ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦਿਆਂ ’ਤੇ ਪੰਜਾਬ ਸਰਕਾਰ ਤੇ ਪ੍ਰਾਈਵੇਟ ਕਾਲਜਾਂ ਦੇ ਪ੍ਰਬੰਧਕਾਂ ਦੀ ਮੀਟਿੰਗ ਹੋਈ

ਪ੍ਰਾਈਵੇਟ ਕਾਲਜਾਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ 309 ਕਰˉੜ ਰੁਪਏ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ’ਤੇ ਜ਼ੋਰ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਭਵਿੱਖ ਲਈ ਕਾਫ਼ੀ ਚਿੰਤਤ: ਮੁੱਖ ਮੰਤਰੀ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਪੰਜਾਬ ਸਰਕਾਰ ਨੇ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦਿਆਂ ਦੇ ਹੱਲ ਲਈ ਸੰਯੁਕਤ ਐਸˉਸੀਏਸ਼ਨ ਆਫ਼ ਕਾਲਜਿਜ਼ (ਜੈਕ) ਦੇ ਪ੍ਰਮੁੱਖ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਜਿਸ ਵਿੱਚ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਸਮੇਤ ਪ੍ਰਾਈਵੇਟ ਕਾਲਜਾਂ ਦੀ ਸੰਸਥਾ ਦੇ ਦਰਜਨ ਤੋਂ ਵੱਧ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਿਰਕਤ ਕੀਤੀ। ਕਮੇਟੀ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤਕਨੀਕੀ ਸਿੱਖਿਆ ਤੇ ਉਦਯˉਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ, ਉਚੇਰੀ ਸਿੱਖਿਆ ਮੰਤਰੀ ਤ੍ਪਿਤ ਰਾਜਿੰਦਰ ਸਿੰਘ ਬਾਜਵਾ, ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸˉਤ ਅਤੇ ਸੰਸਦੀ ਸਕੱਤਰ ਰਾਜ ਕੁਮਾਰ ਵੇਰਕਾ ਸ਼ਾਮਲ ਸਨ।
ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਜਸਪਾਲ ਸਿੰਘ, ਕੇਏਪੀ ਸਿਨਹਾ, ਅਨੁਰਾਗ ਵਰਮਾ, ਮਾਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਸੌਰਵ ਰਾਜ ਵੀ ਕਮੇਟੀ ਦਾ ਹਿੱਸਾ ਸਨ। ਇਸ ਤˉ ਇਲਾਵਾ ਐਮਆਰਐਸਪੀਟੀਯੂ, ਪੰਜਾਬੀ ਯੂਨੀਵਰਸਿਟੀ ਅਤੇ ਦੂਜੀ ਯੂਨੀਵਰਸਿਟੀਆਂ ਦੇ ਉਪ ਕੁਲਪਤੀ ਵੀ ਮੌਜੂਦ ਸਨ। ਜੈਕ ਦੇ ਚੀਫ਼ ਪੈਟਰਨ ਸਤਨਾਮ ਸਿੰਘ ਸੰਧੂ, ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਪ੍ਰਧਾਨ ਜਗਜੀਤ ਸਿੰਘ, ਕˉ-ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਵੱਖ-ਵੱਖ ਮੁੱਦੇ ਚੁੱਕੇ ਅਤੇ ਉਨ੍ਹਾਂ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ।
ਮੀਟਿੰਗ ਵਿੱਚ ਜੈਕ ਦੇ ਆਗੂਆਂ ਨੇ ਕੇਂਦਰ ਸਰਕਾਰ ਭੇਜੇ ਗਏ ਪੋਸਟ ਮੈਟ੍ਰਿਕ ਸਕਾਲਰਸ਼ਿਪ 309 ਕਰˉੜ ਰੁਪਏ ਦਹੀ ਬਕਾਇਆ ਰਾਸ਼ੀ ਤੁਰੰਤ ਰਿਲੀਜ਼ ਕਰਨ ਦੀ ਮੰਗ ਕੀਤੀ। ਉਨ੍ਹਾਂ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਦੀ 2017-18, 2018-19 ਅਤੇ 2019-20 ਦੀ ਬਕਾਇਆ ਰਾਸ਼ੀ 1850 ਕਰˉੜ ਵੀ ਫੌਰੀ ਤੌਰ ’ਤੇ ਅਦਾਇਗੀ ਕਰਨ ਦੀ ਅਪੀਲ ਕੀਤੀ ਅਤੇ 9 ਫੀਸਦੀ ਵਿਆਜ ਕਟੌਤੀ ਅਤੇ ਫੀਸ ਕੈਪਿੰਗ ਮੁੱਦੇ ਨੂੰ ਸੁਲਝਾਉਣ ’ਤੇ ਜ਼ੋਰ ਦਿੱਤਾ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜੈਕ ਦੇ ਕˉ-ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਭਰˉਸਾ ਦਿੱਤਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਭਵਿੱਖ ਲਈ ਕਾਫੀ ਚਿੰਤਤ ਹੈ। ਉਨ੍ਹਾਂ 31 ਮਾਰਚ ਤˉਂ ਪਹਿਲਾਂ ਪਹਿਲਾਂ 309 ਕਰˉੜ ਰੁਪਏ ਜਾਰੀ ਕਰਨ ਦਾ ਭਰˉਸਾ ਦਿੱਤਾ। ਨਾਲ ਹੀ ਇਹ ਵੀ ਆਖਿਆ ਕਿ 2017-18, 2018-19 ਅਤੇ 2019-20 ਦੇ 40 ਫੀਸਦੀ ਬਕਾਇਆ ਰਾਸ਼ੀ ਦਾ ਵੀ ਭੁਗਤਾਨ ਕਰ ਦਿੱਤਾ ਜਾਵੇਗਾ। ਫੀਸ ਕੈਪਿੰਗ ਦੇ ਮਸਲੇ ਦੇ ਹੱਲ ਲਈ ਜੈਕ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਡਾ. ਅੰਸ਼ੂ ਕਟਾਰੀਆ ਨੂੰ ਵਿਸ਼ੇਸ਼ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ। ਇਹ ਕਮੇਟੀ ਉਕਤ ਮਸਲੇ ਨੂੰ 7 ਦਿਨਾਂ ਦੇ ਅੰਦਰ-ਅੰਦਰ ਸੁਲਝਾ ਲਵੇਗੀ।
ਜੈਕ ਮੈਂਬਰ ਮਨਜੀਤ ਸਿੰਘ, ਚਰਨਜੀਤ ਸਿੰਘ ਵਾਲੀਆ, ਸਰਪ੍ਰਸਤ, ਜੈਕ ਨਿਰਮਲ ਸਿੰਘ, ਮੀਤ ਪ੍ਰਧਾਨ, ਜਸਨੀਕ ਸਿੰਘ, ਡਾ. ਸਤਵਿੰਦਰ ਸਿੰਘ ਸੰਧੂ, ਜਨਰਲ ਸਕੱਤਰ ਸੁਖਮੰਦਰ ਸਿੰਘ ਚੱਠਾ, ਵਿੱਤ ਸਕੱਤਰ ਸ਼ਿਮਾਂਸ਼ੂ ਗੁਪਤਾ ਅਤੇ ਸਕੱਤਰ ਰਜਿੰਦਰ ਸਿੰਘ ਧਨˉਆ ਵਫ਼ਦ ਦਾ ਹਿੱਸਾ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…