Nabaz-e-punjab.com

ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਲੋਕਾਂ ਨੂੰ ਲੋਕ ਸਭਾ ਚੋਣਾਂ ਦੀ ਜਿੱਤ ਦਾ ਤੋਹਫ਼ਾ ਦਿੱਤਾ: ਅਕਾਲੀ ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋਂ ਅਤੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਕੈਪਟਨ ਸਰਕਾਰ ਨੇ ਰਾਜ ਦੇ ਲੋਕਾਂ ਨੂੰ ਲੋਕ ਸਭਾ ਚੋਣਾਂ ਵਿੱਚ ਜਿੱਤਣ ਦਾ ਤੋਹਫ਼ਾ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦਰਾਂ ਵਿੱਚ ਵਾਧਾ ਤੁਰੰਤ ਵਾਪਸ ਲਿਆ ਜਾਵੇ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋਂ ਅਤੇ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿਛਲੇ ਸਵਾ ਦੋ ਸਾਲਾਂ ਵਿੱਚ 7 ਵਾਰ ਬਿਜਲੀ ਦਰਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਜਲੀ ਦਰਾਂ ਵਧਾ ਕੇ ਲੋਕਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ ਹੈ ਕਿਉਂਕਿ ਵਿਧਾਨ ਸਭਾ ਚੋਣਾਂ ਵੇਲੇ ਕਾਂਗਰਸ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਬਿਜਲੀ ਦਰਾਂ ਘੱਟ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕ ਸਭਾਂ ਚੋਣਾਂ ਵਿੱਚ ਕਾਂਗਰਸ ਨੂੰ ਜਿੱਤ ਦਿਵਾਉਣ ਬਦਲੇ ਬਿਜਲੀ ਖਪਤਕਾਰਾਂ ਨੂੰ ਇਹ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਮੁਲਾਜ਼ਮਾਂ ਦੀਆਂ ਅਦਾਇਗੀਆਂ ਕਰਨ ਤੋਂ ਇਨਕਾਰੀ ਹੈ ਅਤੇ ਦੂਜੇ ਪਾਸੇ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਲੋਕਾਂ ’ਤੇ ਆਰਥਿਕ ਬੋਝ ਪਾਇਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…