Share on Facebook Share on Twitter Share on Google+ Share on Pinterest Share on Linkedin ਰੋਬੋਟਿਕਸ ਟੈਕਨਾਲੋਜੀ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਮੀਲ ਪੱਥਰ ਸਥਾਪਿਤ ਦੇਸ਼ ਭਰ ’ਚੋਂ ਚੁਣੇ 100 ਵਿਦਿਆਰਥੀਆਂ ’ਚੋਂ 18 ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ’ਤੇ ਮਾਣ ਵਧਾਇਆ ਹੈ। ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਟੈਕਨਾਲੋਜੀ ਮੰਤਰਾਲੇ ਵੱਲੋਂ ਨੌਜਵਾਨ ਪੀੜ੍ਹੀ ਵਿੱਚ ਰੋਬੋਟ ਟੈਕਨਾਲੋਜੀ ਪ੍ਰਤੀ ਉਤਸ਼ਾਹ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਕਰਵਾਏ ਗਏ ਪ੍ਰਤਿਭਾ ਖੋਜ ਮੁਕਾਬਲੇ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਮੋਹਰੀ ਰਹੇ ਹਨ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪਿਛਲੇ ਸਾਲ ਆਰੰਭ ਹੋਈ ਇਸ ਮੁਹਿੰਮ ਤਹਿਤ ਦੇਸ਼ ਭਰ ਦੇ ਸਰਕਾਰੀ ਸਕੂਲਾਂ ਦੇ 8ਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਹਜ਼ਾਰਾਂ ਦੀ ਗਿਣਤੀ ਵਿੱਚ ਇਨ੍ਹਾਂ ਵਿਦਿਆਰਥੀਆਂ ’ਚੋਂ ਦੇਸ਼ ਭਰ ’ਚੋਂ 100 ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਜਿਨ੍ਹਾਂ ਵਿੱਚ 18 ਵਿਦਿਆਰਥੀ ਇਕੱਲੇ ਪੰਜਾਬ ਦੇ ਸਕੂਲਾਂ ਦੇ ਹਨ। ਇਸ ਤਰ੍ਹਾਂ ਦੇਸ਼ ’ਚੋਂ ਗਿਣਤੀ ਪੱਖੋਂ ਪੰਜਾਬ ਪਹਿਲੇ ਸਥਾਨ ’ਤੇ ਰਿਹਾ। ਸਿੱਖਿਆ ਸਕੱਤਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਵਿਦਿਆਰਥੀਆਂ ਵਿੱਚ ਰੋਬੋਟ ਟੈਕਨਾਲੋਜੀ ਪ੍ਰਤੀ ਰੁਚੀ ਪੈਦਾ ਕਰਨਾ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕੌਸ਼ਲਾਂ ਨੂੰ ਉਭਾਰਨਾ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਮਾਜ ਵੱਲੋਂ ਉਤਸ਼ਾਹਿਤ ਕਰਨਾ ਹੈ। ਪਹਿਲੇ ਪੜਾਅ ਤਹਿਤ ਦੇਸ਼ ਭਰ ’ਚੋਂ ਕੰਪਿਊਟਰ ਅਧਿਆਪਕਾਂ ਨੂੰ ਪਿਛਲੇ ਸਾਲ 30 ਮਈ ਤੋਂ 30 ਜੂਨ ਤੱਕ ਰੋਬੋਟਿਕਸ ਟੈਕਨਾਲੋਜੀ ਦੀ ਸਿਖਲਾਈ ਦਿੱਤੀ ਗਈ। ਜਿਸ ਤਹਿਤ ਪੰਜਾਬ ਦੇ 16 ਕੰਪਿਊਟਰ ਅਧਿਆਪਕਾਂ ਨੂੰ ਰੋਬੋਟਿਕਸ ਟੈਕਨਾਲੋਜੀ ਦੀ ਸਿਖਲਾਈ ਦਿੱਤੀ ਗਈ। ਜਿਨ੍ਹਾਂ ਨੇ ਅਗਲੇ ਪੜਾਅ ਦੌਰਾਨ 6 ਜੁਲਾਈ ਤੋਂ 31 ਅਕਤੂਬਰ ਤੱਕ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ। ਇਸ ਤਰ੍ਹਾਂ ਦੇਸ਼ ਦੇ ਹੋਰਨਾਂ ਸੂਬਿਆਂ ਵਾਂਗ ਪੰਜਾਬ ਦੇ ਸੈਂਕੜੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਜਿਨ੍ਹਾਂ ’ਚੋਂ ਵਧੀਆ ਪੇਸ਼ਕਾਰੀਆਂ ਲਈ ਪੰਜਾਬ ਦੇ 125 ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਇਨ੍ਹਾਂ ’ਚੋਂ 18 ਵਿਦਿਆਰਥੀ ਦੇਸ਼ ਭਰ ’ਚੋਂ ਚੁਣੇ ਗਏ ਸਿਖਰਲੇ 100 ਵਿਦਿਆਰਥੀਆਂ ਵਿੱਚ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੋਣਹਾਰ 18 ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਲੈਪਟਾਪ ਦੇ ਕੇ ਸਨਮਾਨਿਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ