Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਵੱਲੋਂ ਛਾਤੀ ਤੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਅਜੋਕੇ ਸਮੇਂ ਵਿੱਚ ਜ਼ਿਆਦਾਤਰ ਅੌਰਤਾਂ ਛਾਤੀ ਤੇ ਬੱਚੇਦਾਨੀ ਦੇ ਕੈਂਸਰ ਤੋਂ ਪੀੜ੍ਹਤ: ਬ੍ਰਹਮ ਮਹਿੰਦਰਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਮਈ: ਪੰਜਾਬ ਸਰਕਾਰ ਨੇ ਛਾਤੀ, ਬੱਚੇਦਾਨੀ ਅਤੇ ਮੂੰਹ ਦੇ ਕੈਂਸਰ ਦੀ ਜਾਂਚ ਲਈ ਵਿਆਪਕ ਕੈਂਸਰ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਵਿਸ਼ੇਸ਼ ਮੁਹਿੰਮ ਨੂੰ ਪੰਜਾਬ ਦੇ 22 ਜਿਲਿਆਂ ਅਤੇ 192 ਸਬ-ਡਵਿਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਵਿਚ ਲਾਗੂ ਕੀਤਾ ਗਿਆ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਲਈ ‘ਸਾਲਾਨਾ ਮੁਫਤ ਸਿਹਤ ਜਾਂਚ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ ਇਸ ਪ੍ਰੋਗਰਾਮ ਅਧੀਨ ਬਿਮਾਰੀਆਂ ਜਿਵੇਂ ਕੈਂਸਰ, ਹਾਈਪਰਟੈਨਸ਼ਨ ( ਵੱਧ ਬਲੱਡ ਪ੍ਰੈਸ਼ਰ) ਅਤੇ ਡਾਇਬਟੀਜ਼ (ਸ਼ੂਗਰ) ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਚਲਿੱਤ ਬਿਮਾਰੀਆਂ ਨੇ ਵੱਡੀ ਗਿਣਤੀ ਵਿਚ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਹੋਣ ਕੀਤਾ ਹੈ ਅਤੇ ਪੰਜਾਬ ਸਰਕਾਰ ਨੇ ਜਾਂਚ ਅਤੇ ਜਾਗਰੂਕਤਾ ਮੁਹਿੰਮ ਦੀ ਲੋੜ ਨੂੰ ਸਮਝਦੇ ਹੋਏ ਸੂਬਾ ਪੱਧਰ ’ਤੇ ਇਸ ਜਾਂਚ ਮੁਹਿੰਮ ਨੂੰ ਲਾਗੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੈਂਸਰ ਦੀ ਜਾਣਕਾਰੀ ਪਹਿਲੇ ਪੜਾਅ ਵਿਚ ਹੀ ਹੋ ਜਾਵੇ ਤਾਂ ਕੈਂਸਰ ਨੂੰ ਅਸਾਨੀ ਨਾਲ ਰੋਕਿਆ ਜਾ ਸਕਦਾ ਹੈ। ਅਸਲ ਵਿਚ ਸਹੀ ਸਮੇਂ ’ਤੇ ਬਿਮਾਰੀ ਦੇ ਲੱਛਣਾਂ ਦੀ ਜਾਣਕਾਰੀ ਨਾਲ ਕੈਂਸਰ ਦੇ ਨਾਲ ਹੋਣ ਵਾਲੇ ਜਾਨੀ ਨੁਕਸਾਨ ਤੋਂ ਬਚਾਅ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਾਡੇ ਸਾਹਮਣੇ ਪ੍ਰਸਿੱਧ ਹਸਤੀਆਂ ਅਤੇ ਹੋਰ ਹਜਾਰਾਂ-ਲੱਖਾਂ ਲੋਕਾਂ ਦੀ ਮਿਸਾਲ ਹੈ ਜਿਨ੍ਹਾਂ ਨੇ ਸਿਰਫ ਹਾਂ-ਪੱਖੀ ਰਵੱਈਏ ਅਤੇ ਸਾਵਧਾਨੀ ਨਾਲ ਚੱਲ ਕੇ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਪੂਰੀ ਤਰਾਂ ਹਰਾ ਦਿੱਤਾ। ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਇਨਾਂ ਤੱਥਾਂ ਦਾ ਧਿਆਨ ਰੱਖਦੇ ਹੋਏ ਮੈਡੀਕਲ ਅਫਸਰ, ਸਟਾਫ ਨਰਸਾਂ ਅਤੇ ਏ.ਐਨ.ਐਮ. ਨੂੰ ਬਿਮਾਰੀਆਂ ਦੀ ਜਾਂਚ ਕਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ। ਹੁਣ ਤੱਕ ਇਸ ਵਿਸ਼ੇਸ਼ ਮੰਤਵ ਲਈ 2886 ਏ.ਐਨ.ਐਮ. ਅਤੇ 155 ਨਰਸਾਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ ਇਸ ਜਾਂਚ ਮੁਹਿੰਮ ਦੀ ਸ਼ੁਰੂਆਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕੀਤੀ ਜਾ ਚੁੱਕੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਇਹ ਦੇਖਣ ਵਿਚ ਆਇਆ ਹੈ ਕਿ ਜ਼ਿਆਦਾਤਰ ਅੌਰਤਾਂ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਤੋਂ ਪੀੜ੍ਹਤ ਹਨ। ਇਸ ਵਿਸ਼ੇਸ਼ ਜਾਂਚ ਮੁਹਿੰਮ ਅਧੀਨ ਟਰੇਨਡ ਏ.ਐਨ.ਐਮ. ਅਤੇ ਸਟਾਫ ਨਰਸਾਂ ਦੁਆਰਾ 20487 ਅੌਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਕੀਤੀ ਗਈ ਜਿਨਾਂ ਵਿਚੋਂ 460 ਅੌਰਤਾਂ ਦੇ ਵਿਚ ਕੈਂਸਰ ਹੋਣ ਦੀ ਸ਼ੰਕਾਂ ਪਾਈ ਗਈ ਅਤੇ 384 ਅੌਰਤਾਂ ਨੂੰ ਅਗਲੇਰੀ ਜਾਂਚ ਲਈ ਰੈਫਰ ਕੀਤਾ ਗਿਆ ਹੈ।ਜੱਦ ਕਿ 29636 ਅੌਰਤਾਂ ਦਾ ਛਾਤੀ ਦੇ ਕੈਂਸਰ ਦੀ ਜਾਂਚ ਕੀਤੀ ਗਈ ਜਿਨਾਂ ਵਿਚੋਂ 683 ਅੌਰਤਾਂ ਵਿਚ ਕੈਂਸਰ ਹੋਣ ਦੀ ਸ਼ੰਕਾਂ ਪਾਈ ਗਈ ਅਤੇ 579 ਅੌਰਤਾਂ ਨੂੰ ਅਗਲੇਰੀ ਜਾਂਚ ਲਈ ਰੈਫਰ ਕੀਤਾ ਗਿਆ। ਇਸੇ ਤਰਾਂ ਹੀ 21832 ਅੌਰਤਾਂ ਅਤੇ 12746 ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ ਕੀਤੀ ਗਈ ਜਿਨਾਂ ਵਿਚੋਂ 236 ਅੌਰਤਾਂ ਅਤੇ 330 ਮਰਦਾਂ ਵਿਚ ਕੈਂਸਰ ਹੋਣ ਦੀ ਸ਼ੰਕਾਂ ਪਾਈ ਗਈ। ਇਸ ਉਪਰੰਤ 176 ਅੌਰਤਾਂ ਅਤੇ 294 ਮਰਦਾਂ ਨੂੰ ਅਗਲੇਰੀ ਜਾਂਚ ਲਈ ਰੈਫਰ ਕੀਤਾ ਗਿਆ। ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸੂਬੇ ਦੀ ਮੁਕੰਮਲ ਆਬਾਦੀ ਦੀ ਜਾਂਚ ਲਈ ਸਾਨੂੰ ਵਿਆਪਕ ਪੱਧਰ ਤੇ ਜਾਂਚ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਦੀ ਲੋੜ ਹੈ। ਅਸੀਂ ਸਾਰੇ ਜਾਣਦੇ ਹਾਂ ਸਿਰਫ ਪਹਿਲੇ ਪੜਾਅ ਤੇ ਕੈਂਸਰ ਦਾ ਪਤਾ ਲੱਗਣ ਨਾਲ ਹੀ ਵੱਡਮੁੱਲੀਆਂ ਜਾਨਾਂ ਦਾ ਜੀਵਨ ਸੁਰੱਖਿਅਤ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿਚ ਲੋਕਾਂ ਦਾ ਇਨਾਂ ਬਿਮਾਰੀਆਂ ਦੀ ਲਪੇਟ ਵਿਚ ਆਉਣ ਦੇ ਬਾਵਜੂਦ ਵੀ ਪਿਛਲੀ ਸਰਕਾਰਾਂ ਦੁਆਰਾ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਜਦੋਂ ਕਿ ਪਿਛਲੇ ਦਹਾਕੇ ਦੌਰਾਨ ਕੈਂਸਰ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਬੁਰੀ ਤਰਾਂ ਮਾਰ ਕੀਤੀ ਹੈ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਮਾਹਰਾਂ ਦੇ ਸਰਵੇਖਣਾਂ ਅਤੇ ਖੋਜਾਂ ਅਨੁਸਾਰ ਸ਼ਰੀਰਕ ਗਤੀਵਿਧੀਆਂ ਘਟਣ ਕਾਰਨ, ਕਸਰਤ ਨਾ ਕਰਨਾ, ਪ੍ਰਦੂਸ਼ਣ, ਫਸਲਾਂ ਵਿਚ ਕੀਟਨਾਸ਼ਕਾਂ ਦੀ ਵਰਤੋਂ, ਭੋਜਨ ਅਤੇ ਪਾਣੀ ਵਿਚ ਜਹਿਰੀਲੇ ਪਦਾਰਥਾਂ ਦੀ ਬਹੁਤਾਤ ਹੋਣਾ ਆਦਿ ਕੈਂਸਰ ਦੇ ਮੁੱਖ ਕਾਰਨ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਗਰੀਬੀ ਰੇਖਾ ਅਧੀਨ ਜੀਵਨ ਬਸਰ ਕਰਨ ਵਾਲੇ ਪਰਿਵਾਰਾਂ ਨੂੰ ਕੈਂਸਰ ਦੇ ਇਲਾਜ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਅਧੀਨ 1.5 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਇਆ ਕਰਵਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਕੈਂਸਰ ਦੇ ਇਲਾਜ ਲਈ ਸਰਕਾਰ ਵੱਲੋਂ ਪ੍ਰਮਾਣਿਤ ਇਮਪੈਨਲਡ ਹਸਪਤਾਲਾਂ ਦਾ ਆਧੁਨਿਕਰਨ ਕਰਕੇ ਵਿਸਤਾਰ ਕੀਤਾ ਜਾਵੇਗਾ ਤਾਂ ਜੋ ਕੈਂਸਰ ਪੀੜਤਾਂ ਨੂੰ ਮਿਆਰੀ ਸਿਹਤ ਸਹੂਲਤਾਂ ਯਕੀਨੀ ਤੌਰ ਤੇ ਉਪਲਬਧ ਕਰਵਾਈਆਂ ਜਾ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ