ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਤੇ ਯੂਥ ਕਲੱਬਾਂ ਦੀ ਸਰਗਰਮੀ ਲਈ ਵਚਨਬੱਧ: ਬਿੰਦਰਾ

ਮੁਹਾਲੀ ਜ਼ਿਲ੍ਹੇ ਦੇ ਯੂਥ ਕਲੱਬਾਂ, ਰੈਡ ਰਿਬਨ ਕਲੱਬ ਤੇ ਐਨਐਸਐਸ ਯੂਨਿਟਾਂ ਨਾਲ ਕੀਤੀ ਮੁਲਾਕਾਤ

ਮੁਹਾਲੀ ਤੋਂ ਸ਼ੁਰੂ ਹੋਏ ਪਹਿਲੇ ਪੜਾਅ ਵਿੱਚ ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਅੰਮ੍ਰਿਤਸਰ ਦਾ ਕਰਨਗੇ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਪੰਜਾਬ ਰਾਜ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਉਦੇਸ਼ ਰਾਜ ਭਰ ਦੇ ਸਰਗਰਮ ਯੂਥ ਕਲੱਬਾਂ ਦੀ ਪੈਰਵਾਈ ਕਰਨਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਖੇਡ ਕਿੱਟਾਂ ਵੰਡਣੀਆਂ ਸਨ। ਮੀਟਿੰਗ ਦੌਰਾਨ ਉਨ੍ਹਾਂ ਨੇ ਮੁਹਾਲੀ ਜ਼ਿਲ੍ਹੇ ਦੇ ਯੂਥ ਕਲੱਬਾਂ, ਰੈਡ ਰਿਬਨ ਕਲੱਬ ਅਤੇ ਐਨਐਸਐਸ ਯੂਨਿਟਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਯੂਥ ਨਾਲ ਸਬੰਧਤ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਸਵਾਲਾਂ ਦੇ ਜਵਾਬ ਦਿੱਤੇ।
ਸ੍ਰੀ ਬਿੰਦਰਾ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯੂਥ ਨੂੰ ਸੁਚੱਜੇ ਢੰਗ ਨਾਲ ਸੇਧ ਦਿੱਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪੂਰੇ ਤਨਦੇਹੀ ਨਾਲ ਪੰਜਾਬ ਯੂਥ ਵਿਕਾਸ ਬੋਰਡ ਦਾ ਕਾਰਜਭਾਰ ਸੌਂਪਿਆ ਹੈ ਅਤੇ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਜਿਹਾ ਕਰਨ ਲਈ, ਚੇਅਰਮੈਨ ਬਿੰਦਰਾ ਰਾਜ ਦੇ ਨੌਜਵਾਨਾਂ ਦੇ ਨਾਲ ਖੜੇ ਹਨ।
ਉਨ੍ਹਾਂ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਨਿਰੰਤਰ ਦੌਰਾ ਕਰਨ ਦਾ ਐਲਾਨ ਕੀਤਾ ਅਤੇ ਜ਼ਿਲ੍ਹਾ ਮੁਹਾਲੀ ਤੋਂ ਸ਼ੁਰੂ ਹੁੰਦੇ ਪਹਿਲੇ ਪੜਾਅ ਵਿੱਚ ਉਨ੍ਹਾਂ ਇਸ ਨੂੰ ਨੌਜਵਾਨਾਂ ਨਾਲ ਵੱਖ-ਵੱਖ ਤਰੀਕਾਂ ਨੂੰ ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਅੰਮ੍ਰਿਤਸਰ ਵੱਲ ਇਸ ਦੌਰੇ ਨੂੰ ਲਿਜਾਉਣ ਦਾ ਵਾਅਦਾ ਕੀਤਾ ਤਾਂ ਜੋ ਰਾਜ ਦੇ ਸਮੂਹ ਜ਼ਿਲ੍ਹਿਆਂ, ਪਿੰਡਾਂ ਵਿੱਚ ਵੱਸਦੇ ਨੌਜਵਾਨਾਂ ਦਾ ਸਰਬਪੱਖੀ ਵਿਕਾਸ ਹੋ ਸਕੇ।
ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ ਅਤੇ ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਨੇ ਵੀ ਮੀਟਿੰਗ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਦੌਰੇ ਦੀ ਸ਼ੁਰੂਆਤ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਇਸ ਮੀਟਿੰਗ ਦੌਰਾਨ ਮਨਿੰਦਰ ਸਿੰਘ, ਪ੍ਰੋਗਰਾਮ ਅਫ਼ਸਰ (ਸੀਨੀਅਰ ਸੈਕੰਡਰੀ ਸਕੂਲ ਪੈਰਾਗਾਨ), ਬਲਦੀਪ ਕੌਰ ਸੰਧੂ ਪ੍ਰੋਗਰਾਮ ਅਫ਼ਸਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੀਗੇਮਾਜਰਾ), ਜਗਜੀਤ ਸਿੰਘ ਪ੍ਰੋਗਰਾਮ ਅਫ਼ਸਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤਿਊੜ), ਸੀਮਾ ਮਲਿਕ ਨੋਡਲ ਅਫ਼ਸਰ (ਸ਼ਿਵਾਲਿਕ ਇੰਸਟੀਚਿਊਟ ਆਫ਼ ਐਜੂਕੇਸ਼ਨ ਐਂਡ ਰਿਸਰਚ), ਮਨੀਸ਼ਾ ਮਹਾਜਨ ਨੋਡਲ ਅਫ਼ਸਰ (ਸਰਕਾਰੀ ਕਾਲਜ ਮੁਹਾਲੀ) ਵੀ ਸ਼ਾਮਲ ਹੋਏ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…