Share on Facebook Share on Twitter Share on Google+ Share on Pinterest Share on Linkedin ਮੱਧ ਪ੍ਰਦੇਸ਼ ਵਿਚ ਵਸਦੇ ਸਿੱਖ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ: ਕਾਂਗੜ ਮੱਧ ਪ੍ਰਦੇਸ਼ ਦੇ ਸਿੳਪੁਰ ਜ਼ਿਲ•ੇ ਦੇ ਸਿੱਖ ਕਿਸਾਨਾਂ ਨਾਲ ਧੱਕੇਸਾਹੀ ਦਾ ਜਾਇਜ਼ਾ ਲੈਣ ਗਿਆ ਵਫਦ ਗਵਾਲੀਅਰ ਪੁੱਜਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 20 ਜਨਵਰੀ: ਮੱਧ ਪ੍ਰਦੇਸ਼ ਵਿਚ ਵਸਦੇ ਸਿੱਖ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ ਹੈ,ਉਕਤ ਪ੍ਰਗਟਾਵਾ ਮਾਲ ਮੰਤਰੀ ਪੰਜਾਬ ਸ.ਗੁਰਪ੍ਰੀਤ ਸਿੰਘ ਕਾਂਗੜ ਵਲੋਂ ਮੱਧ ਪ੍ਰਦੇਸ਼ ਦੇ ਸਿੳਪੁਰ ਜ਼ਿਲ•ੇ ਵਿੱਚ ਸਿੱਖਾਂ ਕਿਸਾਨਾਂ ਨਾਲ ਹੋੲੇ ਧੱਕੇ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਲ ਮੰਤਰੀ ਪੰਜਾਬ ਸ.ਗੁਰਪ੍ਰੀਤ ਸਿੰਘ ਕਾਂਗੜ ਇਕ ਵਫਦ ਸਮੇਤ ਸਿੳਪੁਰ ਗੲੇ ਹਨ। ਵਫਦ ਵਿੱਚ ਸ੍ਰੀ ਕਾਂਗੜ ਤੋਂ ਇਲਾਵਾ ਹਰਮਿੰਦਰ ਸਿੰਘ ਗਿੱਲ ਐਮ.ਐਲ.ਏ, ਸਾਬਕਾ ਐਮ ਪੀ ਐਚ.ਐਸ.ਹੰਸਪਾਲ, ਕਮਿਸ਼ਨਰ ਪਟਿਆਲਾ ਡਵੀਜਨ ਦੀਪਿੰਦਰ ਸਿੰਘ, ਨਰਿੰਦਰ ਸਿੰਘ ਮੈਂਬਰ ਰੈਵੀਨਿਊ ਕਮਿਸ਼ਨ, ਕੈਪਟਨ ਕਰਨੈਲ ਸਿੰਘ ਐਡੀਸ਼ਨਲ ਸਕੱਤਰ ਮਾਲ ਸ਼ਾਮਲ ਹਨ। ਵਫਦ ਵਲੋ ਅੱਜ ਕੁਝ ਪੀੜਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਘਟਨਾ ਸਬੰਧੀ ਮੁੱਢਲੀ ਜਾਣਕਾਰੀ ਹਾਸਲ ਕੀਤੀ ਗਈ। ਪੀੜਤ ਸਿੱਖ ਕਿਸਾਨਾਂ ਨੇ ਦੱਸਿਆ ਕਿ ੳੁਹ ਸਿੳਪੁਰ ਵਿਚ 1980 ਤੋਂ ਪਹਿਲਾਂ ਦੇ ਖੇਤੀ ਕਰ ਰਹੇ ਹਨ ਅਤੇ ਘਟਨਾ ਵਾਲੀ ਰਾਤ ਉਨ•ਾਂ ਨੂੰ ਬਿਨ•ਾਂ ਅਗਾਊ ਸੂਚਨਾ ਦੇ ਉਨ•ਾਂ ਦੇ ਘਰਾਂ ਨੂੰ ਢਾਹ ਦਿੱਤਾ ਗਿਆ ਅਤੇ ਫ਼ਸਲ ਉਜਾੜ ਦਿੱਤੀ ਗਈ। ਵਫਦ ਵਲੋਂ ਭਲਕੇ ਸਾਰੇ ਪੀੜਤ ਸਿੱਖ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਦੂਸਰੀ ਧਿਰ ਨਾਲ ਵੀ ਮੁਲਾਕਾਤ ਕਰਨ ਉਪਰੰਤ ਮਾਲ ਵਿਭਾਗ ਦਾ ਰਿਕਾਰਡ ਵੀ ਦੇਖਿਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ•ਾ ਪ੍ਰਸ਼ਾਸਨ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਮਾਲ ਮੰਤਰੀ ਕਾਂਗੜ ਨੇ ਪੀੜਤ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ੳੁਨ•ਾਂ ਨੂੰ ਪੂਰਾ ਇਨਸਾਫ ਦੁਆਇਆ ਜਾਵੇਗਾ ਅਤੇ ਉਨ•ਾਂ ਦੇ ਮੁੜ ਵਸੇਬਾ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ