Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਪੱਧਰ ’ਤੇ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕਰਕੇ ਨਿਵੇਕਲੀ ਪਹਿਲਕਦਮੀ ਕੀਤੀ: ਚੰਨੀ ਦੂਜੇ ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਲਈ 1700 ਕੰਪਨੀਆਂ ਨੇ 46000 ਨੌਕਰੀਆਂ ਦੇਣ ਦੀ ਕੀਤੀ ਪੇਸ਼ਕਸ਼ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਪੀਟੀਯੂ ਕੈਂਪਸ ਵਿੱਚ ਰੁਜ਼ਗਾਰ ਮੇਲੇ ਦਾ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ: ਪੰਜਾਬ ਸਰਕਾਰ ਨੇ ਰਾਜ ਦੇ ਨੌਜਵਾਨਾਂ ਲਈ ਸਰਕਾਰੀ ਪੱਧਰ ’ਤੇ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕਰ ਕੇ ਦੇਸ਼ ਵਿੱਚ ਨਿਵੇਕਲੀ ਪਹਿਲ ਕਦਮੀ ਕੀਤੀ ਅਤੇ ਰੁਜ਼ਗਾਰ ਮੇਲੇ ਰਾਜ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਬੇਹੱਦ ਸਹਾਈ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੀ.ਟੀ.ਯੂ. ਕੈਂਪਸ ਵਿਖੇ ਆਰੀਅਨਜ਼ ਗਰੁੱਪ ਆਫ ਇੰਸਟੀਚਿਊਸ਼ਨਜ਼, ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸ਼ਨਜ਼ ਅਤੇ ਆਦੇਸ਼ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਲਗਾਏ ਗਏ ਦੂਜੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਦਾ ਰਸਮੀ ਉਦਘਾਟਨ ਕਰਨ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਤਕਨੀਕੀ ਸਿੱਖਿਆ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਚੋਣਾਂ ਦੌਰਾਨ ਆਪਣੇ ਘਰ, ਘਰ ਰੁਜ਼ਗਾਰ ਮੁਹੱਈਆ ਕਰਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਦੀਆਂ ਨਾਮਵਰ ਕੰਪਨੀਆਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੀ ਦਿਲਚਸਪੀ ਦਿਖਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਪੋਰਟਲ ’ਤੇ ਇਨ੍ਹਾਂ ਰੁਜ਼ਗਾਰ ਮੇਲਿਆਂ ਵਿਚ ਸ਼ਿਰਕਤ ਕਰਨ ਲਈ 1700 ਕੰਪਨੀਆਂ ਆਪਣੇ ਆਪ ਨੂੰ ਰਜਿਸ਼ਟਰ ਕਰਵਾ ਚੁੱਕੀਆਂ ਹਨ ਅਤੇ ਕੰਪਨੀਆਂ ਵੱਲੋਂ 46 ਹਜ਼ਾਰ ਨੌਕਰੀਆਂ ਦੇਣ ਦੀ ਪੇਸ਼ਕਸ ਕੀਤੀ ਜਾ ਚੁੱਕੀ ਹੈ। ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਨੇ ਕਿਹਾ ਕਿ ਰਾਜ ਵਿਚ 04 ਲੱਖ ਉਮੀਦਵਾਰਾਂ ਨੇ ਪਹਿਲਾਂ ਅਪਲਾਈ ਕੀਤਾ ਸੀ ਅਤੇ ਹੁਣ 70 ਹਜ਼ਾਰ ਨੋਜਵਾਨਾਂ ਨੇ ਹੋਰ ਅਪਲਾਈ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 27 ਹਜ਼ਾਰ 500 ਨੋਜਵਾਨਾਂ ਨੂੰ ਨੌਕਰੀਆਂ ਮੁਹੱਈਆਂ ਕਰਵਾਈਆਂ ਗਈਆਂ ਸਨ ਜਦਕਿ ਇਸ ਸਾਲ 50 ਹਜ਼ਾਰ ਨੌਕਰੀਆਂ ਦੇਣ ਦਾ ਟੀਚਾ ਮਿੱਥੀਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਨੌਕਰੀ ਲਈ ਕੋਈ ਵੀ ਹੁਨਰਮੰਦ ਨੌਜਵਾਨ www.ghargharro੍ਰghar.punjab.gov.in ’ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦਾ ਹੈ ਜੇ ਕਿਸੇ ਨੌਜਵਾਨ ਨੇ ਆਪਣਾ ਨਾਂ ਰਜਿਸਟਰ ਨਾ ਕਰਵਾਇਆ ਹੋਵੇ ਤਾਂ ਉਹ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਵਿੱਚ ਮੌਕੇ ’ਤੇ ਹੀ ਆਪਣਾ ਨਾਂ ਰਜਿਸਟਰ ਕਰਵਾ ਸਕਦਾ ਹੈ। ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੋਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਕੰਪਨੀਆਂ ਤੇ ਤਕਨੀਕੀ ਸੰਸਥਾਵਾਂ ਦਾ ਸਰਕਾਰੀ ਪੱਧਰ ’ਤੇ ਇੱਕ ਸਾਂਝਾ ਪਲੇਟਫਾਰਮ ਤਿਆਰ ਕੀਤਾ ਹੈ ਤਾਂ ਜੋ ਕੰਪਨੀਆਂ ਆਸਾਨੀ ਨਾਲ ਨੌਜਵਾਨਾਂ ਦੀ ਚੋਣ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੀਆਂ ਤਕਨੀਕੀ ਸੰਸਥਾਵਾਂ ਵਿਚ ਤਕਨੀਕੀ ਸਿੱਖਿਆ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਇਸ ਵਰ੍ਹੇ ਸਿਲੇਬਸ ਵਿਚ ਤਬਦੀਲੀ ਕਰਨ ਜਾ ਰਹੀ ਹੈ ਤਾਂ ਜੋ ਮਿਆਰੀ ਤਕਨੀਕੀ ਸਿੱÎਖਿਆ ਮੁਹੱਈਆ ਕਰਵਾਈ ਜਾ ਸਕੇ ਅਤੇ ਤਕਨੀਕੀ ਸਿੱਖਿਆ ਹਾਸਿਲ ਕਰਨ ਉਪਰੰਤ ਨੌਜਵਾਨ ਰੁਜ਼ਗਾਰ ਹਾਸਿਲ ਕਰ ਸਕਣ। ਉਨ੍ਹਾਂ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਕਿੱਤਾ ਮੁਖੀ ਸਿਖਲਾਈ ਨੂੰ ਉਤਸ਼ਾਹਤ ਕਰਨ ਲਈ ਵੱਡੇ ਪੱਧਰ ’ਤੇ ਯਤਨ ਕਰ ਰਹੀ ਹੈ ਅਤੇ ਚਮਕੌਰ ਸਾਹਿਬ ਵਿਖੇ ਸਕਿੱਲ ਡਵਿਲਪਮੈਂਟ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬੇਰੁਜ਼ਗਾਰੀ ਵਿਸ਼ਵ ਪੱਧਰ ’ਤੇ ਵੱਡੀ ਸਮੱਸਿਆ ਦਾ ਰੂਪ ਧਾਰਨ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਹਾਸਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸਿੱਖਿਆ ਰਾਹੀਂ ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਾਪਤ ਹੋ ਸਕਦੇ ਹਨ। ਉਨ੍ਹਾਂ ਤਕਨੀਕੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਜ਼ੋਰ ਦੇ ਕੇ ਆਖਿਆ ਕਿ ਬੱਚਿਆਂ ਨੂੰ ਹੁਨਰ ਮੰਦ ਸਿਖਲਾਈ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਜਾਵੇ ਤਾਂ ਜੋ ਮੁਕਾਬਲੇ ਦੇ ਯੁੱਗ ਵਿਚ ਬੱਚੇ ਖਰੇ ਉਤਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਰੁਜ਼ਗਾਰ ਮੇਲੇ ਰਾਜ ਦੇ ਨੌਜਵਾਨਾਂ ਨੂੰ ਨਵੀਂ ਸੇਧ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨੌਕਰੀਆਂ ਮੁਹੱਈਆ ਕਰਾਉਣ ਵਿਚ ਵੀ ਸਹਾਈ ਹੋ ਰਹੇ ਹਨ। ਪੱਤਰਕਾਰਾਂ ਵੱਲੋਂ ਪ੍ਰਸਤਾਵਿਤ ਮੈਡੀਕਲ ਕਾਲਜ ਨੂੰ ਮੁਹਾਲੀ ਤੋਂ ਤਬਦੀਲ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਮੈਡੀਕਲ ਕਾਲਜ ਹਰ ਹਾਲਤ ਵਿੱਚ ਮੁਹਾਲੀ ਵਿਖੇ ਹੀ ਬਣੇਗਾ, ਜਿਸ ਸਬੰਧੀ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਨੇ ਵੀ ਭਰੋਸਾ ਦਿੱਤਾ ਹੈ। ਸਮਾਗਮ ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਮੋਹਨਵੀਰ ਸਿੰਘ, ਚੀਫ ਕੋਆਰਡੀਨੇਟਰ ਪੀ.ਟੀ.ਯੂ ਸ੍ਰੀ ਐਮ.ਪੀ.ਸਿੰਘ, ਚੇਅਰਮੈਨ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਆਸ਼ੂ ਕਟਾਰੀਆ, ਡਾ: ਗੁਰਪ੍ਰੀਤ ਸਿੰਘ ਚੇਅਰਮੈਨ ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸ਼ਨਜ਼, ਸ੍ਰੀ ਗੁਰਫਤਿਹ ਸਿੰਘ ਡਾਇਰੈਕਟਰ ਤਕਨੀਕੀ ਵਿੰਗ ਆਦੇਸ਼ ਗਰੁੱਪ ਇੰਸਟੀਚਿਊਸ਼ਨਜ਼ ਨੇ ਵੀ ਸੰਬੋਧਨ ਕੀਤਾ। ਇਸ ਸੂਬਾ ਪੱਧਰੀ ਦੂਜੇ ਰੁਜਗਾਰ ਮੇਲੇ ਵਿੱਚ 35 ਵੱਖ ਵੱਖ ਕੰਪਨੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ, ਜਿਨ੍ਹਾਂ ਨੇ ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਕੀਤੀ। ਇਸ ਮੌਕੇ ਵਿਧਾਇਕ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾਂ ਮੱਛਲੀ ਕਲਾਂ ਤੇ ਗੁਰਚਰਨ ਸਿੰਘ ਭੰਵਰਾ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ