nabaz-e-punjab.com

ਪੰਜਾਬ ਸਰਕਾਰ ਵੱਲੋਂ ‘ਦਿ ਪੰਜਾਬ ਨਿਊਜ਼ ਵੈੱਬ ਚੈਨਲ ਪਾਲਿਸੀ-2021’ ਨੋਟੀਫਾਈ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 6 ਅਪ੍ਰੈਲ:
ਪੰਜਾਬ ਸਰਕਾਰ ਨੇ ਨਿਊਜ਼ ਵੈਬ ਚੈਨਲਾਂ ਨੂੰ ਸੂਚੀਬੱਧ ਕਰਨ ਲਈ ‘ਦਿ ਪੰਜਾਬ ਨਿਊਜ਼ ਵੈੱਬ ਚੈਨਲ ਪਾਲਿਸੀ, 2021’ ਨੋਟੀਫਾਈ ਕੀਤੀ ਹੈ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਸਮੇਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਪ੍ਰਚਾਰ ਲਈ ਅਜੋਕੇ ਯੁੱਗ ਦੇ ਇਨਾਂ ਮੰਚਾਂ ਦੀ ਢੁੱਕਵੀਂ ਵਰਤੋਂ ਕੀਤੀ ਜਾਵੇ। ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਯੂਟਿਊਬ ‘ਤੇ ਚੱਲ ਰਹੇ ਨਿਊਜ਼ ਚੈਨਲਾਂ ਨੂੰ ਇਸ ਨੀਤੀ ਤਹਿਤ ਕਵਰ ਕੀਤਾ ਜਾਵੇਗਾ। ਬੁਲਾਰੇ ਨੇ ਕਿਹਾ ਕਿ ਨੀਤੀ ਦੀਆਂ ਹੋਰ ਸ਼ਰਤਾਂ ਤੇ ਨਿਯਮਾਂ ਤੋਂ ਇਲਾਵਾ ਪੰਜਾਬ ਅਧਾਰਤ ਨਿਊਜ਼ ਚੈਨਲ ਜਿਹਨਾਂ ਵਿੱਚ ਮੁੱਖ ਤੌਰ ‘ਤੇ 70 ਫੀਸਦੀ ਖ਼ਬਰਾਂ ਪੰਜਾਬ ਨਾਲ ਸਬੰਧਤ ਹੁੰਦੀਆਂ ਹਨ ਸੂਚਬੱਧ ਕਰਨ ਲਈ ਵਿਚਾਰੇ ਜਾਣਗੇ ।
ਬੁਲਾਰੇ ਨੇ ਅੱਗੇ ਕਿਹਾ ਕਿ ਂਿੲਸ ਨੀਤੀ ਤਹਿਤ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਲੋਂ ਸੂਚੀਬੱਧ ਕੀਤੇ ਜਾਣ ਵਾਲੇ ਚੈਨਲ ਸਿਰਫ ਰਾਜਨੀਤਕ ਇੰਟਰਵਿਊਆਂ ਜਾਂ ਖਬਰਾਂ, ਡੇਲੀ ਨਿਊਜ਼ ਬੁਲੇਟਿਨ, ਬਹਿਸ ਜਾਂ ਵਿਚਾਰ ਵਟਾਂਦਰੇ ਵਿਸ਼ੇਸ਼ ਕਰਕੇ ਸੰਪਾਦਕੀ ਇੰਟਰਵਿਊਆਂ ਅਤੇ ਪੰਜਾਬ ਸਬੰਧੀ ਖਬਰਾਂ ਦੌਰਾਨ ਹੀ ਸਰਕਾਰੀ ਇਸ਼ਤਿਹਾਰ ਪ੍ਰਦਰਸ਼ਿਤ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਕੋਲ ਅਖਬਾਰ, ਸੈਟੇਲਾਈਟ ਟੀ.ਵੀ ਚੈਨਲਾਂ, ਰੇਡੀਓ ਚੈਨਲਾਂ ਅਤੇ ਵੈਬਸਾਈਟਾਂ ਲਈ ਇਕ ਇਸ਼ਤਿਹਾਰ ਨੀਤੀਆਂ ਪਹਿਲਾਂ ਹੀ ਮੌਜੂਦ ਹਨ। ਇਹ ਨਵੀਂ ਨੀਤੀ ਮੌਜੂਦਾ ਰੁਝਾਨ ਅਤੇ ਫੇਸਬੁੱਕ ਅਤੇ ਯੂਟਿਊਬ ਚੈਨਲਾਂ ਦੀ ਵਿਆਪਕ ਉਪਲਬਧਤਾ ਦੇ ਮੱਦੇਨਜ਼ਰ ਲਿਆਂਦੀ ਗਈ ਹੈ। ਇਸ ਨਾਲ ਸੂਬਾ ਸਰਕਾਰ ਨੂੰ ਵਧੇਰੇ ਲੋਕਾਂ ਤੱਕ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਫੈਲਾਉਣ ਵਿੱਚ ਹੋਰ ਮਦਦ ਮਿਲੇਗੀ। ਨੀਤੀ ਸਬੰਧੀ ਵਿਸਥਿਾਰਤ ਨਿਯਮ ਅਤੇ ਸ਼ਰਤਾਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਜਾਂ ਵਿਭਾਗ ਦੀ ਵੈਬਸਾਈਟ ਤੋਂ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…