nabaz-e-punjab.com

ਪੰਜਾਬ ਸਰਕਾਰ ਵੱਲੋਂ ਸਵਾਇਨ ਫਲੂ ਨੂੰ ਠੱਲ੍ਹ ਪਾਉਣ ਲਈ ਰਾਜ ਪੱਧਰੀ ਮੁਹਿੰਮ ਦਾ ਆਗਾਜ਼

ਸਿਹਤ ਮੰਤਰੀ ਵੱਲੋਂ ਐਮਰਜੈਂਸੀ ਹਾਲਾਤਾਂ ਨੂੰ ਕਾਬੂ ਕਰਨ ਲਈ ਪੁਖਤਾ ਪ੍ਰਬੰਧ ਕੀਤੇ: ਬ੍ਰਹਮ ਮਹਿੰਦਰਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਅਗਸਤ:
ਪੰਜਾਬ ਸਰਕਾਰ ਨੇ ਸਵਾਇਨ ਫਲੂ ਨੂੰ ਕਾਬੂ ਕਰਨ ਲਈ ਰਾਜ ਪੱਧਰੀ ਮੁਹਿੰਮ ਦੀ ਸ਼ੁਰੁਆਤ ਕੀਤੀ ਹੈ ਜਿਸ ਦੁਆਰਾ ਸੂਬੇ ਦੇ ਸਾਰੇ ਜਿਲ੍ਹਿਆਂ, ਬਲਾਕਾਂ ਅਤੇ ਪਿੰਡਾਂ ਵਿਚ ਸਵਾਇਨ ਫਲੂ ਦੇ ਪ੍ਰਭਾਵ ਨੂੰ ਰੋਕਣ ਲਈ, ਲੱਛਣਾਂ ਅਤੇ ਸਹੀ ਇਲਾਜ ਬਾਰੇ ਜਾਣਕਾਰੀ ਦੇ ਕੇ ਲੋਕਾਂ ਨੂੰ ਸੁਚੇਤ ਕੀਤਾ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸਵਾਇਨ ਫਲੂ ਦੇ ਮਾਮਲਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਰਾਜ ਪੱਧਰੀ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਸਬੰਧਤ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵਿਸ਼ੇਸ਼ ਤੌਰ ’ਤੇ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਹੋਣ ਵਾਲੀਆਂ ਬਿਮਾਰੀਆਂ ਨੂੰ ਜਿਲ੍ਹਾ, ਬਲਾਕ ਅਤੇ ਪੇਂਡੂ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾ ਕੇ ਜਾਨੀ ਅਤੇ ਮਾਲੀ ਨੁਕਸਾਨ ਨੂੰ ਕਾਬੂ ਕੀਤਾ ਜਾਵੇ।
ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਕੇਵਲ ਸਹੀ ਸਮੇਂ ’ਤੇ ਮਿਲਣ ਵਾਲੀ ਜਾਣਕਾਰੀ ਅਤੇ ਇਲਾਜ ਦੁਆਰਾ ਹੀ ਸਵਾਇਨ ਫਲੂ ਦੀ ਬਿਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਸਵਾਇਨ ਫਲੂ ਸਬੰਧੀ ਸਕਰੀਨਿੰਗ ਅਤੇ ਮਰੀਜਾਂ ਦੇ ਇਲਾਜ ਲਈ ਸਾਰੇ ਪੁੱਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਸਵਾਇਨ ਫਲੂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕੇ। ਸਿਹਤ ਮੰਤਰੀ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਵਲੋਂ ਜਿਲ੍ਹਾ ਐਪੀਡੇਮੋਲਿਜਿਸਟ ਅਫਸਰਾਂ ਅਤੇ ਇੰਡਿਅਨ ਮੈਡੀਕਲ ਕੌਂਸਿਲ ਦੇ ਮੈਬਰਾਂ ਨਾਲ ਸਵਾਇਨ ਫਲੂ ਫੈਲਣ ਦੇ ਮੁੱਖ ਕਾਰਨਾਂ ਅਤੇ ਇਸ ਨੂੰ ਕਾਬੂ ਕਰਨ ਦੇ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਸਵਾਇਨ ਫਲੂ, ਡੇਂਗੂ, ਮਲੇਰਿਆ ਅਤੇ ਚਿਕਨਗੁਨਿਆ (ਵੈਕਟਰ ਬੋਰਨ ਡਾਇਜ਼ਜ਼) ਨੂੰ ਹਰ ਪੱਧਰ ’ਤੇ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਇਥੇ ਇਹ ਫੈਸਲਾ ਵੀ ਲਿਆ ਗਿਆ ਹੈ ਕਿ ਸਵਾਇਨ ਫਲੂ ਵਿਰੁੱਧ ਮੁਹਿੰਮ ’ਚ ਰਾਜ ਸਰਕਾਰ ਅਤੇ ਇੰਡੀਅਨ ਮੈਡੀਕਲ ਐਸੋਸਿਏਸ਼ਨ ਸੰਯੁਕਤ ਰੂਪ ਵਿਚ ਕੰਮ ਕਰਨਗੇ।
ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮਹਾਰਾਸ਼ਟਰ, ਗੁਜਰਾਤ, ਕਰਨਾਟਕਾ, ਰਾਜਸਥਾਨ ਅਤੇ ਤੇਲਨਗਾਨਾ ਵਿਚ ਵੱਡੀ ਗਿਣਤੀ ਵਿਚ ਸਵਾਇਨ ਫਲੂ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਦੀ ਗਿਣਤੀ ਸਰਦੀਆਂ ਵਿਚ ਹੋਰ ਵੱਧ ਸਕਦੀ ਹੈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਨੇ ਕੇਂਦਰ ਸਰਕਾਰ ਵਲੋਂ ਜਾਰੀ ਸੁਝਾਆਵਾਂ ਅਨੁਸਾਰ ਕਿਸੇ ਵੀ ਪੱਧਰ ਦੇ ਐਮਰਜੈਂਸੀ ਹਾਲਾਤਾਂ ਨੂੰ ਕਾਬੂ ਕਰਨ ਲਈ ਪੁਖਤਾ ਪ੍ਰਬੰਧ ਕਰ ਲਏ ਹਨ। ਜਿਸ ਲਈ ਸਵਾਇਨ ਫਲੂ ਦੇ ਫੈਲਣ ਤੋਂ ਰੋਕਣ ਅਤੇ ਨੁਕਸਾਨ ਨੂੰ ਕਾਬੂ ਕਰਨ ਲਈ ਇਹ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਅਧੀਨ ਸਾਰੇ ਸਬੰਧਤ ਅਫਸਰਾਂ ਅਤੇ ਸਟਾਫ ਨੂੰ ਬਲਾਕ ਪੱਧਰੀ ਸਰਵੇਖਣ, ਟ੍ਰੇਨਿੰਗ, ਵਰਕਸ਼ਾਪਾਂ ਦੇ ਬਚਾਅ ਸਬੰਧੀ ਪ੍ਰਚਾਰ ਅਤੇ ਸਿਹਤ ਕਰਮਚਾਰੀਆਂ ਦੀ ਸਮੇਂ ਅਨੁਸਾਰ ਵੈਕਸੀਨੇਸ਼ਨ ਕਰਨ ਲਈ ਕਿਹਾ ਗਿਆ ਹੈ। ਸਵਾਇਨ ਫਲੂ ਸਬੰਧੀ ਤਿਆਰੀਆਂ ਦੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਹੈੱਡ ਕੁਆਟਰ ਅਤੇ ਜਿਲ੍ਹਾ ਪੱਧਰ ’ਤੇ ਦਵਾਈਆਂ, ਵੀ.ਟੀ.ਐਮ. ਬੌਤਲਾਂ ਅਤੇ ਮਾਸਕ ਦੇ ਪੂਰੇ ਪ੍ਰਬੰਧ ਕਰ ਲਏ ਗਏ ਹਨ।ਜੋ ਮਰੀਜਾਂ, ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ।

Load More Related Articles
Load More By Nabaz-e-Punjab
Load More In Awareness/Campaigns

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…