ਪੰਜਾਬ ਸਰਕਾਰ ਉਦਯੋਗਾਂ ਦੀ ਤਰੱਕੀ ਤੇ ਵਿਸਥਾਰ ਲਈ ਵਚਨਬੱਧ: ਕੁਲਵੰਤ ਸਿੰਘ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਦੇ ਮੈਂਬਰਾਂ ਨੇ ਵਿਧਾਇਕ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ, ਮੁਹਾਲੀ, 12 ਸਤੰਬਰ:
ਮੁਹਾਲੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਵਿੱਚ 700 ਏਕੜ ਤੋਂ ਵੀ ਵੱਧ ਜਗ੍ਹਾ ਵਿੱਚ ਨਵੀਂ ਇੰਡਸਟਰੀ ਲੱਗ ਰਹੀ ਹੈ ਅਤੇ ਤਿੰਨ ਤੋਂ ਚਾਰ ਨਵੇਂ ਸੈਕਟਰ ਬਣਨ ਜਾ ਰਹੇ ਹਨ। ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਦੇ ਨਾਲ ਆਯੋਜਿਤ ਇੱਕ ਅਹਿਮ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਇੰਡਸਟਰੀ ਕਿਸੇ ਵੀ ਸਟੇਟ ਦੀ ਰੀੜ ਦੀ ਹੱਡੀ ਹੁੰਦੀ ਹੈ ਅਤੇ ਪੰਜਾਬ ਵਿੱਚ ਆਪ ਸਰਕਾਰ ਇੰਡਸਟਰੀ ਜਗਤ ਦੀਆਂ ਸਮੁੱਚੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਵਚਨਬੱਧ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਯਕੀਨੀ ਤੌਰ ਤੇ ਕਹਿ ਸਕਦੇ ਹਨ ਕਿ ਸਮੱਸਿਆ ਭਾਵੇੱ ਕਿਸੇ ਵੀ ਪੱਧਰ ਦੀ ਹੋਵੇ, ਉਸਦਾ ਹਰ ਹਾਲਤ ਵਿੱਚ ਸਥਾਈ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜੋ ਗਰੰਟੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਗਰੰਟੀਆਂ ਅਤੇ ਵਾਅਦਿਆਂ ਨੂੰ ਅਰਵਿੰਦ ਕੇਜਰੀਵਾਲ ਵੱਲੋਂ ਆਪਣੀਆਂ ਅੱਖਾਂ ਦੇ ਸਾਹਮਣੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਟੀਮ ਦੇ ਪ੍ਰਧਾਨ ਬਲਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਵਿਵੇਕ ਕਪੂਰ ਅਤੇ ਰਾਜੀਵ ਗੁਪਤਾ ਸਮੇਤ ਸਮੁੱਚੀ ਟੀਮ ਦੇ ਆਉਣ ਨਾਲ ਮੁਹਾਲੀ ਵਿੱਚ ਇੰਡਸਟਰੀ ਤਰੱਕੀ ਦੇ ਰਾਹ ਪਵੇਗੀ, ਕਿਉੱਕਿ ਇਸ ਐਸੋਸੀਏਸ਼ਨ ਵੱਲੋੱ ਪੰਜਾਬ ਸਰਕਾਰ ਦੇ ਨਾਲ ਰਾਬਤਾ ਲਗਾਤਾਰ ਬਣਾ ਕੇ ਰੱਖਿਆ ਜਾ ਰਿਹਾ ਹੈ।
ਇਸ ਮੌਕੇ ਗੱਲ ਕਰਦਿਆਂ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਮੁਹਾਲੀ ਦੇ ਉਦਯੋਗਪਤੀ ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਇੰਡਸਟਰੀ ਏਰੀਆ ਨਾਲ ਸਬੰਧਤ ਸਮੱਸਿਆਵਾਂ ਬਾਰੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੂੰ ਮੰਗ ਪੱਤਰ ਦੇ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁਹਾਲੀ ਵਿੱਚ ਸਮਾਲ ਸਕੇਲ ਨਾਲ ਸਬੰਧਤ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ, ਜਿਹੜੇ ਉਦਯੋਗਪਤੀ ਆਪਣਾ ਕਾਰਖਾਨਾ ਕਿਰਾਏ ਵਾਲੀ ਜਗ੍ਹਾ ਤੇ ਚਲਾ ਰਹੇ ਹਨ, ਉਨ੍ਹਾਂ ਦੇ ਲਈ ਪੰਜਾਬ ਸਰਕਾਰ ਵਾਜਿਬ ਭਾਅ ਤੇ ਪਲਾਟ ਅਲਾਟ ਕਰੇ ਤਾਂ ਜੋ ਉਹ ਆਪਣਾ ਕਾਰਖਾਨਾ ਕਿਰਾਏ ਵਾਲੀ ਜਗ੍ਹਾ ਦੀ ਥਾਂ ਤੇ ਆਪਣੀ ਮਾਲਕੀ ਵਾਲੀ ਜਗਾ ਤੇ ਚਲਾ ਸਕਣ।
ਇਸ ਮੌਕੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਮਨਦੀਪ ਸਿੰਘ ਅਤੇ ਮੁਕੇਸ਼ ਬਾਂਸਲ, ਜਨਰਲ ਸਕੱਤਰ ਦਿਲਪ੍ਰੀਤ ਸਿੰਘ ਬੋਪਾਰਾਏ, ਵਿੱਤ ਸਕੱਤਰ ਆਈ. ਐਸ਼ ਛਾਬੜਾ, ਜੁਆਇੰਟ ਸਕੱਤਰ ਕਮਲ ਕੁਮਾਰ ਅਤੇ ਜੇਐਸ ਛਾਬੜਾ, ਕੁਲਦੀਪ ਸਿੰਘ ਸਮਾਣਾ, ਨਰਿੰਦਰ ਸਿੰਘ ਸੰਧੂ, ਜਸਵੰਤ ਸਿੰਘ ਭੁੱਲਰ, ਪਰਦੀਪ ਸਿੰਘ ਭਾਰਜ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਆਰਪੀ ਸ਼ਰਮਾ, ਅਕਵਿੰਦਰ ਸਿੰਘ ਗੋਸਲ ਅਤੇ ਵੱਡੀ ਗਿਣਤੀ ਵਿੱਚ ਉਦਯੋਗਪਤੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ: …