ਪੰਜਾਬ ਸਰਕਾਰ ਨੇ ਇੱਕ ਸਾਲ ਵਿੱਚ 26797 ਨੌਕਰੀਆਂ ਦਿੱਤੀਆਂ: ਅਮਨ ਅਰੋੜਾ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸਡੀਓਜ਼ ਤੇ ਤਿੰਨ ਜੇਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ:
ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ (ਪੁੱਡਾ) ਮੰਤਰੀ ਅਮਨ ਅਰੋੜਾ ਨੇ ਅੱਜ 14 ਐਸਡੀਓਜ਼ ਅਤੇ 3 ਜੇਈਜ਼ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸਬੰਧੀ ਇੱਥੋਂ ਦੇ ਮੁਹਾਲੀ ਕਲੱਬ ਫੇਜ਼-11 ਵਿੱਚ ਦੇਰ ਸ਼ਾਮ ਨਿਯੁਕਤੀ ਪੱਤਰ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਅਮਨ ਅਰੋੜਾ ਨੇ ਨਵੇਂ ਭਰਤੀ ਕੀਤੇ ਐਸਡੀਓਜ਼ ਅਤੇ ਜੇਈਜ਼ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਲਿਹਾਜ਼ਾ ਉਹ ਵੀ (ਨਵ-ਨਿਯੁਕਤ ਅਫ਼ਸਰ) ਲੋਕਾਂ ਨੂੰ ਵਧੀਆਂ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਨੂੰ ਅਪਣਾਉਣਾ ਯਕੀਨੀ ਬਣਾਉਣ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਲੋਕਪੱਖੀ ਨੀਤੀਆਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ’ਤੇ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਏ.ਕੇ. ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …