Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਵੱਲੋੱ ਕਿਸਾਨਾਂ ਦੀ ਕੁਰਕੀ ਖਤਮ ਕਰਨ ਦਾ ਫੈਸਲਾ ਕਿਸਾਨਾਂ ਲਈ ਵੱਡੀ ਰਾਹਤ: ਜਾਖੜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਈ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ‘ਕੁਰਕੀ’ ਖਤਮ ਕਰਨ ਦੇ ਫੈਸਲੇ ਦਾ ਸੁਆਗਤ ਕਰਦਿਆਂ ਕਿਹਾ ਹੈ ਕਿ ਇਸ ਕਦਮ ਨਾਲ ਕਰਜ਼ੇ ਹੇਠ ਦੱਬੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਕਰਜ਼ੇ ਦੇ ਸੰਕਟ ਦਾ ਸਾਹਮਣਾ ਕਰ ਰਹੇ ਸੂਬੇ ਦੇ ਕਿਸਾਨਾਂ ਦੀ ਸਾਰ ਲੈਣ ਲਈ ਕਾਂਗਰਸ ਸਰਕਾਰ ਵੱਲੋੱ ਲਿਆ ਕਿਸਾਨ ਪੱਖੀ ਫੈਸਲਾ ਦੱਸਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਕਰਜ਼ੇ ਦੇ ਇਵਜ਼ ਵਿੱਚ ਆਪਣੀ ਜ਼ਮੀਨ ਦੀ ਨਿਲਾਮੀ ਹੋਣ ਤੋੱ ਰਾਹਤ ਮਿਲੇਗੀ। ਸ੍ਰੀ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਹਿਕਾਰੀ ਸਭਾਵਾਂ ਐਕਟ 1961 ਦੀ ਧਾਰਾ 67-ਏ ਨੂੰ ਖਤਮ ਕਰਕੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਇਸ ਦਲੇਰਾਨਾ ਫੈਸਲੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਪ੍ਰਤੀ ਸਮਰਪਣ ਭਾਵਨਾ ਅਤੇ ਮਜ਼ਬੂਤ ਇੱਛਾ ਸ਼ਕਤੀ ਦਾ ਵੀ ਪ੍ਰਗਟਾਵਾ ਹੁੰਦਾ ਹੈ। ਉਹਨਾਂ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਛੇਤੀ ਹੀ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਐਲਾਨ ਕਰਕੇ ਕਾਂਗਰਸ ਪਾਰਟੀ ਦੇ ਇੱਕ ਹੋਰ ਚੋਣ ਵਾਅਦੇ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਖੇਤੀ ਲਾਗਤ ਕਮਿਸ਼ਨ ਦੇ ਸਾਬਕਾ ਮੁਖੀ ਸ੍ਰੀ ਟੀ ਹੱਕ ਦੀ ਅਗਵਾਈ ਵਿੱਚ ਕਾਇਮ ਕੀਤੇ ਕਮਿਸ਼ਨ ਵਲੋੱ ਖੇਤੀ ਕਰਜ਼ੇ ਦੇ ਅੰਕੜਿਆਂ ਬਾਰੇ ਅਨੁਮਾਨ ਲਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿੱਚ ਬਦਲ ਰਹੇ ਰੁਝਾਨ ਅਤੇ ਕਿਸਾਨੀ ਨੂੰ ਮੁਨਾਫਾਯੋਗ ਬਣਾਉਣ ਲਈ ਨਵੀਆਂ ਤਕਨੀਕਾਂ ਅਪਣਾਉਣ ਦੀ ਲੋੜ ਤੇ ਜ਼ੋਰ ਦਿੰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਸਰਕਾਰ ਵੱਲੋੱ ਜੰਗੀ ਪੱਧਰ ਤੇ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਦੀ ਲੋੜ ਹੈ ਕਿਉੱਕਿ ਕਣਕ-ਝੋਨੇ ਦੇ ਫਸਲੀ ਚੱਕਰ ਬਦਲਣਾ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਸਰਕਾਰ ਵੱਲੋੱ ਝੋਨੇ ਹੇਠਲਾ ਰਕਬਾ ਘਟਾਉਣ ਅਤੇ ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਨੂੰ ਉਤਸ਼ਾਹਤ ਕਰਨ ਵਾਲੀ ਨੀਤੀ ਲਿਆਂਦੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ