nabaz-e-punjab.com

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਤੇ ਅੰਤਰਜਾਤੀ ਜੋੜਿਆਂ ਦੇ ਵਿਆਹਾਂ ਸਬੰਧੀ ਨਵੀਂ ਸਕੀਮ ਸ਼ੁਰੂ

ਵਿਆਹ ਲਈ ਪ੍ਰਤੀ ਜੋੜਾ 75 ਹਜ਼ਾਰ ਰੁਪਏ ਮੁਹੱਈਆ ਕਰਵਾਏ ਜਾਣਗੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਨਵੰਬਰ:
ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਅਤੇ ਅੰਤਰਜਾਤੀ ਜੋੜਿਆਂ (ਮੁੰਡੇ/ਕੁੜੀਆਂ) ਦੇ ਵਿਆਹ ਲਈ ਨਵੀਂ ਭਲਾਈ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਵਿਆਹ ਲਈ ਪ੍ਰਤੀ ਜੋੜਾ 75 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਪੰਜਾਬ ਸਰਕਾਰ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇ੍ਰਣੀਆਂ ਅਤੇ ਘੱਟ ਗਿਣਤੀ ਭਲਾਈ ਵਿਭਾਗ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ਼ੈਰ ਸਰਕਾਰੀ ਸੰਸਥਾਵਾਂ, ਟਰੱਸਟਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਤੇ ਅੰਤਰਜਾਤੀ ਜੋੜਿਆਂ ਦੇ ਸਮੂਹਿਕ ਵਿਆਹ ਕਰਵਾਉਣ ਲਈ ਸਹਾਇਤਾ ਦੇਣ ਦੀ ਇਹ ਨਵੀਂ ਭਲਾਈ ਸਕੀਮ ਚਲਾਈ ਗਈ ਹੈ, ਜਿਸ ਅਨੁਸਾਰ ਅਜਿਹੀਆਂ ਗ਼ੈਰ ਸਰਕਾਰੀ ਸੰਸਥਾਵਾਂ ਜੋ ਅਨੁਸੂਚਿਤ ਜਾਤੀ ਤੇ ਅੰਤਰ ਜਾਤੀ ਜੋੜਿਆਂ ਦੇ 10 ਤੋਂ ਵੱਧ ਸਮੂਹਿਕ ਵਿਆਹ ਕਰਵਾਉਂਦੀਆਂ ਹਨ, ਨੂੰ 75 ਹਜ਼ਾਰ ਰੁਪਏ ਪ੍ਰਤੀ ਜੋੜੇ ਦੇ ਹਿਸਾਬ ਨਾਲ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾ ਦੱਸਿਆ ਕਿ ਇਸ ਰਾਸ਼ੀ ’ਚੋਂ 60 ਹਜ਼ਾਰ ਰੁਪਏ ਬਰਤਨ, ਫਰਨੀਚਰ ਅਤੇ ਸੋਨਾ ਆਦਿ ਖ਼ਰੀਦਣ ਲਈ ਅਤੇ 15 ਹਜ਼ਾਰ ਰੁਪਏ ਪ੍ਰਤੀ ਜੋੜਾ ਪ੍ਰਬੰਧਕ ਵਿਅਕਤੀ/ਸਬੰਧਤ ਸੰਸਥਾ ਨੂੰ ਉਤਸ਼ਾਹਿਤ ਇਨਾਮ ਵਜੋਂ ਦਿੱਤੇ ਜਾਣਗੇ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਵਿਆਹ ਵਾਲੇ ਜੋੜੇ ਵਿੱਚ ਜੇਕਰ ਦੋਵੇਂ ਅਨੁਸੂਚਿਤ ਜਾਤੀ ਦੇ ਹੋਣ ਤਾਂ ਦੋਵਾਂ ਵਿੱਚੋਂ ਇੱਕ ਬੀ.ਪੀ.ਐਲ (ਗ਼ਰੀਬੀ ਰੇਖਾ ਤੋਂ ਥੱਲੇ੍ਹ) ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣਾ ਚਾਹੀਦਾ ਹੈ, ਜੇਕਰ ਗ਼ੈਰ ਅਨੁਸੂਚਿਤ ਜਾਤੀ ਨਾਲ ਸਬੰਧਤ ਲੜਕਾ ਹੈ ਤਾਂ ਲੜਕੀ ਬੀ.ਪੀ.ਐਲ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣੀ ਜ਼ਰੂਰੀ ਹੈ ਅਤੇ ਜੇਕਰ ਲੜਕੀ ਗ਼ੈਰ ਅਨੁਸੂਚਿਤ ਜਾਤੀ ਹੈ ਤਾਂ ਲੜਕਾ ਬੀ.ਪੀ.ਐਲ. ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਚਾਲੂ ਸਾਲ ਦੌਰਾਨ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਗ਼ੈਰ ਸਰਕਾਰੀ ਸੰਸਥਾਵਾਂ/ਟਰੱਸਟ ਅਤੇ ਹੋਰ ਸਮਾਜਿਕ ਸੰਸਥਾਵਾਂ ਆਪਣੀਆਂ ਤਜਵੀਜ਼ਾਂ ਨਿਯਮਾਂ ਅਨੁਸਾਰ ਤਿਆਰ ਕਰਕੇ ਸਬੰਧਤ ਜ਼ਿਲ੍ਹਾ ਭਲਾਈ ਅਫ਼ਸਰ ਰਾਹੀਂ ਡਾਇਰੈਕਟਰ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਭਲਾਈ ਵਿਭਾਗ ਪੰਜਾਬ ਨੂੰ ਐਸਸੀਓ ਨੰਬਰ 129-129, ਸੈਕਟਰ-34-ਏ ਵਿਖੇ 7 ਦਸੰਬਰ, 2017 ਤੱਕ ਭੇਜ ਸਕਦੀਆਂ ਹਨ। ਬੁਲਾਰੇ ਅਨੁਸਾਰ ਵਧੇਰੇ ਜਾਣਕਾਰੀ ਲਈ ਸੰਸਥਾਵਾਂ ਸਬੰਧਤ ਜ਼ਿਲ੍ਹਾ ਭਲਾਈ ਅਫ਼ਸਰ ਨਾਲ ਸੰਪਰਕ ਕਰ ਸਕਦੀਆਂ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…