ਪੰਜਾਬ ਸਰਕਾਰ ਗੁਆਂਢੀ ਰਾਜਾਂ ਦੇ ਮੁਕਾਬਲੇ ਚਾਰ ਗੁਣਾ ਵੱਧ ਵਸੂਲ ਰਹੀ ਹੈ ਬਿਜਲੀ ਦੇ ਬਿੱਲ: ਧਨੋਆ

ਆਮ ਲੋਕਾਂ ਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ:
ਸਮਾਜ ਸੇਵੀ ਆਗੂ ਤੇ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਦੀ ਬਦ-ਇੰਤਜ਼ਾਮੀ ਕਾਰਨ ਆਮ ਲੋਕਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਲੋਕਾਂ ਤੋਂ ਚਾਰ ਗੁਣਾ ਵੱਧ ਬਿਜਲੀ ਬਿੱਲ ਅਤੇ ਗਮਾਡਾ ਪਾਣੀ ਸਪਲਾਈ ਦੇ ਸਾਢੇ ਪੰਜ ਗੁਣਾ ਵੱਧ ਬਿੱਲ ਵਸੂਲੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਬਿਜਲੀ ਦੇ ਰੇਟ 2.29 ਰੁਪਏ ਪ੍ਰਤੀ ਯੂਨਿਟ ਹਨ। ਚੰਡੀਗੜ੍ਹ ਵਿੱਚ ਬਿਜਲੀ ਦੇ ਰੇਟ 4.15 ਰੁਪਏ ਪ੍ਰਤੀ ਯੂਨਿਟ ਹਨ। ਹਿਮਾਚਲ ਵਿੱਚ ਬਿਜਲੀ ਦੇ ਰੇਟ 2.69 ਰੁਪਏ ਪ੍ਰਤੀ ਯੂਨਿਟ ਹਨ ਪ੍ਰੰਤੂ ਪੰਜਾਬ ਵਿੱਚ ਬਿਜਲੀ ਦੇ ਰੇਟ 7.89 ਰੁਪਏ ਪ੍ਰਤੀ ਯੂਨਿਟ ਵਸੂਲੇ ਜਾ ਰਹੇ ਹਨ।
ਸ੍ਰੀ ਧਨੋਆ ਨੇ ਕਿਹਾ ਕਿ ਸਰਕਾਰਾਂ ਦੀ ਆਪਣੀ ਫਜ਼ੂਲ ਖ਼ਰਚੀ ਅਤੇ ਇੰਤਜ਼ਾਮ ਕਾਬੂ ਤੋਂ ਬਾਹਰ ਹਨ ਪਰ ਇਨ੍ਹਾਂ ਖ਼ਰਚਿਆਂ ਦਾ ਬੋਝ ਕਿਸੇ ਨਾ ਕਿਸੇ ਰੂਪ ਵਿੱਚ ਆਮ ਲੋਕਾਂ ’ਤੇ ਪਾਇਆ ਜਾ ਰਿਹਾ ਹੈ। ਜਿਸ ਕਰਕੇ ਆਮ ਆਦਮੀ ਦੇ ਘਰ ਦਾ ਬਜਟ ਬੁਰੀ ਤਰ੍ਹਾਂ ਹਿੱਲ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਹੋਰ ਜ਼ਰੂਰੀ ਸੇਵਾਵਾਂ ਕਹਿਣ ਤੋਂ ਭਾਵ ਹਰ ਪਾਸਿਓਂ ਜਨਤਾ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕ ਸਰਕਾਰਾਂ ਦੀਆਂ ਇਨ੍ਹਾਂ ਜ਼ਿਆਦਤੀਆਂ ਨੂੰ ਲੰਮੇ ਸਮੇਂ ਤੋਂ ਸਹਿੰਦੇ ਆ ਰਹੇ ਹਨ ਅਤੇ ਸੁਣਵਾਈ ਨਾ ਹੋਣ ਕਰਕੇ ਲੋਕ ਹੁਣ ਆਪਣੇ ਹੱਕਾਂ ਤੋਂ ਅਵੇਸਲੇ ਅਤੇ ਨਿੱਸਲ ਹੋ ਗਏ ਹਨ। ਜਿਸ ਦਾ ਸਰਕਾਰਾਂ ਵੱਲੋਂ ਲਗਾਤਾਰ ਫਾਇਦਾ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਿਆਸੀ ਪਾਰਟੀਆਂ ਦੀਆਂ ਚਲਾਕੀਆਂ ਦਾ ਸ਼ਿਕਾਰ ਹੋ ਕੇ ਆਪਣੇ ਅਸਲ ਮੁੱਦਿਆਂ ਤੋਂ ਭਟਕ ਗਏ ਹਨ। ਨੌਜਵਾਨਾਂ ਨੂੰ ਰਾਜਸੀ ਪਾਰਟੀਆਂ ਆਪਣੇ ਸੌੜੇ ਅਤੇ ਨਿੱਜੀ ਹਿੱਤਾਂ ਲਈ ਵਰਤ ਰਹੀਆਂ ਹਨ ਜੋ ਕਿ ਸਭ ਤੋਂ ਖਤਰਨਾਕ ਰੁਝਾਨ ਹੈ। ਉਨ੍ਹਾਂ ਆਮ ਲੋਕਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਇਸ ਵਰਤਾਰੇ ਨੂੰ ਸਮਝਣ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…