nabaz-e-punjab.com

ਪੰਜਾਬ ਸਰਕਾਰ ਵੱਲੋਂ 7 ਸੀਨੀਅਰ ਆਈਏਐਸ ਅਫ਼ਸਰਾਂ ਤੇ 1 ਪੀਸੀਐਸ ਅਫ਼ਸਰ ਦਾ ਤਬਾਦਲਾ

ਆਈਏਐਸ ਦਲਜੀਤ ਸਿੰਘ ਮਾਂਗਟ ਨੂੰ ਯੋਜਨਾਬੰਦੀ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਜੂਨ:
ਪੰਜਾਬ ਸਰਕਾਰ ਵੱਲੋਂ ਅੱਜ 7 ਆਈ ਏ ਐਸ ਤੇ 1 ਪੀ ਸੀ ਐਸ ਅਧਿਕਾਰੀ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ ਏ ਐਸ ਅਫਸਰਾਂ ਵਿੱਚ ਸ੍ਰੀ ਰਾਕੇਸ਼ ਕੁਮਾਰ ਵਰਮਾ ਨੂੰ ਸਕੱਤਰ, ਉਦਯੋਗ ਅਤੇ ਵਣਜ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਸਕੱਤਰ, ਇਨਫਰਮੇਸ਼ਨ ਟੈਕਨਾਲੋਜੀ ਦਾ ਵਾਧੂ ਕਾਰਜ ਭਾਰ ਸੌਂਪਿਆ ਗਿਆ ਹੈ। ਸ੍ਰੀ ਸੁਮੇਰ ਸਿੰਘ ਗੁਰਜਰ ਨੂੰ ਕਮਿਸ਼ਨਰ, ਫਰੀਦਕੋਟ ਡਵੀਜ਼ਨ ਲਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਸਕੱਤਰ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦਾ ਵਾਧੂ ਕਾਰਜ ਭਾਰ ਸੌਂਪਿਆ ਗਿਆ ਹੈ। ਸ੍ਰੀ ਐਸ ਕਰੁਣਾ ਰਾਜੂ ਨੂੰ ਸਕੱਤਰ, ਮਾਲ ਤੇ ਮੁੜ ਵਸੇਬਾ, ਸ੍ਰੀ ਰਾਹੁਲ ਤਿਵਾਰੀ ਨੂੰ ਸਕੱਤਰ, ਗ੍ਰਹਿ ਮਾਮਲੇ, ਨਿਆਂ ਅਤੇ ਜੇਲ੍ਹਾਂ ਅਤੇ ਸ੍ਰੀ ਦਲਜੀਤ ਸਿੰਘ ਮਾਂਗਟ ਨੂੰ ਵਿਸ਼ੇਸ਼ ਸਕੱਤਰ, ਯੋਜਨਾਬੰਦੀ ਲਾਇਆ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਬੀਤੇ ਕੱਲ੍ਹ ਜਾਰੀ ਤਬਾਦਲੇ ਹੁਕਮਾਂ ਵਿੱਚ ਸੋਧ ਕਰਦੇ ਹੋਏ ਸ੍ਰੀ ਸਤੀਸ਼ ਚੰਦਰਾ ਨੂੰ ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰ ਲਾਇਆ ਗਿਆ ਹੈ ਅਤੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ, ਪੰਜਾਬ ਭਵਨ, ਨਵੀਂ ਦਿੱਲੀ ਦਾ ਵਾਧੂ ਕਾਰਜ ਭਾਰ ਸੌਂਪਿਆ ਗਿਆ ਹੈ। ਸ੍ਰੀ ਐਮ ਪੀ ਸਿੰਘ ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ, ਵਿਕਾਸ ਲਾਇਆ ਗਿਆ ਹੈ। ਸ੍ਰੀ ਰਮਨ ਕੁਮਾਰ ਕੋਛੜ, ਪੀਸੀਐਸ ਨੂੰ ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਲਾਇਆ ਗਿਆ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…