Nabaz-e-punjab.com

ਪੰਜਾਬ ਸਰਕਾਰ ਵੱਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਰੁਪਏ ਦੀ ਪੇਸ਼ਕਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ:
ਪੰਜਾਬ ਸਰਕਾਰ ਵੱਲੋਂ ਖਰੜ ਵਿਧਾਨ ਸਭਾ ਹਲਕੇ ਵਿੱਚ ਕੁਰਾਲੀ ਨੇੜੇ ਸਥਿਤ ਚਨਾਲੋਂ ਸਨਅਤੀ ਫੋਕਲ ਪੁਆਇੰਟ ਵਿਖੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ, ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱÎਸਿਆ ਕਿ ਉਨ੍ਹਾਂ ਸਮੇਤ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਉਦਯੋਗਪਤੀਆਂ ਦੇ ਵਫ਼ਦ ਨੇ ਸ਼ਨੀਵਾਰ ਨੂੰ ਉਦਯੋਗਿਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਮੁਲਾਕਾਤ ਕੀਤੀ। ਸ੍ਰੀ ਤਿਵਾੜੀ ਨੇ ਦੱਸਿਆ ਕਿ ਉਨ੍ਹਾਂ ਨੇ ਚਨਾਲੋਂ ਸਨਅਤੀ ਪੁਆਇੰਟ ਦੀ ਖਸਤਾ ਹਾਲਤ ਬਾਰੇ ਵਧੀਕ ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਉਕਤ ਫੋਕਲ ਪੁਆਇੰਟ ਵਿੱਚ ਸੜਕਾਂ ਅਤੇ ਪਾਣੀ ਦੇ ਨਿਕਾਸ ਪ੍ਰਬੰਧਾਂ ਦੀ ਹਾਲਤ ਕਾਫ਼ੀ ਤਰਸਯੋਗ ਹੈ।
ਉਨ੍ਹਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ ਨੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਖਸਤਾ ਹਾਲਤ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ ਕਰਨ ਦੀ ਪੇਸ਼ਕਸ਼ ਕੀਤੀ ਹੈ। ਸ੍ਰੀ ਤਿਵਾੜੀ ਨੇ ਦੱਸਿਆ ਕਿ ਇਹ ਸਹਿਮਤੀ ਵੀ ਬਣੀ ਹੈ ਕਿ ਇੱਥੇ ਦਫ਼ਤਰ ਦੇ ਨਿਰਮਾਣ ਲਈ ਉਦਯੋਗਿਕ ਐਸੋਸੀਏਸ਼ਨ ਨੂੰ ਰਾਖਵੀਂ ਕੀਮਤ ’ਤੇ ਪਲਾਟ ਅਲਾਟ ਕੀਤਾ ਜਾਵੇਗਾ। ਸਰਕਾਰ ਇਸ ਫੋਕਲ ਪੁਆਇੰਟ ਵਿਖੇ ਕੰਮ ਕਰਦੇ ਕਰਮਚਾਰੀਆਂ ਨੂੰ ਗਰੁੱਪ ਹਾਊਸਿੰਗ ਸਕੀਮ ਤਹਿਤ ਜ਼ਮੀਨ ਮੁਹੱਈਆ ਕਰਵਾਉਣ ਦੀ ਮੰਗ ’ਤੇ ਵੀ ਵਿਚਾਰ ਕਰੇਗੀ। ਵਿਭਾਗ ਉਨ੍ਹਾਂ ਪਲਾਟ ਮਾਲਕਾਂ ਨੂੰ ਵੀ ਨੋਟਿਸ ਜਾਰੀ ਕਰੇਗਾ। ਜਿਨ੍ਹਾਂ ਨੇ ਪਲਾਟ ਦੀ ਅਲਾਟਮੈਂਟ ਤੋਂ ਲੈ ਕੇ ਹੁਣ ਤੱਕ ਕੋਈ ਇੰਡਸਟਰੀ ਵਿਕਸਿਤ ਨਹੀਂ ਕੀਤੀ।
ਸ੍ਰੀ ਤਿਵਾੜੀ ਨੇ ਸਥਾਨਕ ਇੰਡਸਟਰੀ ਦੀਆਂ ਮੰਗਾਂ ਮੰਨਣ ਲਈ ਵਿਭਾਗ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਇਸ ਖੇਤਰ ਵਿੱਚ ਵੱਧ ਤੋਂ ਵੱਧ ਉੱਦਮਾਂ ਦੀ ਸੁਰਜੀਤੀ ਅਤੇ ਸੁਧਾਰ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ ਕਿਉਂਜੋ ਇਸ ਨਾਲ ਮਾਲੀਆ ਅਤੇ ਨੌਕਰੀਆਂ ਦੇ ਵਸੀਲੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਉਹ ਮੌਜੂਦਾ ਉਦਯੋਗਾਂ ਦੀ ਮਜ਼ਬੂਤੀ ਅਤੇ ਇਨ੍ਹਾਂ ਲਈ ਸਾਰੀਆਂ ਢੁਕਵੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਤਾਜ਼ਾ ਨਿਵੇਸ਼ ਨੂੰ ਵੀ ਉਤਸ਼ਾਹਿਤ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਉਦਯੋਗਾਂ ਦੀ ਸੁਰਜੀਤੀ ਲਈ ਕਾਫ਼ੀ ਉਤਸੁਕ ਹਨ ਅਤੇ ਇਸ ਉਦੇਸ਼ ਲਈ ਉਹ ਪੂਰਾ ਸਮਰਥਨ ਵੀ ਦੇ ਰਹੇ ਹਨ। ਸ੍ਰੀ ਤਿਵਾੜੀ ਨਾਲ ਜਗਮੋਹਨ ਸਿੰਘ ਕੰਗ ਤੋਂ ਇਲਾਵਾ ਯੂਥ ਕਾਂਗਰਸ ਆਗੂ ਯਾਦਵਿੰਦਰ ਕੰਗ, ਯੋਗੇਸ਼ ਸਾਗਰ ਅਤੇ ਉਦਯੋਗਿਕ ਖੇਤਰ ਦੇ ਹੋਰ ਨੁਮਾਇੰਦੇ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…