾਂ ਕਾਮਿਆਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਉਸਾਰੀ ਕੰਪਨੀਆਂ ਵੱਲੋਂ ਮੁਹੱਈਆ ਕਰਵਾਏ ਗਏ ਉਪਕਰਨਾਂ ਦੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ। ਇਸ ਮੌਕੇ ਕਿਰਤ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਤੇ ਕਿਰਤ ਕਮਿਸ਼ਨਰ ਵਿਜੈ ਕੁਮਾਰ ਜੰਜੂਆ, ਬੋਰਡ ਦੇ ਸਕੱਤਰ ਪ੍ਰਵੀਨ ਥਿੰਦ, ਸਹਾਇਕ ਲੇਬਰ ਕਮਿਸ਼ਨਰ ਮੁਹਾਲੀ ਜਤਿੰਦਰਪਾਲ ਸਿੰਘ ਅਤੇ ਲੇਬਰ ਇਨਫੋਰਸਮੈਂਟ ਅਫ਼ਸਰ ਚੰਚਲ ਦੀਪ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…