Nabaz-e-punjab.com

ਪੰਜਾਬ ਸਰਕਾਰ ਵਲੋਂ ਹੜ• ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਅਗਾਮੀ ਹਾੜੀ ਸੀਜ਼ਨ ਦੌਰਾਨ ਕਣਕ ਦੀ ਉਚ ਕੁਆਲਟੀ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ

ਵਧੀਕ ਮੁੱਖ ਸਕੱਤਰ ਅਤੇ ਸਕੱਤਰ ਖੇਤਬਾੜੀ ਵਲੋਂ ਹੜ• ਪ੍ਰਭਾਵਿਤ ਖੇਤਰਾਂ ਦਾ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ/ਲੋਹੀਆਂ (ਜਲੰਧਰ) 24 ਅਗਸਤ:
ਹੜ• ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਵਿਸ਼ਵਜੀਤ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਗਾਮੀ ਹਾੜ•ੀ ਦੇ ਸੀਜ਼ਨ ਲਈ ਕਿਸਾਨਾਂ ਨੂੰ ਉਚ ਕੁਆਲਟੀ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਵਧੀਕ ਮੁੱਖ ਸਕੱਤਰ ਜਿਨਾਂ ਵਲੋਂ ਅੱਜ ਜਲੰਧਰ ਦੇ ਹੜ• ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਇਸ ਔਖੀ ਘੜੀ ਵਿੱਚ ਕਿਸਾਨਾਂ ਨੂੰ ਵੱਧ ਤੋਂ ਵੱਧ ਮਦਦ ਪਹੁੰਚਾਉਣਾ ਹੈ। ਉਨ•ਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ ਦੀ ਉਚ ਕੁਆਲਟੀ ਦਾ ਬੀਜ ਮੁਹੱਈਆ ਕਰਵਾਇਆ ਜਾਵੇਗਾ ਕਿਉਂਕਿ ਹੜ•ਾਂ ਦੇ ਪਾਣੀ ਨੇ ਖਾਧ ਉਤਪਾਦਕਾਂ ਦੀਆਂ ਫ਼ਸਲਾਂ ਦੇ ਨਾਲ-ਨਾਲ ਬੀਜਾਂ ਨੂੰ ਵੀ ਤਬਾਹ ਕਰ ਦਿੱਤਾ ਹੈ। ਸ੍ਰੀ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ• ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਪ੍ਰਤੀ ਪੂਰੀ ਤਰ•ਾਂ ਸੰਜੀਦਾ ਹੈ ਅਤੇ ਉਨ•ਾਂ ਨੂੰ ਹਰ ਤਰ•ਾਂ ਦੀ ਮਦਦ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸ੍ਰੀ ਖੰਨਾ ਨੇ ਕਿਹਾ ਕਿ ਗਿਰਦਾਵਰੀ ਤੋਂ ਬਾਅਦ ਕਿਸਾਨਾ ਨੂੰ ਕਣਕ ਦੀ ਉਚ ਕੁਆਲਟੀ ਦਾ ਬੀਜ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ•ਾਂ ਦੇ ਬੇਨਤੀ ਪੱਤਰ ਦੇਣ ਦੀ ਲੋੜ ਨਹੀਂ ਹੋਵੇਗੀ। ਉਨ•ਾਂ ਕਿਹਾ ਕਿ ਕਿਸਾਨਾਂ ਨੂੰ ਹਰ ਤਰ•ਾਂ ਦੀ ਸਹੂਲਤ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਸ੍ਰੀ ਖੰਨਾ ਨੇ ਕਿਹਾ ਕਿ ਉਹ ਖੁਦ ਸਮੁੱਚੀ ਪ੍ਰਕਿਰਿਆ ਦੀ ਨਜ਼ਰਸਾਨੀ ਕਰਨਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਦੇ ਪਸ਼ੂਆਂ ਲਈ ਚਾਰੇ ਨੂੰ ਯਕੀਨੀ ਬਣਾਇਆ ਗਿਆ ਹੈ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਹੜ•ਾਂ ਦੇ ਪਾਣੀ ਨਾਲ ਪਿੰਡਾਂ ਵਿੱਚ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਮੁਰੰਮਤ ਲਈ ਵੀ ਹਰ ਤਰਾਂ ਦ ਯਤਨ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਅਤੇ ਲੋਕਾਂ ਨੂੰ ਬਾਹਰ ਕੱਢਣ ਲਈ ਹਰ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਸਕੱਤਰ ਖੇਤੀਬਾੜੀ ਸ੍ਰੀ ਕਾਹਨ ਸਿੰਘ ਪੰਨੂੰ ਵਲੋਂ ਹੜ• ਪ੍ਰਭਾਵਿਤ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਡਾ.ਸਵਤੰਤਰ ਕੁਮਾਰ ਐਰੀ, ਮੁੱਖ ਖੇਤੀਬਾੜੀ ਅਫ਼ਸਰ ਡਾ.ਨਾਜ਼ਰ ਸਿੰਘ, ਡਾ.ਨਰੇਸ਼ ਗੁਲਾਟੀ ਅਤੇ ਹੋਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…