Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਸੂਬੇ ਅੰਦਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਪੱਧਰ ’ਤੇ ਕਰ ਰਹੀ ਹੈ ਯਤਨ: ਸਿੱਧੂ ਪਿੰਡ ਬਾਕਰਪੁਰ ਵਿੱਚ 38ਵਾਂ ਸਾਲਾਨਾ ਕੁਸ਼ਤੀ ਦੰਗਲ ਸਮਾਪਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ: ਇੱਥੋਂ ਦੇ ਨਜ਼ਦੀਕੀ ਪੈਂਦੇ ਪਿੰਡ ਬਾਕਰਪੁਰ ਵਿਖੇ ਬੈਦਵਾਣ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 38ਵਾਂ ਸਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ। ਇਸ ਮੌਕੇ ਕੁਸ਼ਤੀ ਦੇ ਹੋਏ ਗਹਿਗੱਚ ਅਤੇ ਰੌਮਾਂਚਕ ਮੁਕਾਬਲਿਆਂ ਨੂੰ ਵੱਡੀ ਗਿਣਤੀ ਵਿੱਚ ਹਜਾਰਾਂ ਦਰਸ਼ਕਾਂ ਵੱਲੋਂ ਬੜੀ ਰੀਝ ਨਾਲ ਅਨੰਦ ਮਾਣਿਆਂ। ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਝੰਡੀ ਦੀ ਕੁਸ਼ਤੀ ਦੇ ਮੁਕਾਬਲੇ ਦੌਰਾਨ ਪਹਿਲਵਾਨਾਂ ਦੀ ਹੱਥਜੋੜੀ ਕਰਵਾ ਕੇ ਕੁਸ਼ਤੀ ਵੀ ਸ਼ੁਰੂ ਕਰਵਾਈ। ਵਿਧਾਇਕ ਸ੍ਰੀ ਸਿੱਧੂ ਨੇ ਕਲੱਬ ਨੂੰ ਆਪਣੇ ਵੱਲੋਂ 11 ਹਜ਼ਾਰ ਰੁਪਏ ਦੀ ਮਾਲੀ ਮਦਦ ਭੇਟ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਕੁਸ਼ਤੀ ਦੰਗਲ ਪੰਜਾਬ ਦੀ ਪੁਰਾਤਨ ਅਤੇ ਵਿਰਾਸਤੀ ਖੇਡ ਅਤੇ ਆਮ ਲੋਕਾਂ ਨੂੰ ਭਾਈਚਾਰਕ ਸਾਂਝ ਅਤੇ ਪਿਆਰ ਦੀ ਲੜੀ ਵਿੱਚ ਪਰੋ ਕੇ ਰੱਖਦੀ ਹੈ। ਉਨ੍ਹਾਂ ਇਹ ਕੁਸ਼ਤੀ ਦੰਗਲ ਕਰਵਾਉਣ ਲਈ ਕਲੱਬ ਅਤੇ ਨਗਰ ਨਿਵਾਸੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਪੱਧਰ ’ਤੇ ਯਤਨ ਕਰ ਰਹੀ ਹੈ। ਖਿਡਾਰੀਆਂ ਦੀ ਸਹੂਲਤਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਖੇਡਾਂ ਵਿੱਚ ਦੇਸ਼ ਅਤੇ ਸੂਬੇ ਦਾ ਨਾਂ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਅਤੇ ਮਾਲੀ ਮਦਦ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ । ਕੁਸ਼ਤੀ ਦੰਗਲ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਮਗਲੇਸ਼ਵਰ ਸ਼ਰਮਾ ਨੇ ਦੱਸਿਆ ਕਿ ਕੁਸ਼ਤੀ ਦੰਗਲ ਦੌਰਾਨ ਤਕਰੀਬਨ ਦੋ ਸੌ ਪਹਿਲਵਾਨਾਂ ਵੱਲੋਂ ਹਿੱਸਾ ਲਿਆ ਗਿਆ। ਇਕੱਤਰ ਹਜ਼ਾਰ ਰੁਪਏ ਦੀ ਝੰਡੀ ਦੀ ਕੁਸ਼ਤੀ ਕਮਲਜੀਤ ਡੂਮਛੇੜੀ ਅਤੇ ਗੌਰਵ ਮਾਛੀਵਾੜਾ ਦਰਮਿਆਨ ਗਹਿਗੱਚ ਮੁਕਾਬਲੇ ਦੌਰਾਨ ਬਰਾਬਰ ਰਹੀ। ਇਸ ਮੌਕੇ ਸਮਾਜ ਸੇਵੀ ਆਗੂ ਬਹਾਲ ਸਿੰਘ ਗਿੱਲ, ਜਗਤਾਰ ਸਿੰਘ, ਹਰਦੀਪ ਸਿੰਘ ਮੋਗਰ, ਰਣਜੀਤ ਸਿੰਘ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਧਰਮਪਾਲ ਸਿੰਘ, ਚਰਨ ਸਿੰਘ ਪੰਚ, ਅਜਾਇਬ ਸਿੰਘ ਪੰਚ, ਦਵਿੰਦਰ ਸਿੰਘ ਬੈਦਵਾਣ, ਜਤਿੰਦਰ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ, ਹਰੀ ਸਿੰਘ, ਰਾਜਾ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਦਰਸ਼ਕ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ