Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਵਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲਣ ਦਾ ਫੈਸਲਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 5 ਨਵੰਬਰ: ਪੰਜਾਬ ਸਰਕਾਰ ਨੇ 16 ਨਵੰਬਰ, 2020 ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ, 2020 ਤੋਂ ਮੁੜ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨਾਂ ਅੱਗੇ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਹਨਾਂ ਸਾਰੀਆਂ ਸੰਸਥਾਵਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸਬੰਧਤ ਪ੍ਰਬੰਧਕੀ ਵਿਭਾਗਾਂ ਵਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਪੈਂਦੀਆਂ ਉਚੇਰੀ ਸਿੱਖਿਆ ਸੰਸਥਾਵਾਂ, ਜੋ ਕਿ ਖੋਜ ਸਕਾਲਰ (ਪੀ.ਐਚਡੀ) ਅਤੇ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਤ ਹਨ, ਵਿੱਚ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ 15 ਨਵੰਬਰ, 2020 ਤੋਂ ਲੈਬਾਰਟਰੀਆਂ ਵਿੱਚ ਕੰਮ ਕਰਨ ਦੀ ਮੰਜ਼ੂਰੀ ਦਿੱਤੀ ਜਾ ਚੁੱਕੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ