ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਵੱਲੋਂ ਸਨੇਟਾ ਵਿੱਚ ਸੁਵਿਧਾ ਕੈਂਪ ਦਾ ਨਿਰੀਖਣ, ਹਦਾਇਤਾਂ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 23 ਫਰਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਘਰਾਂ ਨੇੜੇ ਸੁਵਿਧਾ ਕੈਂਪ ਲਗਾ ਕੇ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਸਨੇਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੁਵਿਧਾ ਕੈਂਪ ਦਾ ਨਿਰੀਖਣ ਕਰਨ ਮੌਕੇ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਕਈ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਹੱਲ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੈਬਨਿਟ ਮੰਤਰੀ, ਸਮੂਹ ਵਿਧਾਇਕ ਅਤੇ ਆਪ ਵਲੰਟੀਅਰ ਦਿਨ-ਰਾਤ ਲੋਕਾਂ ਦੀ ਕਚਹਿਰੀ ਵਿੱਚ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਕੇ ਸੰਜੀਦਗੀ ਨਾਲ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਾਰੇ ਚੋਣ ਵਾਅਦੇ ਅਤੇ ਗਰੰਟੀਆਂ ਪੜਾਅਵਾਰ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਪਿੰਡਾਂ ਦੀਆਂ ਸੱਥਾਂ ’ਚੋਂ ਸਰਕਾਰ ਚੱਲੇਗੀ, ਇਹ ਵਾਅਦਾ ਵੀ ਮੁੱਖ ਮੰਤਰੀ ਨੇ ਪੂਰਾ ਕਰ ਦਿੱਤਾ ਹੈ। ਪਿਛਲੇ ਕਾਫ਼ੀ ਦਿਨਾਂ ਤੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਪਿੰਡਾਂ ਵਿੱਚ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ 44 ਤੋਂ ਵੱਧ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਗਰੰਟੀਆਂ ਅਤੇ ਵਾਅਦਿਆਂ ਤੋਂ ਇਲਾਵਾ ਹੁਣ ਸਰਕਾਰ ਵੱਲੋਂ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਲੋੜੀਂਦੀਆਂ ਘਾਟਾਂ ਅਤੇ ਢਾਂਚੇ ਨੂੰ ਲੀਹ ’ਤੇ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਆਏ ਦਿਨ ਰੁਜ਼ਗਾਰ ਕੈਂਪ ਲਗਾਏ ਜਾ ਰਹੇ ਹਨ ਜਦੋਂਕਿ ਹਜ਼ਾਰਾਂ ਦੀ ਗਿਣਤੀ ਵਿੱਚ ਨਵੀਂ ਭਰਤੀ ਕਰਨ ਸਮੇਤ ਵੱਡੀ ਗਿਣਤੀ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ ਹੈ।
ਇਸ ਮੌਕੇ ਆਪ ਆਗੂ ਅਵਤਾਰ ਸਿੰਘ ਮੌਲੀ ਬੈਦਵਾਨ, ਹਰਜੋਤ ਸਿੰਘ ਗੱਬਰ, ਨੰਬਰਦਾਰ ਹਰਸੰਗਤ ਸਿੰਘ, ਸਤਵਿੰਦਰ ਸਿੰਘ ਮਿੱਠੂ, ਸੁਰਜੀਤ ਸਿੰਘ, ਕਰਮਜੀਤ ਗਿਰ, ਗੁਰਦਿਆਲ ਸਿੰਘ, ਪਰਮਿੰਦਰ ਸਿੰਘ, ਰਵਨੀਤ ਸਿੰਘ, ਗੁਰਵਿੰਦਰ ਸਿੰਘ ਗਰੇਵਾਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 11 ਫਰ…