nabaz-e-punjab.com

ਪੰਜਾਬ ਸਰਕਾਰ ਪਸ਼ੂ ਪਾਲਣ ਤੇ ਡੇਅਰੀ ਦੇ ਧੰਦੇ ਨੂੰ ਪ੍ਰਫੁਲਤ ਕਰਨ ਲਈ ਯਤਨਸ਼ੀਲ: ਹਰਕੇਸ਼ ਚੰਦ ਸ਼ਰਮਾ

ਸਹਿਕਾਰੀ ਸਭਾ ਮੱਛਲੀ ਕਲਾਂ ਦੇ 45 ਮੈਂਬਰਾਂ ਨੂੰ ਵੰਡਿਆ 1 ਲੱਖ 66 ਹਜ਼ਾਰ ਰੁਪਏ ਦਾ ਬੋਨਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ:
ਪਸ਼ੂ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਸ਼ੂਆਂ ਲਈ ਮਿਆਰੀ ਫੀਡ ਮਿਲਣੀ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਪਸ਼ੂ ਫੀਡ ਸਬੰਧੀ ਵਿਸ਼ੇਸ਼ ਐਕਟ ਵੀ ਲਿਆਂਦਾ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪਿੰਡ ਮੱਛਲੀ ਕਲਾਂ ਵਿੱਚ ‘ਦ ਸਹਿਕਾਰੀ ਦੁੱਧ ਸਭਾ ਮੱਛਲੀ ਕਲਾਂ ਦੇ 45 ਮੈਂਬਰਾਂ ਨੂੰ 1 ਲੱਖ 66 ਹਜ਼ਾਰ ਰੁਪਏ ਦਾ ਬੋਨਸ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਸੂਬੇ ਵਿੱਚ ਦੁੱਧ ਦੀ ਉਤਪਾਦਕਤਾ ਵਧਾਉਣ ਲਈ ਸਰਕਾਰ ਵੱਲੋਂ ਨਵੀਂ ਤਕਨੀਕਾਂ ਲਿਆਂਦੀਆਂ ਜਾ ਰਹੀਆਂ ਹਨ ਅਤੇ ਪਸ਼ੂਆਂ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਵੱਡੇ ਪੱਧਰ ’ਤੇ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜ ਕੇ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਤਹਿਤ ਪਸ਼ੂ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਤੌਰ ’ਤੇ ਸਿਖਲਾਈ ਕੈਂਪ ਵੀ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦਿਨ-ਰਾਤ ਇਕ ਕਰਕੇ ਸੂਬੇ ਵਿੱਚ ਪਸ਼ੂ ਪਾਲਣ ਅਤੇ ਡੇਅਰੀ ਦੇ ਖੇਤਰ ਨੂੰ ਪ੍ਰਫੁੱਲਤ ਕਰਨ ਲਈ ਕੰਮ ਕਰ ਰਹੇ ਹਨ। ਜਿਸ ਦੇ ਵੱਡੇ ਪੱਧਰ ਉੱਤੇ ਸਾਰਥਕ ਸਿੱਟੇ ਵੀ ਨਿਕਲ ਰਹੇ ਹਨ।
ਸ੍ਰੀ ਮੱਛਲੀ ਕਲਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਈ.ਐਸ.ਆਈ ਮਾਰਕਾ ਫੀਡ ਹੀ ਖਰੀਦਣ ਤਾਂ ਜੋ ਪਸ਼ੂਆਂ ਨੂੰ ਸਹੀ ਖੁਰਾਕ ਮਿਲੇ ਅਤੇ ਪਸ਼ੂ ਸਿਹਤਮੰਦ ਰਹਿਣ ਦੇ ਨਾਲ ਨਾਲ ਚੰਗਾ ਦੁੱਧ ਦੇਣ। ਇਸ ਮੌਕੇ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਊਧਮ ਸਿੰਘ, ਮੈਨੇਜਰ ਫੀਡ ਅਤੇ ਫੋਡਰ ਜਗਸੀਰ ਸਿੰਘ, ਪ੍ਰਕਿਉਰਮੈਂਟ ਮੈਨੇਜਰ ਗੁਰਦੇਵ ਸਿੰਘ, ਡਿਪਟੀ ਮੈਨੇਜਰ ਦਰਸ਼ਨ ਸਿੰਘ, ਡਾ. ਅੰਮ੍ਰਿਤਪਾਲ ਸਿੰਘ, ਡਾ. ਮਨਜੀਤ ਸਿੰਘ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਮਨਜੀਤ ਸਿੰਘ, ਸਹਿਕਾਰੀ ਸਭਾ ਦੇ ਪ੍ਰਧਾਨ ਨੇਤਰਪਾਲ ਰਾਣਾ, ਸਕੱਤਰ ਧਰਮਿੰਦਰ ਰਾਣਾ, ਸਹਿਕਾਰੀ ਸਭਾ ਗਿੱਦੜਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਭੱਪਾ, ਅਮਰੀਕ ਸਿੰਘ ਮੱਛਲੀ ਕਲਾਂ, ਅਮਰੀਕ ਸਿੰਘ ਮੱਛਲੀ ਖੁਰਦ, ਚੌਧਰੀ ਜਗਪਾਲ ਸਿੰਘ, ਚੌਧਰੀ ਹਰਨੇਕ ਮੇਸ਼ੀ, ਚੌਧਰੀ ਮਾਨਚੰਦ ਰਾਣਾ, ਗੁਰਬਖਸ਼ ਸਿੰਘ, ਪਰਮਜੀਤ ਸਿੰਘ ਖਾਨ ਅਤੇ ਸਭਾ ਦੇ ਹੋਰ ਮੈਂਬਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…