Nabaz-e-punjab.com

ਪੰਜਾਬ ਸਰਕਾਰ ਸਾਰੇ ਵਰਗਾਂ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ: ਸਿੱਧੂ

ਮਾਈ ਭਾਗੋ ਵਿੱਦਿਆ ਸਕੀਮ ਤਹਿਤ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਸਕੂਲ ਦੇ ਕਮਰਿਆਂ ਤੇ ਗਰਾਉਂਡ ਪੱਕਾ ਕਰਨ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਚੰਗੀਆਂ ਵਿੱਦਿਅਕ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸਦੇ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਵਿਖੇ ਮਾਈ ਭਾਗੋ ਵਿੱਦਿਆ ਸਕੀਮ ਤਹਿਤ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹੀ ਪਰਿਵਾਰ ਤਰੱਕੀ ਕਰ ਸਕਦਾ ਹੈ, ਜਿਸਦੇ ਮੈਂਬਰ ਪੜ੍ਹੇ-ਲਿਖੇ ਅਤੇ ਸਿਹਤਮੰਦ ਹੋਣ ਅਤੇ ਅਜਿਹੇ ਪੜ੍ਹੇ-ਲਿਖੇ ਤੇ ਤੰਦਰੁਸਤ ਵਿਅਕਤੀ ਹੀ ਸਮਾਜ ਦੇ ਨਿਰਮਾਣ ਵਿੱਚ ਉਸਾਰੂ ਯੋਗਦਾਨ ਪਾ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਵੀ ਸਿੱਖਿਅਕ ਅਤੇ ਤੰਦਰੁਸਤ ਸਮਾਜ ਦੇ ਨਿਰਮਾਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਮੌਜੂਦਾ ਸਰਕਾਰ ਵੱਲੋਂ ਰਾਜ ਵਿਚਲੇ ਵਿੱਦਿਅਕ ਅਦਾਰਿਆਂ ਨੂੰ ਜਿਥੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਕਰਵਾਈਆਂ ਜਾ ਰਹੀਆਂ ਹਨ ਉਥੇ ‘ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਦੂਰ-ਦੁਰਾਡੇ ਦੇ ਇਲਾਕੇ ਵਿੱਚ ਰਹਿੰਦੀਆਂ ਵਿਦਿਆਰਥਣਾਂ ਨੂੰ ਸਕੂਲ ਆਉਣ-ਜਾਣ ਲਈ ਮਾਈ ਭਾਗੋ ਵਿੱਦਿਆ ਸਕੀਮ ਤਹਿਤ ਸਾਈਕਲ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਤੋਂ ਆਪਣੀ ਪੜ੍ਹਾਈ ਜਾਰੀ ਰੱਖ ਸਕਣ। ਇਸੇ ਤਹਿਤ ਸਕੂਲ ਦੀਆਂ 11ਵੀਂ ਅਤੇ 12ਵੀਂ ਦੀਆਂ 42 ਵਿਦਿਆਰਥਣਾਂ ਨੂੰ ਸਾਈਕਲ ਦਿੱਤੇ ਗਏ ਹਨ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਸਮੇਂ ਦਾ ਸਦਉਪਯੋਗ ਕਰਦੇ ਹੋਏ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰ ਕੇ ਚੰਗੇ ਨਤੀਜੇ ਹਾਸਲ ਕਰਨੇ ਚਾਹੀਦੇ ਹਨ ਅਤੇ ਮੈਰਿਟ ਵਿੱਚ ਆ ਕੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸਕਲ ਦੀ ਅਧਿਆਪਕਾ ਸ਼੍ਰੀਮਤੀ ਕੁਲਦੀਪ ਕੌਰ ਨੇ ਸਟੇਜ ਦੀ ਕਾਰਵਾਈ ਬਾਖੂਬੀ ਨਿਭਾਉਂਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੱਧੂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਕੂਲ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੰਦਿਆਂ ਦੱਸਿਆ ਕਿ ਜਿਥੇ ਸਕੂਲ ਵਿੱਚ ਕਮਰਿਆਂ ਦੀ ਘਾਟ ਹੈ ਉਥੇ ਗਰਾਊਂਡ ਵੀ ਕੱਚਾ ਹੈ, ਜਿਸ ਕਾਰਨ ਮੀਂਹ ਪੈਣ ’ਤੇ ਇਥੇ ਪਾਣੀ ਜਮ੍ਹਾ ਹੋ ਜਾਂਦਾ ਹੈ। ਸ਼੍ਰੀ ਸਿੱਧੂ ਨੇ ਤੁਰੰਤ ਉਕਤ ਮੰਗਾਂ ਨੂੰ ਪ੍ਰਵਾਨ ਕਰਦਿਆਂ ਸਕੂਲ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਸ਼ਰਮਾ ਮਛਲੀਕਲਾਂ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕੌਂਸਲਰ ਜਸਵੀਰ ਸਿੰਘ ਮਣਕੂ, ਬਲਾਕ ਕਾਂਗਰਸ ਪ੍ਰਧਾਨ ਸ਼ਹਿਰੀ ਜਸਪ੍ਰੀਤ ਸਿੰਘ, ਚਮਨ ਲਾਲ, ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਫੇਜ਼-11 ਹਰਪਾਲ ਸਿੰਘ ਸੋਢੀ, ਭੁਪਿੰਦਰ ਸਿੰਘ, ਗੁਰਚਰਨ ਸਿੰਘ ਭਮਰਾ, ਸਤੀਸ਼ ਸੈਣੀ, ਜੀ.ਐਸ ਰਿਆੜ, ਕੁਲਵੰਤ ਸਿੰਘ ਕਲੇਰ, ਇੰਡਸਟ੍ਰੀਅਲ ਏਰੀਆ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੇਲ ਸਿੰਘ, ਪ੍ਰਿੰਸੀਲ ਪਰਮਜੀਤ ਕੌਰ ਸਮੇਤ ਸਕੂਲ ਦਾ ਸਾਰਾ ਸਟਾਫ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…