Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਵੱਲੋਂ 3 ਦਿਨਾਂ ਲਈ ਇੰਟਰਨੈਟ ਤੇ ਐਸਐਮਐਸ ਸੁਵਿਧਾ ਬੰਦ ਕਰਨ ਦੇ ਹੁਕਮ ਜਾਰੀ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਦਫ਼ਤਰ 25 ਅਗਸਤ ਨੂੰ ਰਹਿਣਗੇ ਬੰਦ, ‘ਮੈਗਾ ਜਾਫ ਫੇਅਰ’ ਵੀ ਮੁਲਤਵੀ ਸਿਹਤ ਮੰਤਰੀ ਵਲੋਂ 25 ਅਗਸਤ ਨੂੰ ਸਾਰੇ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਪੁਖਤਾ ਪ੍ਰਬੰਧ ਰੱਖਣ ਦੇ ਆਦੇਸ਼ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਅਗਸਤ: ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਵੋਆਇਸ ਕਾਲਜ਼ ਨੂੰ ਛੱਡ ਕੇ ਮੋਬਾਈਲ ਇੰਟਰਨੈੱਟ ਸੇਵਾ (2ਜੀ/3ਜੀ/4ਜੀ/ਸੀਡੀਐਮਏ), ਐਸਐਮਐਸ ਸੇਵਾ ਅਤੇ ਡੋਂਗਲ ਸੇਵਾਵਾਂ ਨੂੰ ਅਗਲੇ ਤਿੰਨ ਦਿਨਾਂ ਲਈ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ ਤੁਰੰਤ ਲਾਗੂ ਹੋਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਾਰੀ ਟੀਲੀਕੋਮ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਅਤੇ ਪੰਜਾਬ ਹੈੱਡ ਬੀਐਸਐਨਐਲ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਦੱਸਿਆ ਕਿ ਇਹ ਹੁਕਮ ਸੂਬੇ ਵਿਚ ਸ਼ਾਂਤੀ ਬਣਾਈ ਰੱਖਣ ਦੇ ਲਈ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹਿਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਹੁਕਮ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਇਕ ਅਧਿਸੂਚਨਾ ਜਾਰੀ ਕਰਦਿਆਂ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫਤਰ 25 ਅਗਸਤ, 2017 (ਸ਼ੁੱਕਰਵਾਰ) ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅਧਿਸੂਚਨਾ ਤਹਿਤ ਪੰਜਾਬ ਸਰਕਾਰ ਦੇ ਚੰਡੀਗੜ੍ਹ ਸਥਿਤ ਸਾਰੇ ਦਫਤਰ, ਬੋਰਡ, ਕਾਰਪੋਰੇਸ਼ਨ, ਏਜੰਸੀਆਂ ਅਤੇ ਜਨਤਕ ਖੇਤਰ ਦੇ ਅਦਾਰੇ 25 ਅਗਸਤ, 2017 (ਸ਼ੁੱਕਰਵਾਰ) ਨੂੰ ਬੰਦ ਰਹਿਣਗੇ। ਉਧਰ, ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ 25 ਅਗਸਤ ਨੂੰ ਲੱਗਣ ਵਾਲੇ ਮੈਗਾ ਜਾਬ ਫੇਅਰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਦੀ ਉਦਯੋਗਿਕ ਸਿਖਲਾਈ ਸੰਸਥਾ ਵਿੱਚ 25 ਅਗਸਤ ਨੂੰ ਲੱਗਣ ਵਾਲਾ ‘ਮੈਗਾ ਜਾਬ ਫੇਅਰ’ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਉਮੀਦਵਾਰ ਨਿਯਮਿਤ ਤੌਰ ’ਤੇ ਵੈਬਸਾਈਟ www.ggnpunjab.com ਦੇਖਦੇ ਰਹਿਣ ਅਤੇ ਨਵੀਆਂ ਤਾਰੀਕਾਂ ਬਾਰੇ ਜਾਣਕਾਰੀ ਵੈਬਸਾਈਟ ’ਤੇ ਪਾਈ ਜਾਵੇਗੀ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ 25 ਅਗਸਤ, 2017 ਨੂੰ ਡੇਰਾ ਮੁਖੀ ਦੀ ਅਦਾਲਤ ਵਿਖੇ ਪੇਸ਼ੀ ਨੂੰ ਮੁੱਖ ਰਖਦੇ ਹੋਏ, ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਨਜਿਠੱਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਸਰਜਨਾਂ ਨੂੰ ਜਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਅਫਸਰਾਂ ਅਤੇ ਸਟਾਫ ਦੀ ਹਾਜਰੀ ਯਕੀਨੀ ਕਰਨ ਲਈ ਕਿਹਾ ਗਿਆ ਹੈ।ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਵਿਚ ਜਰੂਰੀ ਦਵਾਈਆਂ ਅਤੇ ਲੋਜੀਸਟੀਕ ਦਾ ਸਟਾਕ ਤਿਆਰ ਰੱਖਣ ਲਈ ਵੀ ਆਦੇਸ਼ ਦਿੱਤੇ ਗਏ ਹਨ ਤਾਂ ਜੋ ਲੋੜ ਪੈਣ ’ਤੇ ਦਵਾਈਆਂ ਦੀ ਉਪਲਬਤਾ ਹੋ ਸਕੇ। ਬੁਲਾਰੇ ਨੇ ਦੱਸਿਆ ਕਿ ਸਿਵਲ ਸਰਜਨਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਤੁਰੰਤ ਹੈੱਡ ਕੁਆਟਰ ’ਤੇ ਦਿੱਤੀ ਜਾਵੇ ਅਤੇ ਲੋੜਵੰਦਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਯਕੀਨੀ ਤੌਰ ‘ਤੇ ਮੁਹੱਈਆ ਕਰਵਾਈਆਂ ਜਾਣ। ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ 104 ਹੈਲਪ-ਲਾਈਨ ਨੰਬਰ ’ਤੇ ਲਈ ਜਾ ਸਕਦੀ ਹੈ ਅਤੇ ਕਿਸੇ ਵੀ ਘਟਨਾ ਉਪਰੰਤ ਐਂਬੂਲੈਂਸ ਦੀ ਸੇਵਾ ਡਾਇਲ 108 ਨੰਬਰ ਦੁਆਰਾ ਲਈ ਜਾ ਸਕਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ