Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮੰਗਣ ਤੋਂ ਹੱਥ ਪਿੱਛੇ ਖਿੱਚੇ, ਬੇਸਿੱਟਾ ਰਹੀ ਮੀਟਿੰਗ ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਸੂਬਾ ਪੱਧਰੀ ਧਰਨਾ 37ਵੇਂ ਦਿਨ ਵਿੱਚ ਦਾਖ਼ਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ: ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦੇ ਮੈਂਬਰਾਂ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਪੰਜਾਬ ਸਰਕਾਰ ਨੇ ਲਗਪਗ ਆਪਣਹ ਪੱਲਾ ਝਾੜ ਲਿਆ ਹੈ ਅਤੇ ਉੱਚ ਅਧਿਕਾਰੀ ਪਹਿਲੀਆਂ ਮੀਟਿੰਗਾਂ ਵਿੱਚ ਦਿੱਤੇ ਭਰੋਸੇ ਤੋਂ ਮੁੱਨਕਰ ਹੁੰਦੇ ਨਜ਼ਰ ਆਏ ਹਨ। ਅੱਜ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕੱਚੇ ਅਧਿਆਪਕਾਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਵੀਰਪਾਲ ਕੌਰ ਸਿਧਾਣਾ ਤੇ ਜਸਵੰਤ ਸਿੰਘ ਪੰਨੂ ਸ਼ਾਮਲ ਹੋਏ ਜਦੋਂਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਮੀਟਿੰਗ ਤੋਂ ਦੂਰ ਰਹੇ। ਇਹ ਮੀਟਿੰਗ ਵੀ ਬੇਸਿੱਟਾ ਰਹੀ। ਜਿਸ ਕਾਰਨ ਅਧਿਆਪਕਾਂ ਦੇ ਮਨਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ। ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਲੜੀਵਾਰ ਧਰਨਾ ਵੀਰਵਾਰ ਨੂੰ 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਇਸ ਮੌਕੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ ਅਤੇ ਮੀਟਿੰਗ ਵਿੱਚ ਹਾਜ਼ਰ ਉੱਚ ਅਧਿਕਾਰੀ ਪਹਿਲੀਆਂ ਮੀਟਿੰਗਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਵਧਾਉਣ ਅਤੇ ਵਿਚਲਾ ਰਾਹ ਲੱਭਣ ਦੇ ਵਾਅਦੇ ਤੋਂ ਵੀ ਮੁਕਰ ਗਏ ਹਨ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਸਪੱਸ਼ਟ ਕਹਿ ਦਿੱਤਾ ਹੈ ਕਿ ਨਾ ਹੋਰ ਅਸਾਮੀਆਂ ਵਧਾਈਆਂ ਜਾਣਗੀਆਂ ਅਤੇ ਨਾ ਹੀ ਨੇੜ ਭਵਿੱਖ ਵਿੱਚ ਨਵੀਂ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਾਥੀ ਮੰਤਰੀਆਂ ਨੂੰ ਪੰਜਾਬ ਅਤੇ ਮੁਲਾਜ਼ਮਾਂ ਦਾ ਰੱਤੀ ਭਰ ਵੀ ਚਿੰਤਾ ਨਹੀਂ ਹੈ, ਬਸ ਇਹ ਸਾਰੇ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹੋਏ ਹਨ। ਆਗੂਆਂ ਨੇ ਕਿਹਾ ਕਿ ਉੱਚ ਅਧਿਕਾਰੀ ਆਪਣੇ ਮੁਤਾਬਕ ਸਰਕਾਰ ਨੂੰ ਚਲਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਜਦੋਂ ਕਾਂਗਰਸੀ ਵੋਟਾਂ ਮੰਗਣ ਆਉਣਗੇ ਤਾਂ ਮੁਲਾਜ਼ਮ ਵਰਗ ਉਨ੍ਹਾਂ ਦੇ ਅੱਗੇ ਠੋਸ ਤਰੀਕੇ ਨਾਲ ਇਹ ਸ਼ਰਤ ਰੱਖੇਗਾ ਕਿ ਉਹ ਵੋਟਾਂ ਮੰਗਣ ਸਮੇਂ ਆਪਣੇ ਨਾਲ ਉੱਚ ਅਧਿਕਾਰੀਆਂ ਨੂੰ ਜ਼ਰੂਰ ਨਾਲ ਲੈ ਕੇ ਆਉਣ। ਉਨ੍ਹਾਂ ਐਲਾਨ ਕੀਤਾ ਕਿ ਕੱਚੇ ਅਧਿਆਪਕ ਹੁਣ ਚੁੱਪ ਕਰਕੇ ਨਹੀਂ ਬੈਠਣਗੇ, ਸਗੋਂ ਆਪਣਾ ਸੰਘਰਸ਼ ਹੋਰ ਜ਼ਿਆਦਾ ਤਿੱਖਾ ਕਰਨਗੇ। ਇਸ ਸਬੰਧੀ ਜਲਦੀ ਹੀ ਸਾਰਿਆਂ ਦੀ ਸਲਾਹ ਨਾਲ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ