ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ 1 ਮਈ ਨੂੰ ਮਨਾਏਗੀ ਮਜ਼ਦੂਰ ਦਿਵਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ: ਰਘਬੀਰ ਸਿੰਘ ਸੰਧੂ ਅਤੇ ਮੋਹਨ ਸਿੰਘ ਜਨਰਲ ਸਕੱਤਰ ਨੇ ਦੱਸਿਆ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਮੀਟਿੰਗ ਲੁਧਿਆਣਾ ਵਿੱਚ ਹੋਈ ਹੈ ਅਤੇ ਉਨ੍ਹਾਂ ਨੇ ਪੰਜਾਬ ਦੀਆਂ ਸਮੂਹ ਪੈਨਸ਼ਨਰ ਐਸੋਸੀਏਸ਼ਨਾਂ/ਸੰਸਥਾਵਾਂ ਨੂੰ ਹਦਾਇਤ ਕੀਤੀ ਹੈ ਕਿ ਪੈਨਸ਼ਨਰ ਪੰਜਾਬ ਭਰ ਵਿੱਚ ਤਹਿਸੀਲ/ਜ਼ਿਲ੍ਹਾ ਪੱਧਰ ਤੇ ਇਕੱਤਰ ਹੋ ਕੇ ਆਪਣੀਆਂ ਮੰਗਾਂ ਸਬੰਧੀ ਹਲਕਾ ਵਿਧਾਇਕਾਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦੇਣ। ਇਸੇ ਕੜੀ ਵਿੱਚ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਮੁਹਾਲੀ ਵੱਲੋਂ ਮੀਟਿੰਗ ਕਰਕੇ ਇਹ ਫੈਸਲਾ ਕੀਤਾ ਗਿਆ ਹੈ ਕਿ ਪਹਿਲੀ ਮਈ 2017 ਨੂੰ ਸਵੇਰੇ 9 ਵਜੇ ਰੋਜ਼ ਗਾਰਡਨ ਦੇ ਬਾਹਰ ਐਚ.ਐਮ. ਕੁਆਟਰਾਂ ਦੇ ਸਾਹਮਣੇ ਵਿਸ਼ਾਲ ਮਈ ਦਿਵਸ ਸਮਾਰੋਹ ਕੀਤਾ ਜਾਵੇ ਅਤੇ ਮਈ ਦਿਵਸ ਦੀ ਯਾਦ ਮਨਾਉਂਦੇ ਹੋਏ ਬਲਬੀਰ ਸਿੰਘ ਸਿੱਧੂ ਹਲਕਾ ਵਿਧਾਇਕ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੱਤੇ ਜਾਣ। ਹਲਕਾ ਵਿਧਾਇਕ ਜੀ ਨੂੰ ਇਹ ਵੀ ਬੇਨਤੀ ਕੀਤੀ ਜਾਵੇਗੀ ਕਿ ਉਹ ਪਹਿਲਾਂ ਦੀ ਤਰ੍ਹਾਂ ਪੈਨਸ਼ਰਾਂ ਦੀਆਂ ਮੰਗਾਂ ਦੀ ਸਰਕਾਰ ਨਾਲ ਪੈਰਵੀ ਕਰਕੇ ਲਾਗੂ ਕਰਾਉਣ ਦੀ ਕ੍ਰਿਪਾ ਕਰਨ। ਰਘਬੀਰ ਸਿੰਘ ਸੰਧੂ ਪ੍ਰਧਾਨ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਮੁਹਾਲੀ ਨੇ ਮੁਹਾਲੀ, ਚੰਡੀਗੜ੍ਹ, ਖਰੜ ਅਤੇ ਆਸਪਾਸ ਦੇ ਸਮੂਹ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਕਿ ਸਮੂਹ ਪੈਨਸ਼ਨਰ 1 ਮਈ 2017 ਨੂੰ ਸਵੇਰੇ 9 ਵਜੇ ਰੋਜ਼ ਗਾਰਡਨ ਦੇ ਬਾਹਰ ਐਚ.ਐਮ. ਕੁਆਟਰਾਂ ਦੇ ਸਾਹਮਣੇ ਫੇਜ਼ 3ਬੀ1 ਮੁਹਾਲੀ ਵਿਖੇ ਹੁੰਮ ਹੁਮਾ ਕੇ ਪੁੱਜਣ ਦੀ ਖੇਚਲ ਕਰਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …