Nabaz-e-punjab.com

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪ੍ਰਾਚੀਨ ਕਲਾ ਕੇਂਦਰ ਵਿੱਚ ਮਨਾਇਆ ਪੈਨਸ਼ਨਰਜ਼ ਦਿਵਸ

ਮੁਲਾਜ਼ਮ ਸੰਘਰਸ਼ ਵਿੱਚ ਯੋਗਦਾਨ ਲਈ 15 ਉੱਘੀਆਂ ਸ਼ਖ਼ਸੀਅਤਾਂ ਦਾ ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ:
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਵੱਲੋਂ ਐਤਵਾਰ ਨੂੰ ਇੱਥੋਂ ਦੇ ਪ੍ਰਾਚੀਨ ਕਲਾ ਕੇਂਦਰ ਸੈਕਟਰ-71 ਵਿੱਚ ਪੈਨਸ਼ਨਰਜ਼ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਮੁਹਾਲੀ ਸਮੇਤ ਖਰੜ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਚੰਡੀਗੜ੍ਹ ਤੋਂ ਹੋਰਨਾਂ ਨੇੜਲੇ ਇਲਾਕਿਆਂ ’ਚੋਂ ਵੱਡੀ ਗਿਣਤੀ ਵਿੱਚ ਪੈਨਸ਼ਨਰਜ਼ ਸ਼ਾਮਲ ਹੋਏ। ਸਮਾਰੋਹ ਦੀ ਪ੍ਰਧਾਨਗੀ ਪੰਜਾਬ ਰਾਜ ਪੈਨਸ਼ਨਰਜ਼ ਮਹਾ ਸੰਘ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਕੀਤੀ।
ਇਸ ਮੌਕੇ ਪ੍ਰੇਮ ਸਾਗਰ ਸ਼ਰਮਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਚੇਅਰਮੈਨ ਸੱਜਣ ਸਿੰਘ, ਪੰਜਾਬ ਤੇ ਯੂਟੀ ਐਂਪਲਾਈਜ਼ ਜੁਆਇੰਟ ਐਕਸ਼ਨ ਕਮੇਟੀ ਦੇ ਸਕੱਤਰ ਕਰਤਾਰ ਸਿੰਘ ਪਾਲ, ਪੰਜਾਬ ਤੇ ਹਰਿਆਣਾ ਰਿਟਾਇਰਡ ਅਕਾਊਂਟਸ ਤੇ ਆਡਿਟ ਆਫ਼ੀਸਰਜ਼ ਐਸੋਸੀਏਸ਼ਨ ਦੇ ਚੇਅਰਮੈਨ ਏ.ਐਨ. ਸ਼ਰਮਾ, ਸਾਬਕਾ ਜਨਰਲ ਸਕੱਤਰ ਦਲਬਾਰਾ ਸਿੰਘ ਚਾਹਲ ਨੇ ਪੈਨਸ਼ਨਰਜ਼ ਦਿਵਸ ਦੀ ਇਤਿਹਾਸਕ ਮਹੱਤਤਾ ’ਤੇ ਰੌਸ਼ਨੀ ਪਾਉਂਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਡੀ.ਐਸ. ਨਕਾਰਾ ਤੇ ਹੋਰ ਬਨਾਮ ਭਾਰਤ ਸਰਕਾਰ ਦੇ ਕੇਸ ਵਿੱਚ 17 ਦਸੰਬਰ 1982 ਨੂੰ ਇੱਕ ਇਤਿਹਾਸਕ ਫੈਸਲਾ ਸੁਣਾਉਂਦਿਆਂ ਕਿਹਾ ਸੀ ਕਿ ਪੈਨਸ਼ਨ ਨਾ ਤਾਂ ਕੋਈ ਬਖ਼ਸ਼ੀਸ਼ ਹੈ, ਤੇ ਨਾ ਹੀ ਕੋਈ ਖ਼ੈਰਾਤ ਹੈ, ਜਿਹੜੀ ਸਰਕਾਰ ਦੀ ਮਨਮਰਜ਼ੀ ਦੀ ਮੁਥਾਜ ਹੋਵੇ। ਉਨ੍ਹਾਂ ਕਿਹਾ ਕਿ ਪੈਨਸ਼ਨ ਨਾ ਹੀ ਕੋਈ ਤਰਸ ਸਹਾਇਤਾ ਰਾਸੀ ਹੈ, ਸਗੋਂ ਪਿਛਲੀ ਸੇਵਾ ਨਿਭਾਉਣ ਦੇ ਇਵਜ਼ ਵਜੋਂ ਦਿੱਤੀ ਜਾਣ ਵਾਲੀ ਰਾਸੀ ਹੈ। ਇਹ ਉਨ੍ਹਾਂ ਲੋਕਾਂ ਨੂੰ ਸਮਾਜਿਕ, ਆਰਥਿਕ ਨਿਆਂ ਮੁਹੱਈਆ ਕਰਵਾਉਣ ਵਾਲਾ ਇੱਕ ਸਮਾਜਿਕ ਭਲਾਈ ਦਾ ਕਦਮ ਹੈ। ਇਸ ਲਈ ਬੁਢਾਪੇ ਵਿੱਚ ਉਨ੍ਹਾਂ ਨੂੰ ਖੱੁਲੇ੍ਹ ਅਸਮਾਨ ਹੇਠ ਨਿਆਸਰੇ ਨਹੀਂ ਛੱਡਿਆ ਜਾ ਸਕਦਾ।
ਸਮਾਰੋਹ ਵਿੱਚ 15 ਪੈਨਸ਼ਨਰਜ਼ ਆਗੂਆਂ ਨੂੰ ਮੁਲਾਜ਼ਮ ਸੰਘਰਸ਼ ਲਈ ਜੀਵਨ ਭਰ ਪਾਏ ਗਏ ਯੋਗਦਾਨ ਲਈ ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਅਤੇ 52 ਪੈਨਸ਼ਨਰਾਂ ਨੂੰ ਉਨ੍ਹਾਂ ਵੱਲੋਂ ਪੈਨਸ਼ਨਰਾਂ ਦੇ ਹਿੱਤਾਂ ਵਿੱਚ ਕੀਤੇ ਗਏ ਸ਼ਲਾਘਾਯੋਗ ਕੰਮਾਂ ਬਾਰੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਮੋਹਨ ਸਿੰਘ, ਰਘਬੀਰ ਸਿੰਘ ਸੰਧੂ, ਮੂਲ ਰਾਜ ਸ਼ਰਮਾ, ਜਰਨੈਲ ਸਿੰਘ, ਡਾ. ਐਨ.ਕੇ. ਕਲਸੀ, ਜਗਤਾਰ ਸਿੰਘ ਬੈਨੀਪਾਲ, ਸੁੱਚਾ ਸਿੰਘ ਕਲੌੜ, ਭਗਤ ਰਾਮ ਰੰਗਾੜਾ, ਕਰਮਚੰਦ ਡੇਰਾਬੱਸੀ, ਅਜਮੇਰ ਸਿੰਘ ਸਾਗਰ ਅਤੇ ਮਲਕੀਤ ਕੌਰ ਬਸਰਾ ਨੇ ਪੰਜਾਬ ਸਰਕਾਰ ਦੀ ਪੈਨਸ਼ਨਰ ਦੋਖੀ ਨੀਤੀ ’ਤੇ ਦੁੱਖ ਪ੍ਰਗਟ ਕਰਦੇ ਹੋਏ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਰਾਜ ਪੈਨਸ਼ਨਰਜ਼ ਦੇ ਸੰਯੁਕਤ ਫਰੰਟ ਨੂੰ ਮੀਟਿੰਗ ਲਈ ਸੱਦ ਕੇ ਕੇ ਪੈਨਸ਼ਨਰਾਂ ਦੀਆਂ ਬਕਾਇਆ ਮੰਗਾਂ ਤੁਰੰਤ ਸਵੀਕਾਰ ਕੀਤੀਆਂ ਜਾਣ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…