nabaz-e-punjab.com

ਪੰਜਾਬ ਸਰਕਾਰ ਵੱਲੋਂ 8 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਮਈ:
ਪੰਜਾਬ ਸਰਕਾਰ ਨੇ ਅੱਜ 8 ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਤੀਸ਼ ਚੰਦਰਾ ਦੀ ਬਦਲੀ ਅਤੇ ਤਾਇਨਾਤੀ ਵਧੀਕ ਮੁੱਖ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਅਤੇ ਨਾਲ ਹੀ ਵਧੀਕ ਮੁੱਖ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ, ਮਨੀਕਾਂਤ ਪ੍ਰਸਾਦ ਸਿੰਘ ਦੀ ਵਧੀਕ ਮੁੱਖ ਸਕੱਤਰ-ਕਮ- ਵਿੱਤ ਕਮਿਸ਼ਨਰ, ਕਰ ਅਤੇ ਨਾਲ ਹੀ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ, ਜੰਗਲਾਤ ਅਤੇ ਜੰਗਲੀ ਜੀਵ, ਸੰਜੈ ਕੁਮਾਰ ਦੀ ਪ੍ਰਮੁੱਖ ਸਕੱਤਰ ਕਿਰਤ ਅਤੇ ਨਾਲ ਹੀ ਪ੍ਰਮੁੱਖ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ, ਧੀਰੇਂਦਰ ਕੁਮਾਰ ਤਿਵਾੜੀ ਦੀ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਤੇ ਨਾਲ ਹੀ ਸਕੱਤਰ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਤੇ ਮਿਸ਼ਨ ਡਾਇਰੈਕਟਰ, ਹੁਨਰ ਵਿਕਾਸ ਅਤੇ ਸੀਨੀਅਰ ਆਈਏਐਸ ਅਫ਼ਸਰ ਹੁਸਨ ਲਾਲ ਦੀ ਬਦਲੀ ਅਤੇ ਤਾਇਨਾਤੀ ਸਕੱਤਰ, ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਅਤੇ ਨਾਲ ਹੀ ਵਿੱਤ ਵਿਭਾਗ ਦੇ ਅਧੀਨ ਪ੍ਰਬੰਧਕੀ ਨਿਰਦੇਸ਼ਕ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵਜੋਂ ਕੀਤੀ ਗਈ ਹੈ।
ਇਸੇ ਤਰ੍ਹਾਂ ਸੀਨੀਅਰ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂੰ ਨੂੰ ਸਕੱਤਰ, ਖੇਤੀਬਾੜੀ ਅਤੇ ਮਿੱਟੀ ਸੰਭਾਲ ਅਤੇ ਨਾਲ ਹੀ ਸਕੱਤਰ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਅਤੇ ਚੇਅਰਮੈਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ, ਵਿਕਾਸ ਗਰਗ ਨੂੰ ਸਕੱਤਰ, ਬਾਗ਼ਬਾਨੀ ਅਤੇ ਨਾਲ ਹੀ ਸਕੱਤਰ-ਕਮ-ਮਿਸ਼ਨ ਡਾਇਰੈਟਰ, ਫੂਡ ਪ੍ਰੋਸੈਸਿੰਗ ਅਤੇ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮ. ਅਤੇ ਅਰੁਨਜੀਤ ਸਿੰਘ ਮਿਗਲਾਨੀ ਨੂੰ ਸਕੱਤਰ, ਪ੍ਰਸੋਨਲ ਅਤੇ ਨਾਲ ਹੀ ਜਲ ਸੋਮੇ ਵਿਭਾਗ ਵਿੱਚ ਡਾਇਰੈਟੋਰੇਟ ਆਫ਼ ਗਰਾਊਂਡ ਵਾਟਰ ਮੈਨੇਜਮੈਂਟ ਦੇ ਮਿਸ਼ਨ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…